ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐੱਨ. ਆਰ. ਆਈਜ਼. ਲਈ ਸਹੂਲਤਾਂ ਨੂੰ ਲੈ ਕੇ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ 'ਸਹੂਲਤਾਂ ਲੋਕਾਂ ਦੇ ਦੁਆਰ' ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਅਤੇ ਜਾਇਦਾਦ ਸਬੰਧੀ ਸੇਵਾਵਾਂ ਅਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਹਨ। ਐੱਨ. ਆਰ. ਆਈਜ਼ ਲਈ ਵੱਖਰਾ ਨੰਬਰ ਜਾਰੀ ਕੀਤਾ ਗਿਆ ਹੈ ਤਾਂ ਜੋ ਵਿਦੇਸ਼ਾਂ 'ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਅਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ। ਇਸ ਸਬੰਧੀ ਜਾਣਕਾਰੀ ਭਗਵੰਤ ਮਾਨ ਵੱਲੋਂ ਟਵਿੱਟਰ 'ਤੇ ਸਾਂਝੀ ਕਰਕੇ ਦਿੱਤੀ ਗਈ ਹੈ।

ਜਾਰੀ ਕੀਤੇ ਗਏ ਨੰਬਰਾਂ ਵਿਚੋਂ ਐੱਨ. ਆਰ. ਆਈਜ਼. ਪੰਜਾਬੀ ਵਟਸਐਪ ਨੰਬਰ 94641-00168 'ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਇਸ ਦੇ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਭਾਰਤੀ ਵਸਨੀਕ ਆਪਣੀਆਂ ਸ਼ਿਕਾਇਤਾਂ 81849-00002 'ਤੇ ਦਰਜ ਕਰਵਾ ਸਕਦੇ ਹਨ।



ਐੱਨ. ਆਰ. ਆਈਜ਼ ਲਈ ਨੰਬਰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਵਿਦੇਸ਼ਾਂ 'ਚ ਰਹਿ ਰਹੇ ਸਮੁੱਚੇ ਪੰਜਾਬੀ ਭਾਈਚਾਰੇ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਮੁੱਖ ਉਦੇਸ਼ ਐੱਨ.ਆਰ.ਆਈਜ਼ ਦੀਆਂ ਸੇਵਾਵਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਨੂੰ ਲੈ ਕੇ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਦੁਨੀਆ ਭਰ 'ਚ ਸਰਦਾਰੀ ਕਾਇਮ ਕਰਨ ਵਾਲੇ ਪ੍ਰਵਾਸੀ ਪੰਜਾਬੀ ਭਾਈਚਾਰੇ ਨੂੰ ਆਪਣੇ ਵਤਨ ਆਉਣ ਮੌਕੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਏ।
ਇਹ ਵੀ ਪੜ੍ਹੋ : ਪੰਜਾਬ ਦੀ ਧੀ ਨੇ ਕੈਨੇਡਾ ’ਚ ਕਰਵਾਈ ਬੱਲੇ-ਬੱਲੇ, ਹਾਸਲ ਕੀਤਾ ਵੱਡਾ ਮੁਕਾਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਗਰਮੀ ਵਧਣ ਦੇ ਨਾਲ ਬਿਜਲੀ ਦੀ ਮੰਗ ਵੀ ਵਧੀ, ਲੱਗਣ ਲੱਗੇ ਲੰਬੇ ਲੰਬੇ ਕੱਟ
NEXT STORY