ਚੰਡੀਗੜ੍ਹ : ਪੰਜਾਬ 'ਚ ਠੰਡ ਦੀ ਦਸਤਕ ਦੌਰਾਨ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੀਆਂ ਕੁੱਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ ਵੀ ਲਗਾਤਾਰ ਡਿੱਗ ਰਿਹਾ ਹੈ। ਚੰਡੀਗੜ੍ਹ 'ਚ ਏ. ਕਿਊ. ਆਈ. ਦੇ ਹਾਲਾਤ ਪੰਜਾਬ ਨਾਲੋਂ ਵੀ ਮਾੜੇ ਹਨ।
ਇਹ ਵੀ ਪੜ੍ਹੋ : ਬੁੜੈਲ ਜੇਲ ਬ੍ਰੇਕ ਕਾਂਡ : ਬਰੀ ਮੁਲਜ਼ਮਾਂ ਨੂੰ ਸਜ਼ਾ ਦੀ ਮੰਗ ਵਾਲੀ ਅਪੀਲ ਹਾਈਕੋਰਟ ਵੱਲੋਂ ਰੱਦ
ਪੰਜਾਬ 'ਚ ਏ. ਕਿਊ. ਆਈ. ਦਾ ਪੱਧਰ ਪਰਾਲੀ ਸਾੜਨ ਕਰਕੇ ਖ਼ਰਾਬ ਹੋ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸਖ਼ਤ ਕਾਰਵਾਈ ਕੀਤੀ ਹੈ। ਸੂਬੇ ਦੇ ਜਿਹੜੇ ਜ਼ਿਲ੍ਹਿਆਂ 'ਚ ਏ. ਕਿਊ. ਆਈ. ਵਿਗੜ ਰਿਹਾ ਹੈ, ਉੱਥੇ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸਵੇਰੇ-ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਵਲਟੋਹਾ, ਫ਼ਸੀਲ ਸਾਹਮਣੇ ਖੜ੍ਹ ਕੇ ਕੀਤੀ ਅਰਦਾਸ (ਵੀਡੀਓ)
ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਕੁੱਝ ਦਿਨਾਂ 'ਚ ਏ. ਕਿਊ. ਆਈ. ਦੇ ਵਿਗੜ ਜਾਣ ਕਾਰਨ ਬੱਚਿਆਂ ਅਤੇ ਬਜ਼ੁਰਗਾਂ 'ਚ ਇਨ੍ਹਾਂ ਲੱਛਣਾਂ ਦੀ ਗੰਭੀਰਤਾ ਦੇਖਣ ਨੂੰ ਮਿਲ ਰਹੀ ਹੈ। ਦੱਸਣਯੋਗ ਹੈ ਕਿ ਦੀਵਾਲੀ ਤੋਂ ਬਾਅਦ ਅਕਸਰ ਪੰਜਾਬ 'ਚ ਠੰਡ ਜ਼ਿਆਦਾ ਵੱਧ ਜਾਂਦੀ ਹੈ। ਨਵੰਬਰ ਤੋਂ ਜਨਵਰੀ ਤੱਕ ਸੰਘਣੀ ਧੁੰਦ ਪੈਣ ਲੱਗਦੀ ਹੈ, ਜਿਸ ਨਾਲ ਸੜਕਾਂ 'ਤੇ ਦਿਖਣਾ ਵੀ ਘੱਟ ਜਾਂਦਾ ਹੈ। ਦੀਵਾਲੀ ਤੋਂ ਬਾਅਦ ਹੁਣ ਠੰਡ ਦਾ ਕਹਿਰ ਵੀ ਨਾਲ ਹੀ ਸ਼ੁਰੂ ਹੋ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੰਡ ਦਾ ਸੰਤਾਪ ਹੰਡਾਉਣ ਵਾਲਾ ਛੋਟਾ ਸਿੰਘ 77 ਸਾਲ ਬਾਅਦ ਪਰਿਵਾਰ ਨਾਲ ਮਨਾਵੇਗਾ ਦੀਵਾਲੀ
NEXT STORY