ਲੁਧਿਆਣਾ (ਰਾਜ) : ਗੈਂਗਸਟਰਾਂ ਦੇ ਨਾਂ 'ਤੇ ਕਾਰੋਬਾਰੀਆਂ ਤੋਂ ਫ਼ਿਰੌਤੀ ਮੰਗਣ ਦਾ ਸਿਲਸਿਲਾ ਖ਼ਤਮ ਨਹੀਂ ਹੋ ਰਿਹਾ। ਹੁਣ ਡੇਹਲੋਂ ਦੇ ਰਹਿਣ ਵਾਲੇ ਰੇਸਤਰਾਂ ਮਾਲਕ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ 'ਤੇ ਵੁਆਇਸ ਮੈਸਜ ਕਰਕੇ ਫ਼ਿਰੌਤੀ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਖ਼ੁਦ ਨੂੰ ਪੁਲਸ ਮੁਲਾਜ਼ਮ ਦੱਸ ਟਰਾਂਸਜੈਂਡਰ ਨਾਲ ਬਣਾਏ ਸਰੀਰਕ ਸਬੰਧ, ਟੋਲ ਪਲਾਜ਼ੇ 'ਤੇ ਕੀਤਾ ਕਾਂਡ
ਮੈਸਜ 'ਚ ਬੋਲਣ ਵਾਲਾ ਖ਼ੁਦ ਨੂੰ ਗੈਂਗਸਟਰ ਲੰਡਾ ਹਰੀਕੇ ਦੱਸ ਰਿਹਾ ਹੈ ਅਤੇ ਰੇਸਤਰਾਂ ਮਾਲਕ ਤੋਂ 2 ਕਰੋੜ ਦੀ ਮੰਗ ਕਰ ਰਿਹਾ ਹੈ। ਇਸ ਤੋਂ ਇਲਾਵਾ ਵੀ ਉਸ ਨੇ ਵੱਖ-ਵੱਖ ਸਮੇਂ 'ਤੇ ਮੈਸਜ ਕਰਕੇ ਪੈਸੇ ਨਾ ਦੇਣ ਦੀ ਸੂਰਤ 'ਚ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਲੁੱਟ, ਬਦਮਾਸ਼ਾਂ ਨੇ ਅੱਖਾਂ 'ਚ ਮਿਰਚਾਂ ਪਾ ਲੁੱਟਿਆ ਬੈਟਰੀ ਕੰਪਨੀ ਦਾ ਕਰਿੰਦਾ
ਹਾਲਾਂਕਿ ਰੇਸਤਰਾਂ ਮਾਲਕ ਨਿਰਮਲ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਡੇਹਲੋਂ ਦੀ ਪੁਲਸ ਨੇ ਅਣਪਛਾਤੇ 'ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਇਸ ਮਾਮਲੇ 'ਚ ਸਖ਼ਤ ਹਦਾਇਤਾਂ ਜਾਰੀ
NEXT STORY