ਲੁਧਿਆਣਾ (ਰਾਜ) : ਮਾਸੂਮ ਬੱਚੀ ਦਾ ਕਤਲ ਕਰਨ ਵਾਲੇ ਦਰਿੰਦੇ ਸੋਨੂ ਨੂੰ ਕਮਿਸ਼ਨਰੇਟ ਪੁਲਸ ਨੇ ਯੂ. ਪੀ. ਪੁਲਸ ਦੀ ਮਦਦ ਨਾਲ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦਰਿੰਦੇ ਦੇ ਫੜੇ ਜਾਣ ਤੋਂ ਬਾਅਦ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਮੁਲਜ਼ਮ ਨੇ ਵਾਰਦਾਤ ਤੋਂ ਪਹਿਲਾਂ ਸ਼ਰਾਬ ਪੀਤੀ ਸੀ ਅਤੇ ਬੱਚੀ ਨੂੰ ਬਹਾਨੇ ਨਾਲ ਕਮਰੇ ’ਚ ਲਿਜਾ ਕੇ ਉਸ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਉਸ ਦੀ ਲਾਸ਼ ਨਾਲ ਮੁਲਜ਼ਮ ਨੇ ਜਬਰ-ਜ਼ਿਨਾਹ ਕੀਤਾ ਸੀ। ਵੀਰਵਾਰ ਨੂੰ ਮੁਲਜ਼ਮ ਸੋਨੂ ਨੂੰ ਲੁਧਿਆਣਾ ਲਿਆਂਦਾ ਗਿਆ ਅਤੇ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਮੁਲਜ਼ਮ ਨੂੰ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੈਨੇਡਾ ਰਹਿੰਦੇ ਰਿਸ਼ਤੇਦਾਰ ਨੂੰ ਭੇਜਿਆ ਸਾਮਾਨ, ਜਦੋਂ ਕੋਰੀਅਰ ਕੰਪਨੀ ਨੇ ਕੀਤੀ ਸਕੈਨਿੰਗ ਤਾਂ ਉੱਡ ਗਏ ਹੋਸ਼
ਜਾਣਕਾਰੀ ਦਿੰਦੇ ਹੋਏ ਜੁਆਇੰਟ ਸੀ. ਪੀ. (ਰੂਰਲ) ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ 28 ਦਸੰਬਰ ਨੂੰ 4 ਸਾਲ ਦੀ ਬੱਚੀ ਨੂੰ ਗੁਆਂਢ ’ਚ ਰਹਿਣ ਵਾਲਾ ਸੋਨੂ ਚੀਜ਼ ਦਿਵਾਉਣ ਬਹਾਨੇ ਆਪਣੇ ਨਾਲ ਕਮਰੇ ’ਚ ਲੈ ਗਿਆ ਸੀ। ਜਦੋਂ ਬੱਚੀ ਨਾ ਮਿਲੀ ਤਾਂ ਉਸ ਦੀ ਭਾਲ ਸ਼ੁਰੂ ਕੀਤੀ। ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਤੋਂ ਪਤਾ ਲੱਗਾ ਕਿ ਬੱਚੀ ਨੂੰ ਗੁਆਂਢ ’ਚ ਰਹਿਣ ਵਾਲਾ ਸੋਨੂ ਲੈ ਕੇ ਗਿਆ ਹੈ। ਜਦੋਂ ਉਸ ਦੇ ਕਮਰੇ ਨੂੰ ਚੈੱਕ ਕੀਤਾ ਗਿਆ ਤਾਂ ਦੀਵਾਨ ਬੈੱਡ ’ਚ ਖੂਨ ਨਾਲ ਲਥਪਥ ਬੱਚੀ ਦੀ ਅਰਧ ਨਗਨ ਲਾਸ਼ ਮਿਲੀ ਪਰ ਵਾਰਦਾਤ ਤੋਂ ਬਾਅਦ ਸੋਨੂ ਫਰਾਰ ਹੋ ਚੁੱਕਾ ਸੀ, ਜਿਸ ’ਤੇ ਥਾਣਾ ਡਾਬਾ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ ਕਤਲ ਅਤੇ ਜਬਰ-ਜ਼ਿਨਾਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇੱਥੋਂ ਤੱਕ ਕਿ ਮੁਲਜ਼ਮ ਦੀ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਇਨਾਮ ਵੀ ਦੇਣ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਫਗਵਾੜਾ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਬੇਅਦਬੀ ਕਰਨ ਆਏ ਨੌਜਵਾਨ ਦਾ ਕਤਲ
ਜੇ. ਸੀ. ਪੀ. ਜਸਕਿਰਨਜੀਤ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਬਹੁਤ ਸ਼ਾਤਰ ਹੈ। ਮੁੱਢਲੀ ਪੁੱਛਗਿੱਛ ’ਚ ਸਾਹਮਣੇ ਆਇਆ ਹੈ ਕਿ ਉਸ ਨੇ ਸਵੇਰੇ ਹੀ ਸ਼ਰਾਬ ਪੀ ਲਈ ਸੀ। ਸ਼ਰਾਬ ਪੀਣ ਤੋਂ ਬਾਅਦ ਉਸ ਨੇ ਬੱਚੀ ਨੂੰ ਅਗਵਾ ਕੀਤਾ ਅਤੇ ਕਮਰੇ ’ਚ ਲੈ ਲਿਆ, ਜਿੱਥੇ ਉਸ ਨੇ ਜਦੋਂ ਬੱਚੀ ਨਾਲ ਕੁਝ ਗਲਤ ਕਰਨ ਦਾ ਯਤਨ ਕੀਤਾ ਤਾਂ ਬੱਚੀ ਨੇ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ। ਉਸ ਨੇ ਪਹਿਲਾਂ ਗਲਾ ਘੁੱਟ ਕੇ ਬੱਚੀ ਦਾ ਕਤਲ ਕਰ ਦਿੱਤਾ, ਉਸ ਤੋਂ ਬਾਅਦ ਬੱਚੀ ਨਾਲ ਜਬਰ-ਜ਼ਿਨਾਹ ਕੀਤਾ ਸੀ। ਇਸ ਤੋਂ ਬਾਅਦ ਮੁਲਜ਼ਮ ਫਰਾਰ ਹੋ ਕੇ ਦਿੱਲੀ ਚਲਾ ਗਿਆ। ਉੱਥੋਂ ਫਿਰ ਉਹ ਹਰਿਦੁਆਰ ਚਲਾ ਗਿਆ। ਇਸ ਤੋਂ ਬਾਅਦ ਉਹ ਯੂ. ਪੀ. ਫਤਿਹਾਬਾਦ ’ਚ ਆਪਣੇ ਰਿਸ਼ਤੇਦਾਰ ਦੇ ਘਰ ਲੁਕ ਕੇ ਰਹਿ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ ਵਿਚ ਫੈਲੀ ਅਣਜਾਣ ਬੀਮਾਰੀ, ਦਹਿਸ਼ਤ ’ਚ ਆਏ ਲੋਕ
ਲੁਧਿਆਣਾ ਪੁਲਸ ਦੀਆਂ ਟੀਮਾਂ ਲਗਾਤਾਰ ਮੁਲਜ਼ਮ ਦੀ ਭਾਲ ਕਰ ਰਹੀਆਂ ਸਨ। ਇਸ ਦੌਰਾਨ ਯੂ. ਪੀ. ਦੀ ਪੁਲਸ ਦੇ ਨਾਲ ਵੀ ਉਨ੍ਹਾਂ ਦਾ ਟਾਈਅਪ ਚੱਲ ਰਿਹਾ ਸੀ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਫਤਿਹਾਬਾਦ ਆਪਣੇ ਰਿਸ਼ਤੇਦਾਰ ਦੇ ਘਰ ਲੁਕਿਆ ਹੋਇਆ ਹੈ ਤਾਂ ਪੁਲਸ ਟੀਮ ਨੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਦਬੋਚ ਲਿਆ। ਫਿਰ ਉਸ ਨੂੰ ਯੂ. ਪੀ. ਤੋਂ ਲੁਧਿਆਣਾ ਲਿਆਂਦਾ ਗਿਆ। ਪੁਲਸ ਦਾ ਕਹਿਣਾ ਹੈ ਕਿ ਵਾਰਦਾਤ ਤੋਂ 4 ਦਿਨ ਪਹਿਲਾਂ ਹੀ ਉਹ ਲੁਧਿਆਣਾ ਆਇਆ ਸੀ ਅਤੇ ਆਪਣੇ ਕਿਸੇ ਰਿਸ਼ਤੇਦਾਰ ਦੇ ਕਮਰੇ ’ਚ ਰੁਕਿਆ ਹੋਇਆ ਸੀ। ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ : ਗੁਰਸਿਮਰਨ ਮੰਡ ਦਾ ਪੁਲਸ ਨਾਲ ਪੈ ਗਿਆ ਪੰਗਾ, ਕੱਪੜੇ ਉਤਾਰ ਕੇ ਸੜਕ ਵਿਚਕਾਰ ਪੈ ਗਏ ਲੰਮੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਾਸੀ ਦੇਣ ਧਿਆਨ, ਭਲਕੇ 13 ਟੋਲ ਪਲਾਜ਼ੇ ਹੋਣਗੇ Free, ਪੜ੍ਹੋ ਕੀ ਹੈ ਪੂਰੀ ਖ਼ਬਰ
NEXT STORY