ਫਰੀਦਕੋਟ : ਫਰੀਦਕੋਟ ਵਿਖੇ ਡੇਰਾ ਪ੍ਰੇਮੀ ਦਾ ਕਤਲ ਕਰਨ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਨੂੰ ਲਗਭਗ 6 ਸ਼ੂਟਰਾਂ ਵਲੋਂ ਅੰਜਾਮ ਦਿੱਤਾ ਗਿਆ ਹੈ। ਇਨ੍ਹਾਂ ਵਿਚ 4 ਸ਼ੂਟਰ ਹਰਿਆਣਾ ਦੇ ਜਦਕਿ 2 ਸ਼ੂਟਰ ਫਰੀਦਕੋਟ ਦੇ ਦੱਸੇ ਜਾ ਰਹੇ ਹਨ। ਪੁਲਸ ਵਲੋਂ ਸ਼ੂਤਰਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਪਹਿਲਾਂ ਹੀ ਗੈਂਗਸਟਰ ਗੋਲਡੀ ਬਰਾੜ ਲੈ ਚੁੱਕਾ ਹੈ। ਫਿਲਹਾਲ ਪੰਜਾਬ ਪੁਲਸ ਦੀ ਅਧਿਕਾਰੀ ਇਸ ਮਾਮਲੇ ਵਿਚ ਕੁੱਝ ਵੀ ਬੋਲਣ ਤੋਂ ਕੰਨੀ ਕਤਰਾ ਰਹੇ ਹਨ।
ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਬਨੂੜ ’ਚ ਵੱਡੀ ਵਾਰਦਾਤ, ਸਵੇਰੇ ਜਦੋਂ ਪਤਾ ਲੱਗਾ ਤਾਂ ਪੂਰੇ ਪਿੰਡ ਦੇ ਉੱਡ ਗਏ ਹੋਸ਼
ਵੀਰਵਾਰ ਨੂੰ ਹੋਇਆ ਸੀ ਕਤਲ
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਡੇਰਾ ਪ੍ਰੇਮੀ ਦਾ ਵੀਰਵਾਰ ਸਵੇਰੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਗੋਲੀਕਾਂਡ ਵਿਚ ਮ੍ਰਿਤਕ ਡੇਰਾ ਪ੍ਰੇਮੀ ਦਾ ਗੰਨਮੈਨ ਅਤੇ ਇਕ ਗੁਆਂਢੀ ਵੀ ਜ਼ਖਮੀ ਹੋ ਗਏ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਜਾਣਕਾਰੀ ਅਨੁਸਾਰ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਕੋਟਕਪੂਰਾ ਨੇ ਵੀਰਵਾਰ ਸਵੇਰੇ ਸਥਾਨਕ ਹਰੀ ਨੌਂ ਰੋਡ ’ਤੇ ਸਥਿਤ ਜੇ.ਐੱਸ. ਡੇਅਰੀ ਐਂਡ ਕਰਿਆਨਾ ਨਾਂ ਦੀ ਆਪਣੀ ਦੁਕਾਨ ਖੋਲ੍ਹੀ ਹੀ ਸੀ ਕਿ ਇਸ ਦੌਰਾਨ 3 ਮੋਟਰਸਾਈਕਲਾਂ ’ਤੇ ਆਏ 6 ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਅੱਤਵਾਦੀਆਂ ਦੇ ਨਿਸ਼ਾਨੇ ’ਤੇ ਪੰਜਾਬ, ਹੋ ਸਕਦਾ ਹੈ ‘ਲੋਨ ਵੁਲਫ ਅਟੈਕ’
ਸੀ. ਸੀ. ਟੀ. ਵੀ. ਕੈਦ ਹੋਈ ਵਾਰਦਾਤ
ਇਸ ਵਾਰਦਾਤ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿਚ ਨਜ਼ਰ ਆ ਰਿਹਾ ਹੈ ਕਿ ਕਿਵੇਂ 3 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ 6 ਹਮਲਾਵਰਾਂ ’ਚੋਂ 4 ਬਾਹਰ ਖੜ੍ਹੇ ਰਹੇ ਅਤੇ 2 ਅੰਦਰ ਗਏ, ਜਿਨ੍ਹਾਂ ਨੇ ਪ੍ਰਦੀਪ ਸਿੰਘ ’ਤੇ ਤਾਬੜਤੋੜ ਗੋਲੀਆਂ ਚਲਾਈਆਂ। ਇਸ ਦੌਰਾਨ ਬਾਹਰ ਖੜ੍ਹੇ ਉਨ੍ਹਾਂ ਦੇ ਸਾਥੀਆਂ ਨੇ ਵੀ ਫਾਇਰਿੰਗ ਕੀਤੀ, ਜਿਸ ਵਿਚ ਪ੍ਰਦੀਪ ਸਿੰਘ ਦਾ ਗੰਨਮੈਨ ਹਾਕਮ ਸਿੰਘ ਅਤੇ ਇਕ ਗੁਆਂਢੀ ਸਾਬਕਾ ਐੱਮ. ਸੀ. ਅਮਰ ਸਿੰਘ ਵੀ ਜ਼ਖਮੀ ਹੋ ਗਏ। ਵਾਰਦਾਤ ਤੋਂ ਬਾਅਦ ਜਲਦਬਾਜ਼ੀ ਵਿਚ ਹਮਲਾਵਰ ਇਕ ਮੋਟਰਸਾਈਕਲ ਵੀ ਉੱਥੇ ਹੀ ਛੱਡ ਗਏ, ਜਿਸ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ। ਫਾਇਰਿੰਗ ਦੀ ਇਸ ਘਟਨਾ ਤੋਂ ਬਾਅਦ ਤਿੰਨਾਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਪ੍ਰਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਬਾਕੀ ਦੋਵਾਂ ਵਿਅਕਤੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਫਰੀਦਕੋਟ ਰੈਫਰ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਕਰਵਟ ਬਦਲਣ ਦੀ ਤਿਆਰੀ ’ਚ ਮੌਸਮ, ਯੈਲੋ ਅਲਰਟ ਜਾਰੀ
ਜ਼ਿਕਰਯੋਗ ਹੈ ਕਿ ਪ੍ਰਦੀਪ ਸਿੰਘ ਡੇਰਾ ਸ਼ਰਧਾਲੂ ਸੀ ਅਤੇ ਪੰਜਾਬ ਪੁਲਸ ਨੇ ਸਾਲ 2015 ਵਿਚ ਬਰਗਾੜੀ ਬੇਅਦਬੀ ਦੀ ਘਟਨਾ ਵਿਚ ਉਸ ਨੂੰ ਗ੍ਰਿਫਤਾਰ ਵੀ ਕੀਤਾ ਸੀ। ਉਸ ਖ਼ਿਲਾਫ ਅਦਾਲਤ ਵਿਚ ਚਲਾਨ ਵੀ ਪੇਸ਼ ਹੋ ਚੁੱਕਿਆ ਹੈ ਅਤੇ ਇਨ੍ਹੀਂ ਦਿਨੀਂ ਇਹ ਜ਼ਮਾਨਤ ’ਤੇ ਆਇਆ ਹੋਇਆ ਸੀ। ਬੇਅਦਬੀ ਕਾਂਡ ਦਾ ਸਾਹਮਣਾ ਕਰ ਰਹੇ ਇਨ੍ਹਾਂ ਵਿਅਕਤੀਆਂ ਦੀ ਜਾਨ ਨੂੰ ਖਤਰਾ ਵੇਖਦੇ ਹੋਏ ਪੰਜਾਬ ਪੁਲਸ ਵਲੋਂ ਇਸ ਨੂੰ ਸੁਰੱਖਿਆ ਵੀ ਪ੍ਰਦਾਨ ਕੀਤੀ ਹੋਈ ਸੀ। ਪਤਾ ਲੱਗਿਆ ਹੈ ਕਿ ਵਾਰਦਾਤ ਦੇ ਮੌਕੇ ਇਕ ਹੀ ਗੰਨਮੈਨ ਮੌਜੂਦ ਸੀ ਜਦਕਿ ਦੂਜਾ ਬਾਥਰੂਮ ਗਿਆ ਹੋਇਆ ਸੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਵੱਡੀ ਵਾਰਦਾਤ, ਬੇਰਹਿਮ ਦਿਓਰ ਨੇ ਭਾਬੀ ਨੂੰ ਦਿੱਤੀ ਦਰਦਨਾਕ ਮੌਤ
ਕੀ ਕਿਹਾ ਸੀ ਗੋਲਡੀ ਬਰਾੜ ਨੇ
ਇਸ ਘਟਨਾ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਈ। ਇਸ ਵਿਚ ਕਿਹਾ ਕਿ ਅੱਜ ਜੋ ਕੋਟਕਪੂਰਾ ਵਿੱਚ ਬਰਗਾੜੀ ਬੇਅਦਬੀ ਕੇਸ ਦੇ ਦੋਸ਼ੀ ਪ੍ਰਦੀਪ ਦਾ ਮਰਡਰ ਹੋਇਆ ਹੈ, ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਗਰੁੱਪ ਲੈਂਦਾ ਹਾਂ। 7 ਸਾਲ ਹੋ ਗਏ ਸਰਕਾਰਾਂ ਦੇ ਮੂੰਹ ਵੱਲ ਵੇਖਦੇ ਇਨਸਾਫ ਲਈ, ਅਸੀਂ ਅੱਜ ਇਨਸਾਫ਼ ਕਰ ਦਿੱਤਾ। ਫਾਇਰਿੰਗ ਵਿਚ ਜਿਸ ਪੁਲਸ ਕਰਮਚਾਰੀ ਨੂੰ ਗੋਲੀ ਲੱਗੀ, ਸਾਨੂੰ ਉਸ ਦਾ ਦੁੱਖ ਹੈ ਪਰ ਸਿਰਫ਼ ਤਨਖਾਹ ਦੇ ਲਈ ਗੁਰੂ ਸਾਹਿਬ ਦੇ ਦੁਸ਼ਮਣ ਦੀ ਸੁਰੱਖਿਆ ਕਰਨਾ ਨਮੋਸ਼ੀ ਵਾਲੀ ਗੱਲ ਹੈ। ਜੋ ਵੀ ਕਿਸੇ ਧਰਮ ਦੀ ਬੇਅਦਬੀ ਕਰੇਗਾ, ਉਸ ਦਾ ਇਹੀ ਹਾਲ ਹੋਵੇਗਾ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਿਹ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਬਲੈਕਲਿਸਟ ਕੀਤੇ ਇਹ ਵਾਹਨ, ਹੋਵੇਗੀ ਸਖ਼ਤ ਕਾਰਵਾਈ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਕਿਸਾਨਾਂ ਨੇ ਵਿਧਾਇਕ ਜਸਵੀਰ ਸਿੰਘ ਦੇ ਘਰ ਬਾਹਰ ਕੀਤਾ ਰੋਸ ਵਿਖਾਵਾ, ਪੁਲਸ ਨਾਲ ਹੋਈ ਤਕਰਾਰ
NEXT STORY