ਪਟਿਆਲ (ਕੰਵਲਜੀਤ) : ਪਿਛਲੇ ਦਿਨੀ ਬੈਂਕ ਆਫ ਬੜੌਦਾ ਦੇ ਸੇਵਾਮੁਕਤ ਮੈਨੇਜਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ’ਚ ਹੁਣ ਪੁਲਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਸ ਨੇ ਵਾਰਦਾਤ ਦੇ ਕੁੱਝ ਘੰਟਿਆਂ ’ਚ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਹੈ। ਦੱਸ ਦਈਏ ਕਿ ਪਟਿਆਲਾ ਦੇ ਪਾਸੀ ਰੋਡ ਸਥਿਤ ਸੈਰ ਕਰਨ ਲਈ ਨਿਕਲੇ ਸੇਵਾ ਮੁਕਤ ਬੈਂਕ ਮੈਨੇਜਰ ਬਲਬੀਰ ਸਿੰਘ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਦੀ ਜਦੋਂ ਪੁਲਸ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਬਲਬੀਰ ਸਿੰਘ ਦੀ ਦੂਜੀ ਪਤਨੀ ਹੀ ਅਸਲੀ ਕਾਤਲ ਹੈ ਜਿਸ ’ਚ ਪੁਲਿਸ ਨੇ ਹੁਣ ਤੱਕ ਸ਼ਾਦੀਪੁਰ ਪਿੰਡ ਦੇ ਰਹਿਣ ਵਾਲੇ ਕਾਤਲ ਜਿਨ੍ਹਾਂ ’ਚ 3 ਦੋਸ਼ੀ ਹਨ, ਗੁਰਦੇਵ ਸਿੰਘ, ਅਜੇ ਅਤੇ ਅਰਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਵੱਡੀ ਕਾਰਵਾਈ, ਬਾਦਲ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਕੰਪਨੀ ਸਣੇ 8 ਕੰਪਨੀਆਂ ਦੇ ਪਰਮਿਟ ਰੱਦ
ਦੱਸਣਯੋਗ ਹੈ ਕਿ 2005 ’ਚ ਮ੍ਰਿਤਕ ਬਲਬੀਰ ਸਿੰਘ ਦਾ ਦੂਜਾ ਵਿਆਹ ਹੋਇਆ ਸੀ। ਐੱਸ. ਐੱਸ. ਪੀ. ਪਟਿਆਲਾ ਨੇ ਦੱਸਿਆ ਕਿ ਮ੍ਰਿਤਕ ਦੀ ਘਰਵਾਲੀ ਹਰਪ੍ਰੀਤ ਕੌਰ ਚਹਿਲ ਦਾ ਗੁਰਦੇਵ ਸਿੰਘ ਨਾਲ ਨਾਜਾਇਜ਼ ਸੰਬੰਧ ਸੀ। ਇਕ ਸਾਲ ਪਹਿਲਾਂ ਇਹ ਦੋਵੇਂ ਜਿਮ ਵਿਚ ਮਿਲੇ ਸੀ ਜਿਸ ਤੋਂ ਬਾਅਦ ਇਨ੍ਹਾਂ ਵਿੱਚ ਸੰਬੰਧ ਬਣਨੇ ਸ਼ੁਰੂ ਹੋਏ। ਮ੍ਰਿਤਕ ਬਲਬੀਰ ਸਿੰਘ ਦੀ ਜਾਇਦਾਦ ਅਤੇ ਉਸਦੀ ਕੋਠੀ ਅਤੇ ਇੰਸ਼ੋਰੈਂਸ ਦੇ ਪੈਸੇ ਹੜੱਪਣ ਲਈ ਉਸਦੀ ਪਤਨੀ ਹਰਪ੍ਰੀਤ ਕੌਰ ਨੇ ਆਪਣੇ ਆਸ਼ਿਕ ਗੁਰਦੇਵ ਸਿੰਘ ਨਾਲ ਮਿਲ ਕੇ ਇਕ ਵੱਡੀ ਸਾਜ਼ਿਸ਼ ਰਚੀ।ਜਿਸ ਤੋਂ ਬਾਅਦ ਉਨ੍ਹਾਂ ਨੇ ਬਲਬੀਰ ਦੀ ਰੇਕੀ ਕੀਤੀ ਕਿ ਕਿੰਨੇ ਵਜੇ ਉਹ ਘਰ ਤੋਂ ਨਿਕਲਦਾ ਹੈ ਅਤੇ ਕਿੰਨੇ ਵਜੇ ਘਰ ਆਉਂਦਾ ਹੈ। ਮੁਲਜ਼ਮਾਂ ਨੇ ਇਹ ਵੀ ਦੇਖਿਆ ਕਿ ਕਿੱਥੇ-ਕਿੱਥੇ ਕੈਮਰੇ ਲੱਗੇ ਹਨ।
ਇਹ ਵੀ ਪੜ੍ਹੋ : ਕੈਨੇਡਾ ’ਚ ਵਾਪਰੇ ਹਾਦਸੇ ਨੇ ਖੋਹ ਲਈਆਂ ਹੱਸਦੇ-ਵੱਸਦੇ ਪਰਿਵਾਰ ਦੀਆਂ ਖ਼ੁਸ਼ੀਆਂ, ਘਰ ’ਚ ਪੈ ਗਏ ਵੈਣ
ਇਸ ਸਾਰੀ ਪਲਾਨਿੰਗ ਤੋਂ ਹੀ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਸ ਨੇ ਇਸ ਵਾਰਦਾਤ ਵਿਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਮ੍ਰਿਤਕ ਦੀ ਪਤਨੀ ਅਤੇ ਕਾਤਲ ਹਰਪ੍ਰੀਤ ਕੌਰ ਕੋਲ ਇਕ 8 ਸਾਲ ਦਾ ਲੜਕਾ ਅਤੇ 13 ਸਾਲ ਦੀ ਲੜਕੀ ਹੈ ਪਰ ਲਾਲਚ ਇਹ ਇੰਨੀ ਅੰਨ੍ਹੀ ਹੋ ਗਈ ਕਿ ਇਸ ਨੇ ਆਪਣਾ ਹੀ ਹੱਸਦਾ-ਵੱਸਦਾ ਘਰ ਉਜਾੜ ਲਿਆ।
ਇਹ ਵੀ ਪੜ੍ਹੋ : ਖਰੜ ’ਚ ਭਰਾ ਵਲੋਂ ਅੰਜਾਮ ਦਿੱਤੇ ਗਏ ਤੀਹਰੇ ਕਤਲ ਕਾਂਡ ’ਚ ਪੁਲਸ ਜਾਂਚ ਦੌਰਾਨ ਵੱਡੀ ਗੱਲ ਆਈ ਸਾਹਮਣੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 5994 ETT ਅਧਿਆਪਕਾਂ ਦੀ ਭਰਤੀ 'ਤੇ ਰੋਕ, ਜਾਣੋ ਕੀ ਹੈ ਪੂਰਾ ਮਾਮਲਾ
NEXT STORY