ਮਲੋਟ (ਸ਼ਾਮ ਜੁਨੇਜਾ) : ਜ਼ਿਲ੍ਹਾ ਪੁਲਸ ਵੱਲੋਂ ਪੁਰਾਣੇ ਮੁਕਦਮੇ ਹੱਲ ਕਰਨ ਲਈ ਚਲਾਈ ਮੁਹਿੰਮ ਤਹਿਤ ਥਾਣਾ ਲੰਬੀ ਅਧੀਨ ਆਉਂਦੇ ਪਿੰਡ ਚੰਨੂੰ ਵਿਖੇ ਢਾਈ ਸਾਲ ਪਹਿਲਾਂ ਹੋਏ ਅੰਨ੍ਹੇ ਕਤਲ ਦੀ ਗੁੱਥੀ ਸਲਝਾਉਂਣ ਦਾ ਦਾਅਵਾ ਕੀਤਾ ਹੈ। ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਐੱਸ. ਪੀ. ਰਮਨਦੀਪ ਸਿੰਘ ਭੁੱਲਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਥਾਣਾ ਲੰਬੀ ਦੇ ਪਿੰਡ ਚੰਨੂੰ ਵਿਖੇ 9/11/2020 ਨੂੰ ਗੋਰਾ ਸਿੰਘ ਨਾਮਕ ਵਿਅਕਤੀ ਦਾ ਕਤਲ ਕਰਕੇ ਲਾਸ਼ ਖੇਤਾਂ ਵਿਚ ਸੁੱਟ ਦਿੱਤੀ ਸੀ। ਪੁਲਸ ਨੇ ਇਸ ਮਾਮਲੇ ਵਿਚ ਗੋਰਾ ਸਿੰਘ ਦੇ ਪੁੱਤਰ ਅਰਸ਼ਦੀਪ ਸਿੰਘ ਦੇ ਬਿਆਨਾਂ ’ਤੇ ਐੱਫ. ਆਈ. ਆਰ. ਨੰਬਰ 386 ਅ/ਧ 302 ਆਈ. ਪੀ. ਸੀ. ਤਹਿਤ ਅਣਵਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਐੱਸ. ਐੱਸ. ਪੀ. ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਸ ਵੱਲੋਂ ਅਣਟਰੇਸਡ ਕੇਸਾਂ ਦੀ ਪੜਤਾਲ ਤਹਿਤ ਡੀ. ਐੱਸ. ਪੀ. ਮਲੋਟ ਬਲਕਾਰ ਸਿੰਘ ਸੰਧੂ, ਐੱਸ. ਐੱਚ. ਓ ਲੰਬੀ ਮਨਿੰਦਰ ਸਿੰਘ ਸਮੇਤ ਟੀਮ ਨੇ ਤਕਨੀਕੀ ਤੌਰ ’ਤੇ ਅਤੇ ਖੁਫ਼ੀਆਂ ਸੂਤਰਾਂ ਰਾਹੀਂ ਇਸ ਮਾਮਲੇ ਦਾ ਖੁਲਾਸਾ ਕਰਕੇ ਦੋਸ਼ੀ ਜਗਦੀਸ਼ ਸਿੰਘ ਦੀਸ਼ਾ ਪੁੱਤਰ ਗੁਰਲਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਚੋਰੀ ਕਰਨ ਆਏ ਚੋਰ ਨਾਲ ਹੋਈ ਜੱਗੋਂ ਤੇਰਵੀਂ, ਜਾਣੋ ਕੀ ਹੈ ਪੂਰਾ ਮਾਮਲਾ
ਅਧਿਕਾਰੀ ਨੇ ਇਸ ਕਤਲ ਪਿੱਛੇ ਵਜ੍ਹਾ ਇਹ ਦੱਸੀ ਹੈ ਕਿ ਜਗਦੀਸ਼ ਸਿੰਘ ਦੀਸ਼ਾ ਦੇ ਪਿੰਡ ਦੀ ਕਿਸੇ ਔਰਤ ਨਾਲ ਨਜਾਇਜ਼ ਸਬੰਧ ਸਨ। ਜਗਦੀਸ਼ ਸਿੰਘ ਆਪਣਾ ਰਸਤਾ ਸਾਫ਼ ਕਰਨ ਲਈ ਅਤੇ ਔਰਤ ਦੇ ਪਤੀ ਨੂੰ ਕਤਲ ਦੇ ਮਾਮਲੇ ਵਿਚ ਫਸਾਉਣ ਦੀ ਮਨਸ਼ਾਂ ਤਹਿਤ ਆਪਣੇ ਦੋਸਤ ਗੋਰਾ ਸਿੰਘ ਉਸਦੇ ਘਰੋਂ ਲੈ ਕੇ ਆਇਆ ਅਤੇ ਔਰਤ ਦੇ ਘਰ ਕੋਲ ਆ ਕੇ ਰਾਡ ਮਾਰ ਕੇ ਕਤਲ ਕਰ ਦਿੱਤਾ। ਦੋਸ਼ੀ ਨੇ ਪਹਿਲਾਂ ਲਾਸ਼ ਉਕਤ ਔਰਤ ਦੇ ਘਰ ਦੇ ਬਾਹਰ ਸੁੱਟ ਦਿੱਤੀ ਤਾਂ ਜੋ ਪੁਲਸ ਉਸ ਦੇ ਪਤੀ ਉਪਰ ਸ਼ੱਕ ਕਰੇ ਅਤੇ ਉਸਨੂੰ ਇਸ ਮਾਮਲੇ ਵਿਚ ਫਸਾਇਆ ਜਾ ਸਕੇ।
ਇਹ ਵੀ ਪੜ੍ਹੋ : ਮਾਂ ਦੀ ਲਾਸ਼ ਨੂੰ ਟੋਟੇ-ਟੋਟੇ ਕਰਨ ਤੋਂ ਬਾਅਦ ਭਰਾ ਦਾ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ, ਕੀਤਾ ਵੱਡਾ ਖੁਲਾਸਾ
ਪੁਲਸ ਨੇ ਇਸ ਮਾਮਲੇ ਦੀ ਤਕਨੀਕੀ ਤੌਰ ’ਤੇ ਕਈ ਪੱਖਾਂ ਤੋਂ ਜਾਂਚ ਕਰਨ ਪਿੱਛੋਂ ਮਾਮਲੇ ਦੀਆਂ ਕੜੀ ਨਾਲ ਕੜੀਆਂ ਜੋੜੀਆਂ ਅਤੇ ਦੋਸ਼ੀ ਜਗਦੀਸ਼ ਸਿੰਘ ਦੀਸ਼ਾ ਨੂੰ ਕਾਬੂ ਕਰ ਲਿਆ। ਜਿਸ ਨੇ ਆਪਣਾ ਜ਼ੁਰਮ ਕਬੂਲ ਕੀਤਾ ਹੈ ਕਿ ਉਸਨੇ ਗੋਰਾ ਸਿੰਘ ਨੂੰ ਉਕਤ ਵਿਅਕਤੀ ਦੇ ਘਰ ਨੇੜੇ ਲਿਜਾ ਕੇ ਰਾਡਾਂ ਮਾਰ ਕੇ ਕਤਲ ਕਰ ਦਿੱਤਾ ਸੀ। ਪੁਲਸ ਨੇ ਕਤਲ ਵਿਚ ਵਰਤੀ ਰਾਡ ਵੀ ਬਰਾਮਦ ਕਰ ਲਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਇਕ ਹੋਰ ਵੱਡੀ ਰਾਹਤ, ਇਹ ਮਸ਼ਹੂਰ ਟੋਲ ਪਲਾਜ਼ਾ ਅੱਜ ਤੋਂ ਹੋਇਆ ਬੰਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਅੰਮ੍ਰਿਤਸਰ 'ਚ ਪਿਆ ਛਰਾਟੇਦਾਰ ਮੀਂਹ, ਸ੍ਰੀ ਦਰਬਾਰ ਸਾਹਿਬ ਦਾ ਦੇਖੋ ਮਨਮੋਹਕ ਨਜ਼ਾਰਾ
NEXT STORY