ਚੰਡੀਗੜ੍ਹ (ਬਿਊਰੋ) : ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ’ਚ ਲਾਭਪਾਤਰੀਆਂ ਨੂੰ ਗਿਜਾਈ ਵਸਤੂਆਂ ਦੀ ਸਪਲਾਈ ਮਾਰਕਫੈਡ ਰਾਹੀ ਕੀਤੀ ਜਾ ਰਹੀ ਹੈ। ਸਪਲੀਮੈਟਰੀ ਨਿਊਟਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਚਾਲੂ ਵਿੱਤੀ ਸਾਲ ਦੌਰਾਨ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਸਪਲਾਈ ਦਾ ਹੁਣ ਤੱਕ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਉਨ੍ਹਾਂ ਨੇ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਫੰਡਾਂ ਦੀ ਵਰਤੋ ਸਰਕਾਰੀ ਨਿਯਮਾਂ ਅਨੁਸਾਰ ਕਰਨ ਲਈ ਹਦਾਇਤ ਕੀਤੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਨੂੰ 4.17 ਕਰੋੜ, ਬਰਨਾਲਾ ਨੂੰ 65.94 ਲੱਖ, ਬਠਿੰਡਾ ਨੂੰ 2.28 ਕਰੋੜ, ਫਰੀਦਕੋਟ ਨੂੰ 40.22 ਲੱਖ, ਫਾਜ਼ਿਲਕਾ ਨੂੰ 4.35 ਕਰੋੜ ਅਤੇ 5.99 ਲੱਖ (ਕੁਕਿੰਗ ਕੋਸਟ), ਫਿਰੋਜ਼ਪੁਰ ਨੂੰ 4 ਕਰੋੜ ਅਤੇ 4.69 ਲੱਖ (ਕੁਕਿੰਗ ਕੋਸਟ), ਗੁਰਦਾਸਪੁਰ ਨੂੰ 1.56 ਕਰੋੜ, ਹੁਸ਼ਿਆਰਪੁਰ ਨੂੰ 5 ਕਰੋੜ, ਜਲੰਧਰ ਨੂੰ 2.51 ਕਰੋੜ, ਲੁਧਿਆਣਾ ਨੂੰ 97.48 ਲੱਖ, ਮਾਨਸਾ ਨੂੰ 97.33 ਲੱਖ, ਮੋਗਾ ਨੂੰ 50 ਲੱਖ, ਰੋਪੜ ਨੂੰ 92 ਲੱਖ, ਸੰਗਰੂਰ ਨੂੰ 3.07 ਕਰੋੜ, ਕਪੂਰਥਲਾ ਨੂੰ 2.14 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਅਕਾਲੀਆਂ ਨਾਲ ਗਠਜੋੜ ’ਤੇ CM ਮਾਨ ਦੇ ਦੋਸ਼ਾਂ 'ਤੇ ਕੀ ਬੋਲੇ ਫਤਿਹਜੰਗ ਸਿੰਘ ਬਾਜਵਾ, ਸੁਣੋ ਖ਼ਾਸ ਇੰਟਰਵਿਊ (ਵੀਡੀਓ)
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਅਹਿਮ ਕਦਮ, ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵਿਆਹੁਤਾ ਨੂੰ ਦਾਜ ਲਈ ਪਰੇਸ਼ਾਨ ਕਰਨ ਵਾਲੇ ਪਤੀ ’ਤੇ FIR ਦਰਜ
NEXT STORY