ਚੰਡੀਗੜ੍ਹ (ਮਨਪ੍ਰੀਤ) : ਚੰਡੀਗੜ੍ਹ ਨਗਰ ਨਿਗਮ ਨੇ ਸ਼ਹਿਰ ’ਚ ਖੁੱਲ੍ਹੇਆਮ ਕੂੜਾ ਸਾੜਨ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਆਪਣੇ ਹੀ ਇਕ ਆਊਟਸੋਰਸ ਸਫ਼ਾਈ ਕਰਮਚਾਰੀ ਦਾ ਚਲਾਨ ਕੱਟਿਆ ਹੈ ਅਤੇ ਉਸ ਨੂੰ ਮੁਅੱਤਲ ਕਰ ਦਿੱਤਾ ਹੈ। ਨਗਰ ਨਿਗਮ ਵਲੋਂ ਸੈਕਟਰ-44 ’ਚ ਤਾਇਨਾਤ ਸਫ਼ਾਈ ਕਰਮਚਾਰੀ ਰਵਿੰਦਰ ਕੁਮਾਰ ਨੂੰ ਖੁੱਲ੍ਹੇ ’ਚ ਕੂੜਾ ਸਾੜਨ ਦੇ ਦੋਸ਼ ਹੇਠ 6,701 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਹ ਕਰਮਚਾਰੀ ਲਾਇਨਜ਼ ਸਰਵਿਸਿਜ਼ ਏਜੰਸੀ ਰਾਹੀਂ ਰੱਖਿਆ ਗਿਆ ਸੀ ਅਤੇ ਉਸਨੂੰ ਮਿਊਂਸੀਪਲ ਸਾਲਿਡ ਵੇਸਟ ਨਿਯਮਾਂ ਦੀ ਉਲੰਘਣਾ ਕਰਦੇ ਪਾਇਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਸੀਤ ਲਹਿਰ ਦਾ ਯੈਲੋ ਅਲਰਟ, ਪੜ੍ਹੋ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਭਵਿੱਖਬਾਣੀ
ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ (ਆਈ. ਏ. ਐੱਸ.) ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ। ਇਹ ਪਹਿਲਾ ਮੌਕਾ ਹੈ, ਜਦੋਂ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਕਿਸੇ ਆਊਟਸੋਰਸ ਏਜੰਸੀ ਦੇ ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕੂੜਾ ਸਾੜਨਾ ਵਾਤਾਵਰਣ ਲਈ ਗੰਭੀਰ ਖ਼ਤਰਾ ਹੈ ਅਤੇ ਇਸ ਨਾਲ ਹਵਾ ਪ੍ਰਦੂਸ਼ਣ ਹੁੰਦਾ ਹੈ, ਜੋ ਸਿਹਤ ਲਈ ਹਾਨੀਕਾਰਕ ਹੈ। ਨਿਗਮ ਦੇ ਨਿਰਦੇਸ਼ਾਂ ’ਤੇ ਤੁਰੰਤ ਕਾਰਵਾਈ ਕਰਦਿਆਂ ਲਾਇਨਜ਼ ਸਰਵਿਸਿਜ਼ ਨੇ ਸਬੰਧਿਤ ਕਰਮਚਾਰੀ ਨੂੰ ਤੁਰੰਤ ਪ੍ਰਭਾਵ ਨਾਲ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਇਸ ਜ਼ਿਲ੍ਹੇ 'ਚ ਵਿਗੜੇ ਹਾਲਾਤ, ਬਾਹਲੇ ਔਖੇ ਹੋਏ ਲੋਕ
ਨਗਰ ਨਿਗਮ ਨੇ ਚਿਤਾਵਨੀ ਦਿੱਤੀ ਹੈ ਕਿ ਭਵਿੱਖ ’ਚ ਅਜਿਹੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਾਵੇਂ ਕੋਈ ਆਮ ਨਾਗਰਿਕ ਹੋਵੇ ਜਾਂ ਪੱਕਾ ਮੁਲਾਜ਼ਮ ਹੋਵੇ ਜਾਂ ਏਜੰਸੀ ਦਾ ਵਰਕਰ, ਜੇਕਰ ਕੋਈ ਕੂੜਾ ਸਾੜਦਾ ਫੜ੍ਹਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਸਮੂਹ ਸ਼ਹਿਰ ਵਾਸੀਆਂ ਤੇ ਸਫ਼ਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਯਮਾਂ ਦੀ ਪਾਲਣਾ ਕਰਨ ਅਤੇ ਚੰਡੀਗੜ੍ਹ ਨੂੰ ਪ੍ਰਦੂਸ਼ਣ ਮੁਕਤ ਰੱਖਣ ’ਚ ਸਹਿਯੋਗ ਦੇਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼! ਨਵਜੋਤ ਸਿੱਧੂ ਨੂੰ ਲੀਗਲ ਨੋਟਿਸ
NEXT STORY