ਅੰਮ੍ਰਿਤਸਰ (ਸੰਜੀਵ)- ਇਸਲਾਮਾਬਾਦ ਇਲਾਕੇ ਵਿਚ ਇੱਕ ਨੌਜਵਾਨ ਨੂੰ ਇਕ ਵਿਅਕਤੀ ਨੇ ਗੋਲੀ ਮਾਰ ਦਿੱਤੀ ਜੋ ਐਕਟਿਵਾ ’ਤੇ ਜਾ ਰਿਹਾ ਸੀ ਅਤੇ ਗੋਲੀ ਪੇਟ ਵਿੱਚੋਂ ਲੰਘ ਕੇ ਇਕ ਔਰਤ ਨੂੰ ਲੱਗੀ, ਦੋਵੇਂ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਇਸਲਾਮਾਬਾਦ ਥਾਣੇ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 10 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਚਿਤਾਵਨੀ, ਪੜ੍ਹੋ ਅਗਲੇ 5 ਦਿਨਾਂ ਦੀ Weather Update
ਗੋਲੀ ਚਲਾਉਣ ਵਾਲਾ ਵਿਅਕਤੀ ਇਕ ਔਰਤ ਤੋਂ ਸਕੂਟਰ ਖੋਹ ਕੇ ਭੱਜ ਰਿਹਾ ਸੀ। ਉਹ ਬਿੱਲੂ ਨਾਮ ਦੇ ਇਕ ਨੌਜਵਾਨ ਨਾਲ ਟਕਰਾ ਗਿਆ, ਜੋ ਪੈਦਲ ਜਾ ਰਿਹਾ ਸੀ ਅਤੇ ਫਿਰ ਉਸ ’ਤੇ ਗੋਲੀ ਚਲਾ ਦਿੱਤੀ। ਗੋਲੀ ਬਿੱਲੂ ਦੇ ਪੇਟ ਵਿੱਚੋਂ ਲੰਘ ਗਈ ਅਤੇ ਇੱਕ ਔਰਤ ਨੂੰ ਲੱਗੀ, ਜਿਸ ਨਾਲ ਦੋਵੇਂ ਜ਼ਖਮੀ ਹੋ ਗਏ। ਇਸ ਦੌਰਾਨ ਐਕਟਿਵਾ ’ਤੇ ਸਵਾਰ ਦੋਸ਼ੀ ਮੌਕੇ ਤੋਂ ਭੱਜ ਗਿਆ, ਜਿਸਦੀ ਪੁਸ਼ਟੀ ਏ. ਸੀ. ਪੀ. ਜਸਪਾਲ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਦੋਸ਼ੀ ਨੂੰ ਫੜਨ ਲਈ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਨੂੰ ਅਲੋਪ ਹੋ ਰਹੇ ਪਸ਼ੂ-ਪੰਛੀਆਂ ਨੂੰ ਰੱਖਣਾ ਦਾ ਹੈ ਸ਼ੌਕ, ਰੱਖੇ ਦੋ ਬਾਜ ਤੇ ਇਕ ਵਿਦੇਸ਼ੀ ਕਿਰਲਾ
ਪੰਜਾਬ 'ਚ ਚੜ੍ਹਦੀ ਸਵੇਰ ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਸੜਕ 'ਤੇ ਹੀ ਪੈ ਗਈਆਂ ਚੀਕਾਂ
NEXT STORY