ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ,ਝਾਵਰ)- ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਿੰਡ ਪਵੇਂ ਝਿੰਗੜਾਂ ਨੇੜੇ ਇਕ ਨਿੱਜੀ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਬੱਸ ਵਿੱਚ ਵੱਡੀ ਗਿਣਤੀ ਵਿੱਚ ਸਵਾਰੀਆਂ ਸਵਾਰ ਸਨ ਅਤੇ ਇਹ ਬੱਸ ਪਠਾਨਕੋਟ ਤੋਂ ਜਲੰਧਰ ਆ ਰਹੀ ਸੀ। ਇਹ ਭਿਆਨਕ ਹਾਦਸੇ ਨਾਲ ਸਾਰੇ ਪਾਸੇ ਚੀਕ-ਚਿਹਾੜਾ ਮੱਚ ਗਿਆ। ਬੱਸ ਵਿਚ ਸਵਾਰ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਮੌਕੇ ਉਤੇ ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਦਸੂਹਾ ਅਤੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਗੰਨੇ ਦੇ ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ਹਾਦਸੇ ਦੀ ਸੂਚਨਾ ਮਿਲਦਿਆਂ ਹੀ ਦਸੂਹਾ ਅਤੇ ਟਾਂਡਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਚੁੱਕੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਸਵਾਰੀਆਂ ਨੂੰ ਟਾਂਡਾ ਅਤੇ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਉਥੇ ਹੀ ਦੂਜੇ ਪਾਸੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੀਆਂ ਐਂਬੂਲੈਂਸਾਂ ਵੀ ਬਚਾਅ ਕਾਰਜਾਂ ਵਿੱਚ ਜੁੱਟ ਗਈਆਂ ਹਨ। ਬੱਸ 'ਚ ਲਗਭਗ 30-35 ਸਵਾਰੀਆਂ ਸਵਾਰ ਸਨ। ਪ੍ਰਾਪਤ ਸੂਚਨਾ ਮੁਤਾਬਕ ਬੱਸ ਡਰਾਈਵਰ ਕੋਲੋਂ ਓਵਰਟੇਕ ਕਰਦੇ ਸਮੇਂ ਬੱਸ ਪਲਟ ਗਈ। ਮੌਕੇ 'ਤੇ ਥਾਣਾ ਦਸੂਹਾ ਦੇ ਐੱਸ. ਐੱਚ. ਓ. ਹਰਪ੍ਰੇਮ ਸਿੰਘ, ਏ. ਐੱਸ. ਆਈ. ਮਹਿੰਦਰ ਸਿੰਘ,ਏ. ਐੱਸ. ਆਈ. ਸਰਬਜੀਤ ਸਿੰਘ ਪੁਲਸ ਪਾਰਟੀ ਸਮੇਤ ਪਹੁੰਚੇ ਅਤੇ ਉਨ੍ਹਾਂ ਨਾਲ ਐੱਸ. ਐੱਸ. ਐੱਫ਼. ਮੁਲਜ਼ਮ ਵੀ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤੇ।
ਮੌਕੇ 'ਤੇ ਸਿਵਲ ਹਸਪਤਾਲ ਦਸੂਹਾ ਦੀ ਐਂਬੂਲੈਂਸ, ਸਮਾਜ ਸੇਵੀ ਸੰਸਥਾਂਵਾਂ ਦੀਆਂ ਐਂਬੂਲੈਂਸਾਂ ਬਚਾਅ ਕਾਰਜਾਂ ਵਿੱਚ ਜੁਟੀਆਂ। ਜ਼ਿਆਦਾ ਸਵਾਰੀਆਂ ਰੱਖੜੀ ਦੇ ਤਿਉਹਾਰ 'ਤੇ ਰੱਖੜੀ ਲੈ ਕੇ ਜਾ ਰਹੀਆਂ ਸਨ। ਡੀ. ਐੱਸ. ਪੀ. ਦਸੂਹਾ ਜਤਿੰਦਰਪਾਲ ਸਿੰਘ ਵੀ ਘਟਨਾ ਸਥਾਨ 'ਤੇ ਪਹੁੰਚੇ। 20 ਤੋਂ ਵੱਧ ਜ਼ਖ਼ਮੀ ਸਵਾਰੀਆਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਵਾਇਆ ਗਿਆ ਅਤੇ 4 ਗੰਭੀਰ ਜ਼ਖ਼ਮੀ ਸਵਾਰੀਆਂ ਨੂੰ ਜਲੰਧਰ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਕੁਝ ਜ਼ਖ਼ਮੀ ਸਵਾਰੀਆਂ ਨੂੰ ਟਾਂਡਾ ਦੇ ਸਿਵਲ ਹਸਪਤਾਲ ਵਿਖੇ ਵੀ ਦਾਖ਼ਲ ਕਰਵਾਇਆ ਗਿਆ।
ਦਸੂਹਾ ਦੇ ਸਿਵਲ ਹਸਪਤਾਲ ਵਿੱਚ ਜ਼ਖ਼ਮੀ ਸਵਾਰੀਆਂ ਵਿੱਚ ਸ਼ਿਵਮ, ਹਰਜਿੰਦਰ ਕੌਰ, ਪ੍ਰੇਮਾ, ਕਰਤਾਰ ਸਿੰਘ, ਮੁਕੇਸ਼ ਕੁਮਾਰ, ਕ੍ਰਿਪਾਲ ਸਿੰਘ, ਰਵੀ, ਹੀਰਾ ਮਸੀਹ, ਪੂਜਾ, ਦੀਪਕ, ਰਮਨ ਕੁਮਾਰ, ਦਰਸ਼ਨ, ਸੁਰਿੰਦਰ ਪਾਲ, ਸੁਰਜੀਤ ਕੌਰ, ਨਿਸ਼ਾ ਕੁਮਾਰੀ, ਸਤੀਸ਼ ਕੁਮਾਰ, ਸਰਬਜੀਤ ਕੌਰ, ਰਮਨਦੀਪ ਅਤੇ ਹੋਰ ਸ਼ਾਮਲ ਹਨ।
ਜ਼ਖ਼ਮੀ ਸਵਾਰੀਆਂ ਦਾ ਹਾਲ-ਚਾਲ ਪੁੱਛਣ ਲਈ ਵਿਧਾਇਕ ਕਰਮਬੀਰ ਸਿੰਘ ਘੁੰਮਣ ਸਿਵਲ ਹਸਪਤਾਲ ਦਸੂਹਾ ਵਿਖੇ ਪਹੁੰਚੇ, ਜਿੱਥੇ ਐੱਸ. ਐੱਮ. ਓ. ਮਨਮੋਹਨ ਸਿੰਘ ਨੇ ਦੱਸਿਆ ਕਿ ਸਾਰੀਆਂ ਜ਼ਖ਼ਮੀ ਸਵਾਰੀਆਂ ਦਾ ਇਲਾਜ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚੋਂ 4 ਗੰਭੀਰ ਜ਼ਖ਼ਮੀ ਸਵਾਰਆਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਜਾਂਚ ਅਧਿਕਾਰੀ ਏ. ਐੱਸ. ਆਈ. ਮਹਿੰਦਰ ਸਿੰਘ ਅਤੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਬੱਸ ਦਾ ਡਰਾਈਵਰ ਭੀਮਾਂ ਅਤੇ ਕੰਡਕਟਰ ਅਮਨ ਹਾਦਸੇ ਤੋਂ ਬਾਅਦ ਘਟਨਾ ਸਥਾਨ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਬੱਸ ਡਰਾਈਵਰ ਵੱਲੋਂ ਜੋ ਅਣਗਹਿਲੀ ਕੀਤੀ ਗਈ ਹੈ, ਉਸ ਦੇ ਵਿਰੁੱਧ ਕੇਸ ਦਰਜ ਕੀਤਾ ਜਾ ਰਿਹਾ ਹੈ। ਪੁਲਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ: ਜੰਗਲ 'ਚੋਂ ਮਿਲੀ ਮੁੰਡੇ-ਕੁੜੀ ਦੀ ਲਾਸ਼, ਹਾਲਤ ਵੇਖ ਪੁਲਸ ਰਹਿ ਗਈ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸੀ.ਆਈ. ਏ. ਸਟਾਫ ਨੇ ਤਲਵੰਡੀ ਭਾਈ 'ਚ 2 ਵਿਅਕਤੀਆਂ ਤੋਂ ਇਕ ਕਿੱਲੋ ਤੋਂ ਵੱਧ ਅਫੀਮ ਕੀਤੀ ਬਰਾਮਦ
NEXT STORY