ਅੰਮ੍ਰਿਤਸਰ, (ਦਲਜੀਤ)- ਪੰਜਾਬ ਸਰਕਾਰ ਇਕ ਪਾਸੇ ਮਹਿਲਾ ਦਿਵਸ 'ਤੇ ਔਰਤਾਂ ਦੇ ਹੱਕਾਂ ਦੀ ਰੱਖਿਆ ਲਈ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਸਰਕਾਰ ਦਾ ਪੰਜਾਬ ਪੁਲਸ ਵਿਭਾਗ ਔਰਤਾਂ ਦੀਆਂ ਸ਼ਿਕਾਇਤਾਂ 'ਤੇ ਸੁਣਵਾਈ ਨਾ ਕਰਦੇ ਹੋਏ ਉਨ੍ਹਾਂ ਦਾ ਮਾਨਸਿਕ ਸ਼ੋਸ਼ਣ ਕਰ ਰਿਹਾ ਹੈ। ਥਾਣਾ ਛੇਹਰਟਾ ਦੇ ਐੱਚ. ਐੱਸ. ਓ. 'ਤੇ ਔਰਤ ਦੀ ਸ਼ਿਕਾਇਤ 'ਤੇ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅੱਜ ਵੱਖ-ਵੱਖ ਜਥੇਬੰਦੀਆਂ ਨੇ ਏ.ਸੀ.ਪੀ. ਦਫਤਰ ਦੇ ਬਾਹਰ ਪੁਲਸ ਪ੍ਰਸ਼ਾਸਨ ਖਿਲਾਫ ਰੋਸ ਮੁਜ਼ਾਹਰਾ ਕੀਤਾ।
ਜਥੇਬੰਦੀਆਂ ਨੇ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੀੜਤ ਔਰਤ ਨੂੰ 24 ਘੰਟੇ ਦੇ ਅੰਦਰ-ਅੰਦਰ ਇਨਸਾਫ ਨਾ ਦਿੱਤਾ ਗਿਆ ਤਾਂ ਪੁਲਸ ਕਮਿਸ਼ਨਰ ਦੇ ਦਫਤਰ ਬਾਹਰ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ ਸ਼ੁਰੂ ਕੀਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ਵੇਤਾ ਪੁੱਤਰੀ ਲੇਟ. ਨਰੇਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਵਿਆਹ ਨੂੰ 8 ਸਾਲ ਹੋ ਗਏ ਹਨ। ਸਹੁਰਾ ਪਰਿਵਾਰ ਉਸ ਨੂੰ ਸ਼ੁਰੂ ਤੋਂ ਹੀ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਪੁਲਸ ਕਮਿਸ਼ਨਰ ਨੂੰ ਸਹੁਰਾ ਪਰਿਵਾਰ ਖਿਲਾਫ ਤਿੰਨ ਹਫ਼ਤੇ ਪਹਿਲਾਂ ਇਸ ਸਬੰਧੀ ਸ਼ਿਕਾਇਤ ਵੀ ਦਿੱਤੀ ਗਈ ਸੀ ਜਿਸ ਉਪਰੰਤ ਸ਼ਿਕਾਇਤ ਦੀ ਕਾਰਵਾਈ ਲਈ ਥਾਣਾ ਛੇਹਰਟਾ ਦੇ ਐੱਚ. ਐੱਸ. ਓ. ਕੋਲ ਆ ਗਈ। ਸ਼ਵੇਤਾ ਨੇ ਕਿਹਾ ਕਿ ਉਹ ਇਨਸਾਫ ਪਾਉਣ ਲਈ ਕਈ ਵਾਰ ਥਾਣੇ ਦੇ ਚੱਕਰ ਲਾ ਚੁੱਕੀ ਹੈ ਪਰ ਐੱਸ.ਐੱਚ.ਓ. ਹਰੀਸ਼ ਬਹਿਲ ਉਸ ਦੀ ਗੱਲ ਨਹੀਂ ਸੁਣ ਰਹੇ। ਬੀਤੇ ਦਿਨੀਂ ਤਾਂ ਐੱਸ.ਐੱਚ.ਓ. ਨੇ ਸਮਰੱਥ ਬਿਆਨ ਨਾ ਲੈਂਦੇ ਹੋਏ ਵਿਰੋਧੀ ਪੱਖ ਨਾਲ ਰਾਜ਼ੀਨਾਮਾ ਕਰਨ ਲਈ ਉਨ੍ਹਾਂ 'ਤੇ ਕਾਫ਼ੀ ਦਬਾਅ ਵੀ ਬਣਾਇਆ।
ਸ਼ਵੇਤਾ ਨੇ ਦੱਸਿਆ ਕਿ ਇਕ ਪਾਸੇ ਪੰਜਾਬ ਸਰਕਾਰ ਮਹਿਲਾ ਦਿਵਸ 'ਤੇ ਔਰਤਾਂ ਦੇ ਹੱਕਾਂ ਦੀ ਰੱਖਿਆ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਪੰਜਾਬ ਪੁਲਸ ਐੱਸ.ਐੱਚ.ਓ. ਹਰੀਸ਼ ਬਹਿਲ ਜਿਹੇ ਅਧਿਕਾਰੀ ਮਹਿਲਾ ਦਾ ਮਾਨਸਿਕ ਸ਼ੋਸ਼ਣ ਕਰ ਰਹੇ ਹਨ। ਸ਼ਵੇਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਐੱਸ.ਐੱਚ.ਓ. ਦਾ ਫਰਿਆਦੀਆਂ ਪ੍ਰਤੀ ਸੁਭਾਅ ਨਾਰਾਤਮਕ ਹੈ। ਅਜਿਹੇ ਅਧਿਕਾਰੀ ਨੂੰ ਜ਼ਿੰਮੇਵਾਰੀ ਵਾਲੀ ਪੋਸਟ 'ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਤਾਂ ਪੁਲਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਅਨਿਸ਼ਚਿਤ ਸਮੇਂ ਲਈ ਭੁੱਖ-ਹੜਤਾਲ 'ਤੇ ਬੈਠ ਜਾਵੇਗੀ। ਉਧਰ ਦੂਜੇ ਪਾਸੇ ਨੌਜਵਾਨ ਸ਼ਿਵ ਸੈਨਾ ਦੇ ਪੰਜਾਬ ਇੰਚਾਰਜ ਸੰਜੀਵ ਭਾਸਕਰ ਨੇ ਕਿਹਾ ਕਿ ਪੁਲਸ ਔਰਤਾਂ ਨੂੰ ਇਨਸਾਫ ਦਿਵਾਉਣ ਲਈ ਫੇਲ ਸਾਬਤ ਹੋ ਰਹੀ ਹੈ, ਉਕਤ ਐੱਸ. ਐੱਚ. ਓ. ਵਰਗੇ ਅਧਿਕਾਰੀ ਹੀ ਪੁਲਸ ਦੇ ਅਕਸ ਨੂੰ ਖ਼ਰਾਬ ਕਰ ਰਹੇ ਹਨ। ਸ਼ਵੇਤਾ ਵਰਗੀਆਂ ਸੈਂਕੜੇ ਔਰਤਾਂ ਇਨਸਾਫ ਲਈ ਥਾਣੇ ਵਿਚ ਧੱਕੇ ਖਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਵੇਤਾ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦਾ ਸੰਗਠਨ ਉਸ ਦੇ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਪੀੜਤ ਔਰਤ ਨੂੰ ਜਲਦ ਇਨਸਾਫ ਦਿਵਾਇਆ ਜਾਵੇਗਾ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੌਜੂਦ ਸਨ।
ਕੀ ਕਹਿੰਦੇ ਹਨ ਐੱਸ. ਐੱਚ. ਓ. ? : ਇਸ ਸਬੰਧੀ ਥਾਣਾ ਛੇਹਰਟਾ ਦੇ ਐੱਸ. ਐੱਚ. ਓ. ਹਰੀਸ਼ ਬਹਿਲ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਚੱਲ ਰਹੀ ਹੈ। ਪੁਲਸ ਦੇ ਉੱਚ ਅਧਿਕਾਰੀਆਂ ਦੇ ਮਾਮਲਾ ਧਿਆਨ ਵਿਚ ਹੈ। ਸ਼ਵੇਤਾ ਦੇ ਬਿਆਨ ਦਰਜ ਕਰ ਲਏ ਗਏ ਹਨ ਜਦੋਂ ਕਿ ਦੂਜੀ ਪਾਰਟੀ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਕਿਸੇ 'ਤੇ ਵੀ ਰਾਜ਼ੀਨਾਮਾ ਕਰਨ ਲਈ ਦਬਾਅ ਨਹੀਂ ਪਾਇਆ ਗਿਆ ਹੈ।
ਚੋਰੀ ਦੇ ਕੇਸ 'ਚ ਵਾਂਟੇਡ ਪ੍ਰਿੰਸ ਕਾਰ 'ਚ ਲਿਜਾ ਰਿਹਾ ਸੀ ਸ਼ਰਾਬ, 17 ਪੇਟੀਆਂ ਸਮੇਤ ਗ੍ਰਿਫਤ
NEXT STORY