ਦੀਨਾਨਗਰ (ਗੁਰਪ੍ਰੀਤ ਸਿੰਘ) - ਅੰਮ੍ਰਿਤਸਰ ਵੱਲੋਂ ਆ ਰਹੀ ਇੱਕ ਕਾਰ ਨੂੰ ਦੀਨਾਨਗਰ ਦੇ ਦਬੁਰਜੀ ਬਾਈਪਾਸ ਨੇੜੇ ਅਚਾਨਕ ਭਿਆਨਕ ਅੱਗ ਲੱਗ ਗਈ। ਕਾਰ ਵਿੱਚ ਸਵਾਰ ਦੋ ਵਿਅਕਤੀਆਂ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅੱਗ ਇਸ ਕਦਰ ਤੇਜ਼ੀ ਨਾਲ ਫੈਲੀ ਕਿ ਸਿਰਫ ਕੁਝ ਮਿੰਟਾਂ ਵਿੱਚ ਪੂਰੀ ਕਾਰ ਅੱਗ ਦੀ ਲਪੇਟ ਵਿੱਚ ਆ ਗਈ।
ਕਾਰ ਸਵਾਰਾਂ ਨੇ ਅੱਗ ਬੁਝਾਉਣ ਲਈ ਆਪਣਾ ਫਾਇਰ ਐਕਸਟਿੰਗੁਇਸ਼ਰ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਾ ਖੁੱਲ ਸਕਿਆ, ਜਿਸ ਕਾਰਨ ਅੱਗ ਹੋਰ ਜਿਆਦਾ ਭੜਕ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਦੀਨਾਨਗਰ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾ ਲਿਆ।
ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਪਰ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਦੀਵਾਲੀ ਬੰਪਰ 2025 : ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਦੇਖੋ ਪੂਰੀ ਲਿਸਟ
NEXT STORY