ਨਵਾਂਸ਼ਹਿਰ : ਨਵਾਂਸ਼ਹਿਰ ਪੁਲਸ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਖ਼ਿਲਾਫ਼ ਇੰਸਟਾਗ੍ਰਾਮ ’ਤੇ ਪੋਸਟ ਪਾਉਣ ਵਾਲੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੇ ਇਕ ਇੰਸਟਾਗ੍ਰਾਮ ਪੇਜ ਦੇ ਐਡਮਿਨ ਯਸ਼ੋਧਰ ਗੁਲਾਟੀ ਖ਼ਿਲਾਫ ਧਾਰਾ 153, 153ਏ ਅਤੇ 504 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਯਸ਼ੋਧਰ ਗੁਲਾਟੀ ਨੇ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ, ਆਉਣ ਵਾਲੇ ਦਿਨਾਂ ’ਚ ਅਜਿਹਾ ਰਹੇਗਾ ਮੌਸਮ
ਆਮ ਆਦਮੀ ਪਾਰਟੀ ਨਵਾਂਸ਼ਹਿਰ ਦੇ ਸਰਕਲ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਇੰਸਟਾਗ੍ਰਾਮ ਪੇਜ ’ਤੇ ਸੰਸਦ ਮੈਂਬਰ ਰਾਘਵ ਚੱਢਾ ਖ਼ਿਲਾਫ ਪੋਸਟ ਕੀਤੀ ਸੀ। ਇਹ ਪੋਸਟ ਤੱਥਾਂ ਤੋਂ ਕੋਹਾਂ ਦੂਰ ਹੈ ਅਤੇ ਇਸ ਨੇ ਪਾਰਟੀ ਦੇ ਅਕਸ ਨੂੰ ਢਾਹ ਲਾਉਣ ਤੋਂ ਇਲਾਵਾ ਸਮਾਜ ਵਿਚ ਟਕਰਾਅ ਦਾ ਮਾਹੌਲ ਪੈਦਾ ਕੀਤਾ ਹੈ। ਇਸ ਦੇ ਚੱਲਦੇ ਉਕਤ ਖ਼ਿਲਾਫ਼ ਪੁਲਸ ਵਲੋਂ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਫਰਾਂਸ ਅੰਬੈਸੀ ਵੀਜ਼ਾ ਧੋਖਾਦੇਹੀ ਮਾਮਲੇ ’ਚ ਵੱਡੀ ਕਾਰਵਾਈ, ਟ੍ਰੈਵਲ ਏਜੰਟ ਦੇ ਬੈਂਕ ਲਾਕਰ ਦੀ ਤਲਾਸ਼ੀ ਨੇ ਉਡਾਏ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਨੂੰ ਸੁਖਬੀਰ ਦੀ ਸਿਆਸੀ ‘ਬੜਕ’ ਦੇ ਕਈ ਮਾਇਨੇ!, ਦੋਹਾਂ ਨੂੰ ਸਹਾਰੇ ਦੀ ਲੋੜ
NEXT STORY