ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਦੀ ਪੁਲਸ ਨੇ ਬੀਤੀ ਰਾਤ ਗਲਾਡਾ ਵਿਭਾਗ ਦੀ ਸ਼ਿਕਾਇਤ ’ਤੇ ਨਾਜਾਇਜ਼ ਕਾਲੋਨੀ ਕੱਟਣ ਵਾਲੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗਲਾਡਾ ਵਿਭਾਗ ਦੇ ਅਧਿਕਾਰੀ ਕਰਨ ਅਗਰਵਾਲ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪਿੰਡ ਮਿਹਰਬਾਨ ’ਚ ਕੁੱਝ ਲੋਕਾਂ ਨੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਨਾਜਾਇਜ਼ ਤਰੀਕੇ ਨਾਲ ਕਾਲੋਨੀ ਕੱਟ ਰੱਖੀ ਹੈ।
ਇਸ ਤੋਂ ਬਾਅਦ ਪੁਲਸ ਵੱਲੋਂ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਨਾਜਾਇਜ਼ ਕਾਲੋਨੀ ਬਣਾਉਣ ਵਾਲੇ ਅਣਪਛਾਤੇ ਕਾਲੋਨਾਈਜ਼ਰਾਂ ਖ਼ਿਲਾਫ਼ ਥਾਣਾ ਮਿਹਰਬਾਨ ’ਚ ਕੇਸ ਦਰਜ ਕੀਤਾ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਲਈ ਉਕਤ ਜ਼ਮੀਨ ਦਾ ਰਿਕਾਰਡ ਚੈੱਕ ਕੀਤਾ ਜਾਵੇਗਾ, ਜਿਸ ਤੋਂ ਬਾਅਦ ਮੁਲਜ਼ਮਾਂ ਨੂੰ ਮਾਮਲੇ ਵਿਚ ਨਾਮਜ਼ਦ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇਗਾ।
ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਤਲੁਜ ਦਰਿਆ ਦੇ ਤੇਜ਼ ਵਹਾਅ ’ਚ ਰੁੜ੍ਹਿਆ ਕਿਸਾਨ, ਭਾਲ ਜਾਰੀ
NEXT STORY