ਬਟਾਲਾ, (ਸੈਂਡੀ)- ਥਾਣਾ ਸਿਟੀ ਦੀ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਕਿਰਨਜੀਤ ਕੌਰ ਪਤਨੀ ਜੋਗਾ ਸਿੰਘ ਵਾਸੀ ਦਾਲਮ ਨੇ ਲਿਖਵਾਇਆ ਹੈ ਕਿ ਉਹ ਬੀਤੀ 13 ਸਤਬੰਰ ਨੂੰ ਆਪਣੀ ਨਾਨੀ ਨਾਲ ਰਿਕਸ਼ਾ 'ਤੇ ਸਵਾਰ ਹੋ ਕੇ ਮਹਾਜਨ ਹਸਪਤਾਲ ਬਟਾਲਾ ਵਿਖੇ ਦਵਾਈ ਲੈਣ ਲਈ ਜਾ ਰਹੀ ਸੀ। ਕਿਰਨਜੀਤ ਕੌਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਰਿਕਸ਼ਾ ਸਮਾਧ ਰੋਡ ਬਟਾਲਾ ਨੇੜੇ ਪਹੁੰਚੀ ਤਾਂ ਪਿਛੋਂ ਆਏ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸਦਾ ਪਰਸ ਝਪਟ ਲਿਆ ਤੇ ਫਰਾਰ ਹੋ ਗਏ। ਉਸ ਨੇ ਦੱਸਿਆ ਕਿ ਉਸਦੇ ਪਰਸ ਵਿਚ 8 ਹਜ਼ਾਰ ਰੁਪਏ ਦੀ ਨਕਦੀ, 3 ਗ੍ਰਾਮ ਦੀਆਂ ਸੋਨੇ ਦੀਆਂ ਵਾਲੀਆਂ, ਇਕ ਮੋਬਾਇਲ ਫੋਨ ਤੇ ਹੋਰ ਜ਼ਰੂਰੀ ਦਸਤਾਵੇਜ਼ ਸਨ। ਉਕਤ ਮਾਮਲੇ ਸਬੰਧੀ ਏ. ਐੱਸ. ਆਈ. ਸਕੱਤਰ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਸਿਟੀ ਵਿਚ ਉਕਤ ਦੋਵਾਂ ਝਪਟਮਾਰਾਂ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ।
ਦੋ ਫਾੜ ਹੋਏ ਨਿਗਮ ਦੇ ਠੇਕੇਦਾਰ ਇਕ ਗਰੁੱਪ 'ਤੇ ਲੱਗਾ ਟੈਂਡਰਾਂ ਦੇ ਪੂਲ ਦੇ ਬਹਾਨੇ ਇਕੱਠੇ ਕੀਤੇ ਪੈਸਿਆਂ ਦੀ ਦੁਰਵਰਤੋਂ ਦਾ ਦੋਸ਼
NEXT STORY