ਫਗਵਾਡ਼ਾ, (ਹਰਜੋਤ)— ਇਕ ਵਿਅਕਤੀ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ’ਚ ਸਦਰ ਪੁਲਸ ਨੇ ਦੋ ਵਿਅਕਤੀਆਂ ਖਿਲਾਫ਼ ਧਾਰਾ 323, 341, 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਅਾਂ ਐੱਸ. ਪੀ. ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਦਲਜੀਤ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਮਾਧੋਪੁਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 21 ਜੁਲਾਈ ਨੂੰ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਸੇਮੀ ਜ਼ਿਲਾ ਜਲੰਧਰ ਗਿਆ ਸੀ, ਜਦੋਂ ਮਾਧੋਪੁਰ ਦੀ ਗਰਾਊਂਡ ਕੋਲ ਪੁੱਜਾ ਤਾਂ ਉਕਤ ਦੋਸ਼ੀਆਂ ਨੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ। ਜਿਸ ਸਬੰਧ ’ਚ ਪੁਲਸ ਨੇ ਹਰਪਾਲ ਸਿੰਘ, ਗੁਰਪਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਾਧੋਪੁਰ ਤੇ ਦੋ ਨਾ ਮਾਲੂਮ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।
ਸਡ਼ਕ ਹਾਦਸੇ ’ਚ ਵਿਅਕਤੀ ਦੀ ਮੌਤ
NEXT STORY