ਕਪੂਰਥਲਾ (ਚੰਦਰ)- ਅੰਮ੍ਰਿਤਸਰ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਬਾਵਿਆਂ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਨਿਹੰਗਾਂ ਵਿਚਾਲੇ ਕਿਸੇ ਵਿਵਾਦ ਨੂੰ ਲੈ ਕੇ ਕਿਰਪਾਨਾਂ ਤੱਕ ਚੱਲ ਪਈਆਂ। ਦੱਸਿਆ ਜਾ ਰਿਹਾ ਹੈ ਕਿ ਕਾਫ਼ੀ ਲੰਮੇ ਸਮੇਂ ਤੋਂ ਸੇਵਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।

ਬੀਤੇ ਦਿਨੀਂ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦੀ ਸਰਪ੍ਰਸਤੀ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੂੰ ਸੌਂਪੀ ਗਈ ਸੀ ਅਤੇ ਅੱਜ ਸਵੇਰੇ ਦੋ ਨਿਹੰਗ ਸਿੰਘਾਂ ਵੱਲੋਂ ਕਥਿਤ ਤੌਰ 'ਤੇ ਇਕ ਦੂਜੇ ਨੂੰ ਚੰਗਾ ਮੰਦਾ ਬੋਲਣ 'ਤੇ ਟਕਰਾ ਹੋ ਗਿਆ, ਜਿਸ ਵਿਚ ਦੋਵੇਂ ਨਿਹੰਗ ਸਿੰਘਾਂ ਸਮੇਤ 4 ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਇਹ ਸਾਰੀ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਉਥੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ’ਚ ਪੰਜਾਬ ਦਾ ਇਹ ਜ਼ਿਲ੍ਹਾ ਰਿਹਾ ਅੱਵਲ



ਇਹ ਵੀ ਪੜ੍ਹੋ : ਟਾਂਡਾ ਵਿਖੇ ਸਰਕਾਰੀ ਸਕੂਲ ਦੀ ਗਰਾਊਂਡ 'ਚੋਂ ਮਿਲੀ 23 ਸਾਲਾ ਨੌਜਵਾਨ ਦੀ ਲਾਸ਼, ਫ਼ੈਲੀ ਸਨਸਨੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਗ੍ਰਿਫ਼ਤਾਰ
NEXT STORY