ਜਲਾਲਾਬਾਦ, (ਸੇਤੀਆ, ਜਤਿੰਦਰ, ਨਿਖੰਜ, ਬੰਟੀ, ਟੀਨੂੰ, ਦੀਪਕ)— ਥਾਣਾ ਸਿਟੀ ਦੀ ਪੁਲਸ ਨੇ ਅਗਰਵਾਲ ਨਿਵਾਸੀ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਸ਼ਾਦੀਸ਼ੁਦਾ ਵਿਅਕਤੀ ਵੱਲੋਂ ਧੋਖੇ ਨਾਲ ਵਿਆਹ ਕਰਨ ਅਤੇ ਦਾਜ ਲਈ ਤੰਗ-ਪ੍ਰਸ਼ਾਨ ਕਰਨ ਦੇ ਦੋਸ਼ 'ਚ ਪਤੀ ਸਮੇਤ ਸਹੁਰੇ ਪਰਿਵਾਰ ਦੇ 5 ਮੈਂਬਰਾਂ ਖਿਲਾਫ ਪਰਚਾ ਦਰਜ ਕੀਤਾ ਹੈ। ਨਾਮਜ਼ਦ ਲੋਕਾਂ 'ਚ ਸੁਰਜੀਤ ਸਿੰਘ ਪੁੱਤਰ ਮਹਿਲ ਸਿੰਘ, ਕੁਲਵਿੰਦਰ ਕੌਰ ਪੁੱਤਰੀ ਮਹਿਲ ਸਿੰਘ, ਮਹਿਲ ਸਿੰਘ ਪੁੱਤਰ ਦਲੀਪ ਸਿੰਘ, ਰਣਜੀਤ ਕੌਰ ਪਤਨੀ ਮਹਿਲ ਸਿੰਘ ਅਤੇ ਜਤਿੰਦਰ ਕੌਰ ਪੁੱਤਰੀ ਮਹਿਲ ਸਿੰਘ ਵਾਸੀ ਸੋਢੇਵਾਲਾ ਥਾਣਾ ਸਦਰ ਫਿਰੋਜ਼ਪੁਰ ਸ਼ਾਮਲ ਹਨ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਵੀਨਾ ਰਾਣੀ ਪੁੱਤਰੀ ਕੱਕਾ ਸਿੰਘ ਵਾਸੀ ਅਗਰਵਾਲ ਕਾਲੋਨੀ ਜਲਾਲਾਬਾਦ ਨੇ ਦੱਸਿਆ ਕਿ 15 ਅਪ੍ਰੈਲ 2016 ਨੂੰ ਉਸ ਦਾ ਵਿਆਹ ਸੁਰਜੀਤ ਸਿੰਘ ਪੁੱਤਰ ਮਹਿਲ ਸਿੰਘ ਨਾਲ ਹੋਇਆ ਸੀ। ਵਿਆਹ ਦੌਰਾਨ ਉਸ ਦੇ ਪਿਤਾ ਵੱਲੋਂ ਹੈਸੀਅਤ ਮੁਤਾਬਕ ਦਾਜ ਦਿੱਤਾ ਗਿਆ ਪਰ ਵਿਆਹ ਤੋਂ ਕੁਝ ਦਿਨਾਂ ਬਾਅਦ ਹੀ ਸਹੁਰੇ ਪਰਿਵਾਰ ਵੱਲੋਂ ਦਾਜ ਲਈ ਤੰਗ- ਪ੍ਰੇਸ਼ਾਨ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ ਅਤੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੂੰ ਪਤਾ ਲੱਗਾ ਕਿ ਸੁਰਜੀਤ ਸਿੰਘ ਨੇ ਪਹਿਲਾਂ ਜਿਸ ਲੜਕੀ ਨਾਲ ਵਿਆਹ ਕੀਤਾ ਹੈ, ਉਸ ਨੂੰ ਤਲਾਕ ਦਿੱਤੇ ਬਿਨਾਂ ਉਸ ਨਾਲ ਦੂਜਾ ਵਿਆਹ ਕਰਵਾਇਆ ਹੈ। ਇਸ ਤੋਂ ਇਲਾਵਾ ਉਸ ਨੇ ਰੇਲਵੇ ਵਿਭਾਗ ਦਿੱਲੀ ਦਾ ਜਾਅਲੀ ਆਈ. ਕਾਰਡ ਰੱਖਿਆ ਹੈ ਅਤੇ ਆਪਣੀ ਪ੍ਰਾਈਵੇਟ ਗੱਡੀ 'ਤੇ ਨੀਲੀ ਬੱਤੀ ਲਾਈ ਹੈ। ਉਧਰ ਥਾਣਾ ਸਿਟੀ ਦੀ ਪੁਲਸ ਨੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਪਰਚਾ ਦਰਜ ਕਰ ਲਿਆ ਹੈ, ਜਦਕਿ ਮੁਲਜ਼ਮ ਪੁਲਸ ਦੀ ਪਹੁੰਚ ਤੋਂ ਬਾਹਰ ਹਨ।
ਬੁਰੇ ਹਾਲ 'ਚ ਹੈ ਕਰੋੜਾਂ ਰੁਪਏ ਨਾਲ ਬਣਿਆ ਸਰਕਾਰੀ ਪੋਲੀਟੈਕਨੀਕਲ ਕਾਲਜ
NEXT STORY