ਅਲਾਵਲਪੁਰ/ਕਿਸ਼ਨਗੜ੍ਹ (ਬੰਗੜ, ਬੈਂਸ)- ਅੱਡਾ ਕਿਸ਼ਨਗੜ੍ਹ ਚੌਂਕ ’ਚ ਐਕਟਿਵਾ ਸਵਾਰ ਦੋ ਨੌਜਵਾਨ ਜਲੰਧਰ ਵੱਲੋਂ ਆ ਰਹੀ ਆਰਮੀ ਦੀ ਗੱਡੀ ਦੀ ਲਪੇਟ ’ਚ ਆ ਗਏ। ਇਸ ਦੌਰਾਨ ਇਕ ਦੀ ਮੌਤ ਅਤੇ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਤਲਬ ਪੁੱਤਰ ਪਰਮਜੀਤ ਸਿੰਘ ਦੋਵੇਂ ਨਿਵਾਸੀ ਰਹੀਮਪੁਰ ਆਪਣੀ ਐਕਟਿਵਾ ’ਤੇ ਕਿਸ਼ਨਗੜ੍ਹ ਚੌਂਕ ਕਰਾਸ ਕਰ ਰਹੇ ਸਨ ਤਾਂ ਜਲੰਧਰ ਵੱਲੋਂ ਆ ਰਹੀ ਆਰਮੀ ਦੀ ਗੱਡੀ ਦੀ ਲਪੇਟ ’ਚ ਆ ਗਏ, ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਗੀਜ਼ਰ ਦੀ ਗੈਸ ਚੜ੍ਹਨ ਕਾਰਨ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ ਇਕੌਲਤੇ ਪੁੱਤ ਦੀ ਹੋਈ ਮੌਤ
ਜ਼ਖ਼ਮੀ ਹਾਲਤ ਵਿਚ ਦੋਹਾਂ ਨੂੰ ਸਿਵਲ ਹਸਪਤਾਲ ਕਾਲਾ ਬੱਕਰਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਦੋਵੇਂ ਨੌਜਵਾਨਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਜਲੰਧਰ ਦੇ ਨਿੱਜੀ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ ਅਤੇ ਤਲਬ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਇਸ ਸਬੰਧੀ ਅਲਾਵਲਪੁਰ ਪੁਲਸ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਵੱਡੀ ਵਾਰਦਾਤ, ਮੋਟਰ 'ਤੇ ਰਹਿੰਦੇ ਪ੍ਰਵਾਸੀ ਮਜ਼ਦੂਰ ਦਾ ਕਤਲ, ਅੱਧ ਸੜੀ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਿਲ੍ਹਾ ਜੇਲ੍ਹ ਕੰਪਲੈਕਸ ਦੇ ਨੇੜੇ ਡਰੋਨ ਉਡਾਉਣ ’ਤੇ ਪਾਬੰਦੀ
NEXT STORY