ਬਲਾਚੌਰ/ਪੋਜੇਵਾਲ, (ਕਟਾਰੀਆ/ਕਿਰਨ ਚੌਧਰੀ)- ਗੜ੍ਹਸ਼ੰਕਰ ਤੋਂ ਸ੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਕਸਬਾ ਸਿੰਘਪੁਰ ਲਾਗੇ ਇਕ ਟਰੱਕ ਅਤੇ ਟਰੈਕਟਰ-ਟਰਾਲੀ ਦੀ ਟੱਕਰ 'ਚ ਟਰੈਕਟਰ-ਟਰਾਲੀ ਚਾਲਕ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਹੈ।
ਜਾਣਕਾਰੀ ਅਨੁਸਾਰ ਸਵੇਰੇ 6 ਵਜੇ ਦੀਪੂ ਉਮਰ (24) ਸਵੇਰੇ ਟਰੈਕਟਰ-ਟਰਾਲੀ 'ਤੇ ਬਜਰੀ ਲੈ ਕੇ ਖੂਹੀ ਸਾਈਡ ਤੋਂ ਆ ਰਿਹਾ ਸੀ ਤਾਂ ਪਿੱਛਿਓਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਟਰਾਲੀ ਨੂੰ ਜ਼ੋਰ ਨਾਲ ਟੱਕਰ ਮਾਰੀ, ਜਿਸ ਕਾਰਨ ਟਰਾਲੀ ਘਾਟੀ 'ਤੇ ਚੜ੍ਹ ਗਈ ਤੇ ਟਰਾਲੀ ਦੀ ਹੁੱਕ ਟੁੱਟਣ ਨਾਲ ਟਰੈਕਟਰ ਪਲਟ ਗਿਆ। ਟਰੈਕਟਰ ਚਾਲਕ ਟਰੈਕਟਰ-ਟਰਾਲੀ ਦੇ ਹੇਠਾਂ ਆ ਗਿਆ, ਜਿਸ ਨੂੰ ਮੌਕੇ 'ਤੇ ਮੌਜੂਦ ਲੋਕਾਂ ਦੇ ਸਹਿਯੋਗ ਨਾਲ ਬਾਹਰ ਕੱਢਿਆ ਗਿਆ, ਜਿਸ ਦੀ ਮੌਕੇ 'ਤੇ ਮੌਤ ਹੋ ਗਈ। ਇਹ ਹਾਦਸਾ ਟਰੱਕ ਡਰਾਈਵਰ ਦੀ ਅਣਗਹਿਲੀ ਕਾਰਨ ਹੋਇਆ ਹੈ ਤੇ ਉਹ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਣਪਛਾਤੇ ਹਮਲਾਵਰਾਂ ਨੇ ਪ੍ਰਿੰਸੀਪਲ ਦੀ ਕੀਤੀ ਕੁੱਟਮਾਰ (ਵੀਡੀਓ)
NEXT STORY