ਬਠਿੰਡਾ (ਸੁਖਵਿੰਦਰ) : ਪੰਜਾਬ 'ਚ ਬਠਿੰਡਾ ਜ਼ਿਲੇ ਦੇ ਲੋਕਾਂ ਲਈ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ। ਦਰਅਸਲ ਨਹਿਰੀ ਵਿਭਾਗ ਵੱਲੋਂ ਨਹਿਰਬੰਦੀ ਦੀ ਮਿਤੀ 'ਚ ਵਾਧਾ ਕਰ ਦਿੱਤਾ ਗਿਆ ਹੈ। ਪਹਿਲਾਂ 21 ਜਨਵਰੀ ਤੱਕ ਨਹਿਰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਇਸ ਨੂੰ ਇਕ ਹਫ਼ਤਾ ਹੋਰ ਵਧਾ ਕੇ 28 ਜਨਵਰੀ ਤੱਕ ਕਰ ਦਿੱਤਾ ਗਿਆ ਹੈ, ਜਿਸ ਕਾਰਨ ਹੁਣ ਲੋਕਾਂ ਨੂੰ ਪਾਣੀ ਲਈ 28 ਤਾਰੀਖ਼ ਤੱਕ ਤਰਸਣਾ ਪਵੇਗਾ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ : ਪੰਜਾਬ ਸਰਕਾਰ ਦਾ ਡਾਕਟਰਾਂ ਨੂੰ ਵੱਡਾ ਤੋਹਫ਼ਾ, ਤਨਖ਼ਾਹ ਵਧਾਉਣ ਦੀ ਨੋਟੀਫਿਕੇਸ਼ਨ ਜਾਰੀ
ਨਹਿਰ ਦੇ ਲੰਬੇ ਸਮੇਂ ਤੋਂ ਬੰਦ ਰਹਿਣ ਕਾਰਨ ਆਉਣ ਵਾਲੇ ਦਿਨਾਂ 'ਚ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਨਹਿਰੀ ਵਿਭਾਗ ਵੱਲੋਂ ਨਹਿਰ ਦੀ ਮੁਰੰਮਤ ਅਤੇ ਪੁਲੀ ਆਦਿ ਬਣਾਉਣ ਲਈ 30 ਦਸੰਬਰ ਤੋਂ 21 ਜਨਵਰੀ ਤੱਕ ਨਹਿਰ ਬੰਦ ਰੱਖੀ ਗਈ ਸੀ ਪਰ ਅਜੇ ਤੱਕ ਕੰਮ ਪੂਰਾ ਨਾ ਹੋਣ ਕਾਰਨ ਇਸ ਮਿਆਦ ਨੂੰ ਇਕ ਹਫ਼ਤਾ ਹੋਰ ਵਧਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅਧਿਆਪਕਾਂ ਲਈ ਜਾਰੀ ਹੋਇਆ ਸਖ਼ਤ ਫ਼ਰਮਾਨ! ਬੱਚਿਆਂ ਵਾਂਗ ਪਾਉਣੀ ਪਵੇਗੀ ਵਰਦੀ
ਜਲ ਸਪਲਾਈ ਵਿਭਾਗ ਕੋਲ ਹੁਣ ਕਈ-ਕਈ ਦਿਨ ਪਾਣੀ ਨਹੀਂ ਆਉਂਦਾ, ਜਿਸ ਕਾਰਨ ਪਾਣੀ ਦੀ ਸਪਲਾਈ 'ਚ ਭਾਰੀ ਕੱਟ ਲੱਗ ਸਕਦਾ ਹੈ। ਵਿਭਾਗ ਦੇ ਸੂਤਰਾਂ ਅਨੁਸਾਰ ਹੁਣ ਇਕ ਦਿਨ ਨੂੰ ਛੱਡ ਕੇ ਸ਼ਹਿਰ ਦੀ ਆਬਾਦੀ ਨੂੰ ਪਾਣੀ ਦੀ ਸਪਲਾਈ ਦਿੱਤੀ ਜਾ ਸਕਦੀ ਹੈ। ਇਸ ਕਾਰਨ ਲੋਕਾਂ ਨੂੰ ਪਾਣੀ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਲੱਗ ਰਹੇ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਨਵਾਂ ਐਲਾਨ
NEXT STORY