ਬਟਾਲਾ, (ਬੇਰੀ, ਸੈਂਡੀ)- ਬੀਤੀ ਰਾਤ ਮੁਰਗੀ ਮੁਹੱਲਾ 'ਚ ਰਾਮਲੀਲਾ ਦੇਖਣ ਗਏ ਨੌਜਵਾਨ 'ਤੇ ਕੁਝ ਵਿਅਕਤੀਆਂ ਵੱਲੋਂ ਹਮਲਾ ਕਰ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ੇਰੇ ਇਲਾਜ ਦਾਨਿਸ਼ ਕੁਮਾਰ ਦੇ ਪਿਤਾ ਦਰਸ਼ਨ ਕੁਮਾਰ ਵਾਸੀ ਮੁਰਗੀ ਮੁਹੱਲਾ ਨੇ ਦੱਸਿਆ ਕਿ ਬੀਤੀ ਰਾਤ ਮੇਰਾ ਲੜਕਾ ਦਾਨਿਸ਼ ਕੁਮਾਰ ਮੁਹੱਲਾ 'ਚ ਹੀ ਰਾਮਲੀਲਾ ਦੇਖਣ ਲਈ ਗਿਆ ਹੋਇਆ ਸੀ ਅਤੇ ਕੁਝ ਵਿਅਕਤੀਆਂ ਵੱਲੋਂ ਦਾਨਿਸ਼ 'ਤੇ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰ ਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਮੁਹੱਲੇ ਦੇ ਲੋਕਾਂ ਵੱਲੋਂ ਰੌਲਾ ਪਾਉਣ 'ਤੇ ਉਕਤ ਹਮਲਾਵਾਰ ਆਪਣਾ ਮੋਟਰਸਾਈਕਲ ਨੰ. ਪੀ. ਬੀ.-18 ਐੱਮ. 6576 ਸੁੱਟ ਕੇ ਫਰਾਰ ਹੋ ਗਏ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਦਾਨਿਸ਼ ਦੀ ਹਾਲਤ ਗੰਭੀਰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਉਨ੍ਹਾਂ ਉਕਤ ਮਾਮਲੇ ਸੰਬੰਧੀ ਪੁਲਸ ਚੌਕੀ ਸਿੰਬਲ ਨੂੰ ਸੂਚਿਤ ਕਰ ਦਿੱਤਾ ਹੈ।
ਕੀ ਕਹਿਣਾ ਹੈ ਏ. ਐੱਸ. ਆਈ. ਦਾ
ਇਸ ਸੰਬੰਧੀ ਜਦੋਂ ਸਿੰਬਲ ਚੌਕੀ ਇੰਚਾਰਜ ਏ. ਐੱਸ. ਆਈ. ਜੋਗਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਦਾਨਿਸ਼ ਦੇ ਬਿਆਨ ਦਰਜ ਹੋਣ ਦੇ ਬਾਅਦ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਕਤ ਹਮਲਾਵਰਾਂ ਦਾ ਮੋਟਰਸਾਈਕਲ ਕਬਜ਼ੇ ਵਿਚ ਲੈ ਲਿਆ ਹੈ।
ਦਰਦਨਾਕ ਸੜਕ ਹਾਦਸੇ 'ਚ 1 ਦੀ ਮੌਤ
NEXT STORY