ਚੰਡੀਗੜ੍ਹ : ਪੰਜਾਬ ਭਾਜਪਾ ਦੇ ਵਫ਼ਦ ਨੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਜਪਾ ਆਗੂ ਪਰਨੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਝੋਨੇ ਦੀ ਖ਼ਰੀਦ ਨਾ ਹੋਣ ਦੇ ਵਿਰੋਧ 'ਚ ਕਿਸਾਨ ਸੜਕਾਂ 'ਤੇ ਉਤਰ ਆਏ ਹਨ।
ਕਿਸਾਨਾਂ ਨੇ ਪੰਜਾਬ 'ਚ ਕਈ ਥਾਵਾਂ 'ਤੇ ਹਾਈਵੇਅ ਜਾਮ ਕੀਤੇ ਹੋਏ ਹਨ ਅਤੇ ਐਤਵਾਰ ਨੂੰ ਵੀ ਕਿਸਾਨਾਂ ਦੇ ਧਰਨੇ-ਪ੍ਰਦਰਸ਼ਨ ਜਾਰੀ ਹਨ। ਇਸ ਮੌਕੇ ਭਾਜਪਾ ਦੇ ਵਫ਼ਦ ਨੇ ਰਾਜਪਾਲ ਨੂੰ ਝੋਨੇ ਦੀ ਖ਼ਰੀਦ ਦੇ ਮੁੱਦੇ 'ਤੇ ਮੰਗ ਪੱਤਰ ਵੀ ਸੌਂਪਿਆ। ਪਰਨੀਤ ਕੌਰ ਸਮੇਤ ਭਾਜਪਾ ਆਗੂਆਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਨੂੰ ਧਰਨੇ 'ਤੇ ਬੈਠੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਦੇ ਨਿਰਦੇਸ਼ ਦੇਣ ਤਾਂ ਜੋ ਜਲਦੀ ਤੋਂ ਜਲਦੀ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਜਾਵੇ ਅਤੇ ਦੀਵਾਲੀ ਤੋਂ ਪਹਿਲਾਂ ਕਿਸਾਨ ਫ਼ਸਲ ਨੂੰ ਵੇਚ ਕੇ ਆਪਣੇ ਘਰ ਜਾ ਸਕੇ।
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਦਿਸੇਗਾ ਚੱਕਰਵਾਤੀ ਤੂਫਾਨ ਦਾ ਅਸਰ
NEXT STORY