ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਲੰਬਾ ਸਮਾਂ ਚੱਲੀ ਗੱਲਬਾਤ ਵਿੱਚ ਜਿੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵਾਸ ਦਿਵਾਇਆ ਕਿ ਇੱਕ ਦੋ ਦਿਨਾਂ ਵਿੱਚ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪ੍ਰਤੀ ਕੀਤੇ ਗਏ ਸਵਾਲਾਂ ਦਾ ਹੱਲ ਕੱਢਿਆ ਜਾਵੇਗਾ, ਉਥੇ ਹੀ ਬਾਬਾ ਹਰਨਾਮ ਸਿੰਘ ਧੁੰਮਾਂ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਰਬ ਪ੍ਰਵਾਣਿਤ ਜਥੇਦਾਰ ਹੀ ਸੰਦੇਸ਼ ਦੇ ਸਕਦਾ ਹੈ ਅਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਸਰਬ ਪ੍ਰਵਾਣਿਤ ਜਥੇਦਾਰ ਨਹੀਂ ਹਨ ਕਿਉਂਕਿ ਉਹਨਾਂ ਦੀ ਨਿਯੁਕਤੀ ਨੂੰ ਕੌਮ ਨੇ ਹੀ ਪ੍ਰਵਾਣਿਤ ਨਹੀਂ ਕੀਤਾ। ਜੇਕਰ ਅਜਿਹਾ ਜਥੇਦਾਰ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੰਦੇਸ਼ ਦੇਵੇਗਾ ਤਾਂ ਉਸ ਦਾ ਸਖਤ ਵਿਰੋਧ ਹੋਵੇਗਾ।
ਇਹ ਵੀ ਪੜ੍ਹੋ : ਭਾਣਜੀ ਦੇ ਸ਼ਗਨ ਤੋਂ ਪਰਤ ਰਹੇ ਮਾਮੇ ਨਾਲ ਵਾਪਰ ਗਿਆ ਹਾਦਸਾ, ਧੀ ਵੀ ਜ਼ਖਮੀ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ ਹੈ ਅਤੇ ਮੈਨੂੰ ਪੂਰੀ ਆਸ ਹੈ ਕਿ ਸ਼੍ਰੋਮਣੀ ਕਮੇਟੀ ਦਮਦਮੀ ਟਕਸਾਲ ਨਾਲ ਕਦੇ ਵੀ ਟਕਰਾਅ ਨਹੀਂ ਕਰੇਗੀ। ਉਨ੍ਹਾਂ ਆਖਿਆ ਕਿ 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਸਮਾਗਮ ਸਬੰਧੀ ਚੰਗੇ ਮਾਹੌਲ ਵਿੱਚ ਗੱਲਬਾਤ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੌਜੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ। ਉਹਨਾਂ ਸੋਸ਼ਲ ਮੀਡੀਆ ਨੂੰ ਵੀ ਤਾੜਨਾ ਕੀਤੀ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਕਿਰਦਾਰ ਕੁਸ਼ੀ ਨਾ ਕੀਤੀ ਜਾਵੇ, ਕਿਉਂਕਿ ਕਈ ਵਾਰ ਸਾਡੇ ਕੱਦ ਛੋਟੇ ਹੁੰਦੇ ਹਨ ਪਰ ਅਸੀਂ ਗੱਲਾਂ ਵੱਡੀਆਂ ਕਰ ਜਾਂਦੇ ਹਾਂ। ਐਡਵੋਕੇਟ ਧਾਮੀ ਨੇ ਆਖਿਆ ਕਿ ਬਾਬਾ ਹਰਨਾਮ ਸਿੰਘ ਵੱਲੋਂ ਪਹਿਲਾਂ ਤੋਂ ਹੀ ਸਰਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਪ੍ਰਤੀ ਕੁਝ ਸਵਾਲ ਕੀਤੇ ਗਏ ਸਨ ਅਤੇ ਉਸ ਵੇਲੇ ਵੀ ਅਸੀਂ ਇਹਨਾਂ ਨਾਲ ਸੰਪਰਕ ਕੀਤਾ ਸੀ ਪਰ ਹੁਣ 6 ਜੂਨ ਆ ਗਈ ਹੈ ਅਤੇ 6 ਜੂਨ ਤੇ ਬਾਬਾ ਜੀ ਨੇ ਕਿਹਾ ਸੀ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼ ਨਾ ਪੜ੍ਹਿਆ ਜਾਵੇ। ਉਹਨਾਂ ਪੂਰਾ ਭਰੋਸਾ ਦਿਵਾਇਆ ਕਿ ਇਸ ਮਸਲੇ ਦਾ ਅਗਲੇ ਇੱਕ ਦੋ ਦਿਨਾਂ ਵਿੱਚ ਹੱਲ ਕੱਢਿਆ ਜਾਵੇਗਾ।
ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ , ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਰਣਜੀਤ ਸਿੰਘ ਕਾਹਲੋਂ, ਸ. ਜੋਧ ਸਿੰਘ ਸਮਰਾ, ਸ. ਬਲਜੀਤ ਸਿੰਘ ਜਲਾਲਉਸਮਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਅਤੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੋਰੋਨਾ ਨੂੰ ਲੈ ਕੇ ਪੰਜਾਬ 'ਚ ਖ਼ਤਰੇ ਦੀ ਘੰਟੀ! ਲੋਕਾਂ ਨੂੰ ਬੇਹੱਦ ਚੌਕਸ ਰਹਿਣ ਦੀ ਲੋੜ
NEXT STORY