ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਪਵਿੱਤਰ ਅਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਸੋਨੇ ਨਾਲ ਤਿਆਰ ਕੀਤੇ ਗਏ ਹਰਿ ਦੇ ਨਿਸ਼ਾਨ ਚੜ੍ਹਾਏ ਗਏ। ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਨਿਰੰਜਨ ਦਾਸ ਮਹਾਰਾਜ ਜੀ ਦੀ ਸਰਪਰਸਤੀ ਹੇਠ ਚੜਾਏ ਗਏ ਇਹ ਨਿਸ਼ਾਨ ਦੀ ਸੇਵਾ ਅਹੀਆਪੁਰ ਟਾਂਡਾ ਨਾਲ ਸਬੰਧਤ ਪ੍ਰਵਾਸੀ ਭਾਰਤੀ ਕਸ਼ਮੀਰੀ ਲਾਲ ਵੱਲੋਂ ਕੀਤੀ ਗਈ।
ਇਹ ਵੀ ਪੜ੍ਹੋ- ਨਰਾਤਿਆਂ ਦੇ ਪਹਿਲੇ ਦਿਨ ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਨਹਿਰ 'ਚੋਂ ਮਿਲੀ ਬੱਚੀ ਦੀ ਲਾਸ਼, ਵੇਖ ਪੁਲਸ ਵੀ ਹੈਰਾਨ
ਉਨ੍ਹਾਂ ਵੱਲੋਂ ਤਿਆਰ ਕਰਵਾ ਕੇ ਭੇਜੇ ਗਏ ਇਹ ਨਿਸ਼ਾਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਨਿਰਮਲ ਕੁਮਾਰ, ਹੰਸ ਕੁਮਾਰੀ ਵੱਲੋਂ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੂੰ ਭੇਂਟ ਕੀਤੇ ਗਏ। ਇਸ ਮੌਕੇ ਸੰਤ ਨਿਰੰਜਨ ਦਾਸ ਜੀ ਨੇ ਵਿਦੇਸ਼ ਵਿੱਚ ਵਸ ਰਹੇ ਸਮੂਹ ਪਰਿਵਾਰ ਦੀ ਚੜ੍ਹਦੀ ਕਲਾ ਵਾਸਤੇ ਸਤਿਗੁਰਾਂ ਜੀ ਦੇ ਸਨਮੁਖ ਬੇਨਤੀ ਕੀਤੀ। ਇਸ ਮੌਕੇ ਪਰਿਵਾਰਿਕ ਮੈਂਬਰ ਨਿਰਮਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਛੋਟੇ ਭਰਾ ਕਸ਼ਮੀਰੀ ਲਾਲ ਵੱਲੋਂ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਅਤੇ ਡੇਰਾ ਸੱਚਖੰਡ ਬੱਲਾਂ ਪ੍ਰਤੀ ਆਪਣੀ ਸ਼ਰਧਾ ਭਾਵਨਾ ਅਤੇ ਸੇਵਾ ਦਾ ਪ੍ਰਗਟਾਵਾ ਕਰਦੇ ਹੋਏ ਸਤਿਗੁਰਾਂ ਜੀ ਦੀ ਰਹਿਮਤ ਸਦਕਾ ਇਹ ਕਾਰਜ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਨਿਰਮਲ ਕੁਮਾਰ ਜੀ ਨੇ ਹੋਰ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਧਾਰਨੀ ਬਣ ਕੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹਾਈਵੇਅ 'ਤੇ ਦਰਦਨਾਕ ਹਾਦਸਾ, ਰੇਲਿੰਗ ਕ੍ਰਾਸ ਕਰ ਰਹੇ 3 ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਹਰਿਆਣਾ ਚੋਣਾਂ 'ਚ ਗਰਜੇ ਮੰਤਰੀ ਬਰਿੰਦਰ ਗੋਇਲ, ਕਿਹਾ-ਹਰਿਆਣਾ ਦੀ ਤਰੱਕੀ ਲਈ ਭਾਜਪਾ ਨੂੰ ਉਖਾੜ ਸੁੱਟੋ
NEXT STORY