ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨੇੜੇ ਬੀ. ਓ. ਪੀ. ਜਗਦੀਸ਼ ਦੇ ਇਲਾਕੇ 'ਚ ਬੀ. ਐੱਸ. ਐੱਫ. ਦੀ 155 ਬਟਾਲੀਅਨ ਨੇ ਸਰਚ ਆਪਰੇਸ਼ਨ ਦੌਰਾਨ ਖੇਤਾਂ 'ਚੋਂ ਡਰੋਨ ਅਤੇ 380 ਗ੍ਰਾਮ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਬਰਾਮਦਗੀ ਨੂੰ ਲੈ ਕੇ 155ਵੀਂ ਬਟਾਲੀਅਨ ਦੇ ਇੰਸਪੈਕਟਰ ਕੁਲਦੀਪ ਸਿੰਘ ਵੱਲੋਂ ਭੇਜੀ ਗਈ ਲਿਖਤੀ ਰਿਪੋਰਟ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਬੀ. ਐੱਸ. ਐੱਫ. ਅਧਿਕਾਰੀਆਂ ਨੇ ਪੁਲਸ ਨੂੰ ਭੇਜੀ ਲਿਖ਼ਤੀ ਜਾਣਕਾਰੀ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਕੀਤੀ ਗਈ ਸਰਚ ਆਪਰੇਸ਼ਨ ਦੌਰਾਨ ਮਾਛੀਵਾੜਾ ਵਿੱਚ ਖੇਤਾਂ ਵਿੱਚੋਂ ਇੱਕ ਪੈਕੇਟ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ। ਜਦੋਂ ਪੈਕੇਟ ਖੋਲ੍ਹ ਕੇ ਜਾਂਚ ਕੀਤੀ ਗਈ ਤਾਂ ਉਸ ਵਿਚੋਂ ਪੈਕਿੰਗ ਮੈਟੀਰੀਅਲ ਦੇ ਨਾਲ 380 ਗ੍ਰਾਮ ਹੈਰੋਇਨ ਮਿਲੀ। ਉਨ੍ਹਾਂ ਦੱਸਿਆ ਕਿ ਬੀ. ਐੱਸ. ਐੱਫ. ਅਤੇ ਪੁਲਸ ਵੱਲੇਂ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਦਾ ਪੈਕਟ ਕਿਹੜੇ ਭਾਰਤੀ ਤਸਕਰਾਂ ਵੱਲੋਂ ਮੰਗਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਪੰਜਾਬ 'ਚ ਔਰਤ ਦਾ ਕਤਲ! ਪ੍ਰਾਈਵੇਟ ਪਾਰਟ 'ਤੇ...
NEXT STORY