ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ, ਆਨੰਦ) : ਇੱਥੇ ਬੀ. ਐੱਸ. ਐੱਫ. ਦੀ 155ਵੀਂ ਬਟਾਲੀਅਨ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨੇੜੇ ਖੇਤਾਂ ਵਿਚੋਂ ਸਰਚ ਆਪ੍ਰੇਸ਼ਨ ਦੌਰਾਨ ਇਕ ਡਰੋਨ, 500 ਗ੍ਰਾਮ ਹੈਰੋਇਨ ਅਤੇ 51 ਗ੍ਰਾਮ ਪੈਕਿੰਗ ਮਟੀਰੀਅਲ ਬਰਾਮਦ ਕੀਤਾ ਹੈ, ਜਿਸ ਨੂੰ ਲੈ ਕੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਬਾਰੇ ਕੇ ਚੌਂਕ ਨੇੜੇ ਪਹੁੰਚੀ ਤਾਂ ਉਨ੍ਹਾਂ ਨੂੰ 155ਵੀਂ ਬਟਾਲੀਅਨ ਦੇ ਇੰਸਪੈਕਟਰ ਰਮੇਸ਼ ਸਿੰਘ ਮੀਨਾ ਦਾ ਫੋਨ ਆਇਆ।
ਉਨ੍ਹਾਂ ਨੇ ਦੱਸਿਆ ਕਿ ਬੀ. ਐੱਸ. ਐੱਫ. ਨੇ ਸਰਚ ਆਪ੍ਰੇਸ਼ਨ ਦੌਰਾਨ ਬੀ. ਓ. ਪੀ. ਜਗਦੀਸ਼ ਦੇ ਖੇਤਰ ’ਚ ਪਿੰਡ ਹਬੀਬ ਕੇ ਦੇ ਖੇਤਾਂ ਵਿਚੋਂ ਇਕ ਡਰੋਨ ਅਤੇ ਹੈਰੋਇਨ ਦਾ ਇਕ ਪੈਕੇਟ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ। ਉਨ੍ਹਾਂ ਦੱਸਿਆ ਕਿ ਬੀ. ਐੱਸ. ਐੱਫ. ਅਤੇ ਪੁਲਸ ਵੱਲੋਂ ਇਹ ਹੈਰੋਇਨ ਮੰਗਵਾਉਣ ਵਾਲੇ ਭਾਰਤੀ ਸਮੱਗਲਰ ਦਾ ਪਤਾ ਲਾਇਆ ਜਾ ਰਿਹਾ ਹੇ। ਜਾਣਕਾਰੀ ਅਨੁਸਾਰ ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਸੜਕ ਹਾਦਸੇ ਨੇ ਘਰ 'ਚ ਪੁਆਏ ਵੈਣ, 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
NEXT STORY