ਜਲੰਧਰ, (ਮਹੇਸ਼)- ਸ਼ਰਾਬ ਦੇ ਨਸ਼ੇ 'ਚ ਧੁੱਤ 40 ਸਾਲਾ ਇਕ ਵਿਅਕਤੀ ਦੀ ਬੀੜੀ ਦੀ ਚੰਗਿਆੜੀ ਕਾਰਨ ਲੱਗੀ ਅੱਗ ਕਾਰਨ ਬਿਸਤਰੇ 'ਤੇ ਜ਼ਿੰਦਾ ਹੀ ਸੜ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰ ਕੁਮਾਰ ਪੁੱਤਰ ਘਨਸ਼ਾਮ ਵਾਸੀ ਲਿੰਕ ਰੋਡ ਆਬਾਦਪੁਰਾ ਵਜੋਂ ਹੋਈ ਹੈ। ਥਾਣਾ ਡਵੀਜ਼ਨ ਨੰ. 4 ਦੇ ਏ. ਐੱਸ. ਆਈ. ਸੁੱਚਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਤਿੰਦਰ ਕੁਮਾਰ ਸ਼ਰਾਬ ਦੇ ਨਸ਼ੇ 'ਚ ਆਪਣੇ ਬਿਸਤਰੇ 'ਤੇ ਹੀ ਪਿਆ ਬੀੜੀ ਪੀ ਰਿਹਾ ਸੀ ਤੇ ਅਚਾਨਕ ਬੀੜੀ ਦੀ ਫੈਲੀ ਅੱਗ ਨੇ ਉਸ ਨੂੰ ਲਪੇਟ 'ਚ ਲੈ ਲਿਆ ਤੇ ਉਹ 100 ਫੀਸਦੀ ਸੜ ਗਿਆ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਕੁਝ ਸਮੇਂ ਬਾਅਦ ਹੀ ਉਸ ਨੇ ਦਮ ਤੋੜ ਦਿੱਤਾ।
ਝਗੜਾ ਹੋਣ ਕਾਰਨ ਛੱਡ ਕੇ ਚਲੀ ਗਈ ਸੀ ਪਤਨੀ
ਮਿਲੀ ਜਾਣਕਾਰੀ ਮੁਤਾਬਕ ਜਤਿੰਦਰ ਦੇ ਜ਼ਿਆਦਾ ਸ਼ਰਾਬ ਪੀਣ ਕਾਰਨ ਉਸ ਦਾ ਪਤਨੀ ਨਾਲ ਝਗੜਾ ਰਹਿੰਦਾ ਸੀ, ਜਿਸ ਕਾਰਨ ਉਸ ਦੀ ਪਤਨੀ ਉਸ ਨੂੰ ਛੱਡ ਕੇ ਪੇਕੇ ਚਲੀ ਗਈ ਸੀ। ਉਹ ਘਰ 'ਚ ਇਕੱਲਾ ਹੀ ਰਹਿੰਦਾ ਸੀ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ। ਫਿਲਹਾਲ ਪੁਲਸ ਨੇ 174 ਦੀ ਕਾਰਵਾਈ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨ ਅਜੇ ਨਹੀਂ ਲਏ ਗਏ।
ਗਾਹਕ ਦਾ ਇੰਤਜ਼ਾਰ ਕਰਦਾ 70 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ
NEXT STORY