ਜਲੰਧਰ (ਮਹੇਸ਼)- ਥਾਣਾ ਸਦਰ ਜਮਸ਼ੇਰ ਅਧੀਨ ਪੈਂਦੇ ਪਿੰਡ ਖੁਸਰੋਪੁਰ ਨੇੜੇ ਦੇਰ ਰਾਤ ਸੜਕ ’ਤੇ ਨਿਸ਼ਾਨਦੇਹੀ ਦਾ ਕੰਮ ਕਰ ਰਹੇ ਚਾਰ ਵਿਅਕਤੀਆਂ ’ਤੇ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਆਪਣਾ ਟਰੱਕ ਚੜ੍ਹਾ ਦਿੱਤਾ, ਜਿਸ ਕਾਰਨ ਜੈਪੁਰ ਰਾਜਸਥਾਨ ਦਾ ਰਹਿਣ ਵਾਲਾ ਮੇਲਾ ਰਾਮ ਪੁੱਤਰ ਚੰਦਰ ਤੇ ਸੋਹਣ ਲਾਲ ਪੁੱਤਰ ਸਰਵਣ ਲਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਨ੍ਹਾਂ ਦੇ ਦੋ ਸਾਥੀ ਅਭਿਸ਼ੇਕ ਪੁੱਤਰ ਸੁੰਦਰ ਲਾਲ ਤੇ ਵਿਸ਼ਾਲ ਪੁੱਤਰ ਕਰੋਰੀ ਮੱਲ ਨੂੰ ਗੰਭੀਰ ਹਾਲਤ ’ਚ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
ਹਾਦਸੇ ਨੂੰ ਅੰਜਾਮ ਦੇਣ ਵਾਲਾ ਟਰੱਕ ਡਰਾਈਵਰ ਖੂਨ ਨਾਲ ਲੱਥਪੱਥ ਲੋਕਾਂ ਨੂੰ ਟਰੱਕ ਦੇ ਹੇਠਾਂ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਮਾਮਲੇ ਦੀ ਜਾਂਚ ਥਾਣਾ ਸਦਰ ਦੇ ਏ.ਐੱਸ.ਆਈ. ਮਨਜੀਤ ਲਾਲ ਵੱਲੋਂ ਕੀਤਾ ਜਾ ਰਿਹਾ ਹੈ। ਐੱਸ.ਐੱਚ.ਓ. ਸਦਰ ਸੰਜੀਵ ਕੁਮਾਰ ਸੂਰੀ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- 'ਜੰਗ ਦੇ ਮੈਦਾਨ ਤੋਂ ਲੈ ਕੇ ਖੇਡ ਦੇ ਮੈਦਾਨ ਤੱਕ ਪੰਜਾਬੀ ਸਭ ਤੋਂ ਅੱਗੇ, ਫ਼ਿਰ ਪੰਜਾਬ ਨਾਲ ਮਤਰੇਆਂ ਵਾਲਾ ਵਤੀਰਾ ਕਿਉਂ ?
ਜੈਪੁਰ ਤੋਂ ਉਨ੍ਹਾਂ ਦੇ ਆਉਣ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤਾ ਜਾਵੇਗਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਹਸਪਤਾਲ ਵਿਚ ਜ਼ੇਰੇ ਇਲਾਜ ਵਿਅਕਤੀਆਂ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਦੇ ਬਿਆਨ ਅਜੇ ਤਕ ਨਹੀਂ ਲਏ ਜਾ ਸਕੇ।
ਇਹ ਵੀ ਪੜ੍ਹੋ- ਮਿਡ-ਡੇ ਮੀਲ ਸਕੀਮ ਦੇ ਮੈਨਿਊ 'ਚ ਹੋਇਆ ਬਦਲਾਅ, ਜਾਣੋ ਹੁਣ ਕਿਸ ਦਿਨ ਕੀ-ਕੀ ਬਣੇਗਾ ?
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
‘ਆਪ’ ਨੇ ਜਲੰਧਰ ’ਚ ਭਾਜਪਾ ਅਤੇ ਕਾਂਗਰਸ ਨੂੰ ਦਿੱਤਾ ਵੱਡਾ ਝਟਕਾ, ਸਾਬਕਾ ਡਿਪਟੀ ਮੇਅਰ ਹੋਏ ‘ਆਪ’ ’ਚ ਸ਼ਾਮਲ
NEXT STORY