ਲੋਹੀਆਂ (ਸੁਭਾਸ਼ ਸੱਦੀ)- ਲੋਹੀਆਂ-ਮਲਸੀਆਂ ਰੋਡ ’ਤੇ ਇਕ ਆਲਟੋ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ ਅਤੇ ਕਾਰ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿਚ ਕਾਰ ਚਾਲਕ ਨੂੰ ਜੋਸਨ ਹਸਪਤਾਲ ਲੋਹੀਆਂ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਪਰ ਕਾਰ ਚਾਲਕ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਅਮਨਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਪਿੰਡ ਮੁਰੀਦਵਾਲ ਜਦੋਂ ਮਲਸੀਆਂ ਵੱਲੋਂ ਲੋਹੀਆਂ ਨੂੰ ਜਾ ਰਿਹਾ ਸੀ ਤਾਂ ਅਚਾਨਕ ਪਿੰਡ ਵਾੜਾ ਜਗੀਰ ਕੋਲ ਪੁੱਜ ਕੇ ਉਸ ਦੀ ਕਾਰ ਬਹੁਤ ਜ਼ੋਰ ਦੀ ਉਛਲੀ ਅਤੇ ਕਾਰ ਨੂੰ ਭਿਆਨਕ ਅੱਗ ਲੱਗ ਗਈ ਅਤੇ ਕਾਰ ਦੀਆਂ ਕਈ ਪਲਟੀਆਂ ਲਗੀਆਂ ਦੱਸੀਆਂ ਜਾ ਰਹੀਆਂ ਹਨ। ਉਸ ਦੀ ਕਾਰ ਦੇ ਪਿੱਛੇ ਆ ਰਹੇ ਦੂਜੀ ਕਾਰ ’ਚ ਉਸ ਦੀ ਪਤਨੀ ਅਤੇ ਭਰਾ ਨੇ ਉਸ ਨੂੰ ਕਾਰ ’ਚੋਂ ਗੰਭੀਰ ਹਾਲਤ ’ਚ ਬਾਹਰ ਕੱਢਿਆ ਅਤੇ ਉਸ ਨੂੰ ਜੋਸਨ ਹਸਪਤਾਲ ਲੋਹੀਆਂ ਵਿਖੇ ਇਲਾਜ ਲਈ ਲਿਆਂਦਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਖ਼ਤਰੇ ਦੀ ਘੰਟੀ, ਖੜ੍ਹੀ ਹੋਈ ਵੱਡੀ ਮੁਸੀਬਤ
ਡਾਕਟਰ ਰਾਜੀਵ ਕੁਮਾਰ ਅਤੇ ਡਾ ਗੁਰਿੰਦਰ ਸਿੰਘ ਜੋਸਨ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਅਮਨਪ੍ਰੀਤ ਸਿੰਘ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਇਸ ਮੌਕੇ ਡਾ. ਰਾਜੀਵ ਨੇ ਦੱਸਿਆ ਕਿ ਜ਼ਖ਼ਮੀ ਅਮਨਪ੍ਰੀਤ ਦਾ ਜਿੱਥੇ ਚੂਲਾ ਬੁਰੀ ਤਰ੍ਹਾਂ ਟੁੱਟ ਗਿਆ ਹੈ ਅਤੇ ਗਿੱਟੇ ’ਚ ਵੀ ਫਰੈਕਚਰ ਹੈ ਅਤੇ ਹੋਰ ਵੀ ਸਰੀਰ ’ਤੇ ਸੱਟਾਂ ਹਨ। ਇਥੇ ਜ਼ਿਕਰਯੋਗ ਹੈ ਕਿ ਗੰਭੀਰ ਜ਼ਖ਼ਮੀ ਅਮਨਪ੍ਰੀਤ ਦਾ ਪਿਤਾ ਲੋਹੀਆਂ ਥਾਣੇ ’ਚ ਹੀ ਤਾਇਨਾਤ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਵੱਡਾ ਹਾਦਸਾ, ਵਿਅਕਤੀ ਦੇ ਸਿਰ ਤੋਂ ਲੰਘੀ ਹਾਈ ਸਪੀਡ ਕਰੇਨ, ਮੰਜ਼ਰ ਵੇਖ ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਫਿਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਪੂਰਾ ਇਲਾਕਾ
NEXT STORY