ਜਲੰਧਰ (ਸੋਨੂੰ)- ਜਲੰਧਰ 'ਚ ਕੈਂਟ ਵਿਖੇ ਦੇਰ ਰਾਤ ਲੱਕੜਖਾਨੇ ਵਿਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਮੌਕੇ 'ਤੇ ਮੌਜੂਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਇਸ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਦੇਰ ਰਾਤ ਤੋਂ ਫਾਇਰ ਬ੍ਰਿਗੇਡ ਦੀ ਟੀਮ ਅੱਗ 'ਤੇ ਕਾਬੂ ਪਾਉਣ 'ਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ-ਰੱਖੜੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਰੋਜ਼ੀ-ਰੋਟੀ ਦੀ ਭਾਲ ਲਈ ਦੁਬਈ ਗਏ ਨੌਜਵਾਨ ਦੀ ਮੌਤ
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਹ ਅੱਗ ਕੈਂਟ ਬੋਰਡ ਦੇ ਤੋਪਖ਼ਾਨਾ ਵਿਭਾਗ ਦੇ ਅਧੀਨ ਆਉਂਦੇ ਇਕ ਲੱਕੜਖ਼ਾਨੇ ਵਿਚ ਲੱਗੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੂਰ-ਦੂਰ ਤੱਕ ਅੱਗ ਦੀਆਂ ਲਪਟਾਂ ਵਿਖਾਈ ਦੇ ਰਹੀਆਂ ਹਨ।
ਫਾਇਰ ਬ੍ਰਿਗੇਡ ਦੀਆਂ ਕਰੀਬ 50 ਗੱਡੀਆਂ ਅੱਗ ਬੁਝਾਉਣ 'ਚ ਜੁਟੀਆਂ
ਅੱਗ 'ਤੇ ਕਾਬੂ ਪਾਉਣ ਲਈ ਕਪੂਰਥਲਾ ਸਮੇਤ ਜਲੰਧਰ ਦੇ ਬਾਹਰੀ ਸਟੇਸ਼ਨਾਂ ਤੋਂ 50 ਤੋਂ ਵੱਧ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ ਪਰ ਅਜੇ ਤੱਕ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ।
ਇਹ ਵੀ ਪੜ੍ਹੋ- ਨਸ਼ੇ ਨੇ ਉਜਾੜ ਦਿੱਤੇ ਦੋ ਪਰਿਵਾਰ, ਰੱਖੜੀ ਦੇ ਤਿਉਹਾਰ ਮੌਕੇ ਦੋ ਨੌਜਵਾਨਾਂ ਦੀ ਓਵਰਡੋਜ਼ ਕਾਰਨ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਮੋਬਾਇਲ ਖੋਹਣ ਦੀ ਯੋਜਨਾ ਬਣਾ ਰਹੇ ਤਿੰਨ ਚੋਰ 2 ਮੋਬਾਇਲਾਂ ਸਣੇ ਕਾਬੂ
NEXT STORY