ਤਰਨਤਾਰਨ (ਰਮਨ)- ਘਰ ਦੇ ਹਾਲਾਤ ਸੁਧਾਰਨ ਲਈ ਕਰੀਬ ਸੱਤ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਨਵਜੋਤ ਕੌਰ ਨਿਵਾਸੀ ਪਿੰਡ ਦੇਊ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦਾ ਪਤੀ ਰੁਪਿੰਦਰ ਸਿੰਘ (38) ਕਰੀਬ ਸੱਤ ਮਹੀਨੇ ਪਹਿਲਾਂ ਕੈਨੇਡਾ ਵਿਖੇ ਘਰ ਦੇ ਹਾਲਾਤਾਂ ਨੂੰ ਸੁਧਾਰਨ ਸਬੰਧੀ ਗਿਆ ਸੀ, ਜਿੱਥੇ ਉਸ ਨੂੰ ਕੰਮ ਕਾਜ ਨਹੀਂ ਮਿਲ ਰਿਹਾ ਸੀ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਬੀਤੇ ਕੱਲ੍ਹ ਜਦੋਂ ਉਸਦੇ ਪਤੀ ਰੁਪਿੰਦਰ ਸਿੰਘ ਨੂੰ ਕੰਮ ਮਿਲਿਆ ਤਾਂ ਉਸ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋਣ ਦਾ ਸਮਾਚਾਰ ਫੋਨ ਰਾਹੀਂ ਪ੍ਰਾਪਤ ਹੋਇਆ। ਇਸ ਖਬਰ ਨੂੰ ਸੁਣ ਕੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਨਵਜੋਤ ਕੌਰ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਉਹ ਖੁਦ ਕੈਨੇਡਾ ਵਿਖੇ ਆਪਣੇ ਪਤੀ ਨੂੰ ਮਿਲ ਕੇ ਵਾਪਸ ਪਰਤੀ ਸੀ। ਨਵਜੋਤ ਕੌਰ ਅਤੇ ਪਿਤਾ ਸਰਦੂਲ ਸਿੰਘ ਨੇ ਦੱਸਿਆ ਕਿ ਰੁਪਿੰਦਰ ਸਿੰਘ ਘਰ ਵਿਚ ਇਕਲੌਤਾ ਕਮਾਈ ਦਾ ਸਹਾਰਾ ਸੀ, ਜਿਸ ਨੂੰ ਪੈਲੀ ਵੇਚ ਕੇ ਵਿਦੇਸ਼ ਭੇਜਿਆ ਗਿਆ ਸੀ ਪ੍ਰੰਤੂ ਕੰਮ ਕਾਜ ਨਾ ਮਿਲਣ ਦੇ ਕਰਕੇ ਉਹ ਬੀਤੇ ਸੱਤ ਮਹੀਨਿਆਂ ਤੋਂ ਕਾਫੀ ਪ੍ਰੇਸ਼ਾਨ ਸੀ।
ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਰੁਪਿੰਦਰ ਸਿੰਘ ਆਪਣੇ ਪਿੱਛੇ ਪੰਜ ਸਾਲ ਦੀ ਧੀ ਨੂੰ ਛੱਡ ਗਿਆ ਹੈ। ਪੀੜਤ ਪਰਿਵਾਰ ਨੇ ਸਰਬੱਤ ਦਾ ਭਲਾ ਟਰਸਟ ਦੇ ਮੁਖੀ ਡਾਕਟਰ ਐੱਸ.ਪੀ ਸਿੰਘ ਉਬਰਾਏ ਪਾਸੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਰੁਪਿੰਦਰ ਸਿੰਘ ਦੇ ਅੰਤਿਮ ਦਰਸ਼ਨ ਕਰ ਸਕਣ।
ਇਹ ਵੀ ਪੜ੍ਹੋ- ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ, 4 ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ! ਅਗਲੇ 7 ਦਿਨਾਂ ਲਈ ਜਾਰੀ ਹੋਈ ਚਿਤਾਵਨੀ
NEXT STORY