ਚੰਡੀਗੜ੍ਹ : ਪੰਜਾਬ ਦੇ ਏ. ਜੀ. (ਐਡਵੋਕੇਟ ਜਨਰਲ) ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ ਹੈ। ਅਨਮੋਲਰਤਨ ਸਿੱਧੂ ਨੇ ਇਹ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਸਿੰਘਮਾਨ ਨੂੰ ਭੇਜਿਆ ਹੈ। ਸਿੱਧੂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਏ. ਜੀ. ਦੇ ਅਹੁਦੇ ’ਤੇ ਨਿਯੁਕਤ ਕੀਤਾ ਸੀ। ਅਨਮੋਲ ਰਤਨ ਸਿੱਧੂ ਨੇ ਆਖਿਆ ਹੈ ਕਿ ਉਨ੍ਹਾਂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਨਿੱਜੀ ਕੰਮ ਆ ਜਾਂਦੇ ਹਨ, ਜਿਨ੍ਹਾਂ ਕਰਕੇ ਅਜਿਹੇ ਫ਼ੈਸਲੇ ਲੈਣੇ ਪਾਂਦੇ ਹਨ। ਸਿੱਧੂ ਵੱਲੋਂ 19 ਜੁਲਾਈ ਨੂੰ ਅਸਤੀਫਾ ਦੇ ਦਿੱਤ ਗਿਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ!
ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਵਧੀਆ ਕੰਮ ਕੀਤਾ ਅਤੇ ਸਰਕਾਰ ਨੇ ਵੀ ਉਨ੍ਹਾਂ ਦੇ ਕੰਮ ਨੂੰ ਸਰਾਹਿਆ ਸੀ। ਇਸ ਦੌਰਾਨ ਸਿੱਧੂ ਨੇ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸਤੀਫ਼ੇ ਪਿੱਛੇ ਕੋਈ ਵੱਡਾ ਕਾਰਣ ਨਹੀਂ ਹੈ ਅਤੇ ਉਨ੍ਹਾਂ ਨਿੱਜੀ ਕਾਰਣਾਂ ਕਰਕੇ ਇਹ ਕਦਮ ਚੁੱਕਿਆ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਸੱਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ
NEXT STORY