ਅੰਮ੍ਰਿਤਸਰ (ਜ.ਬ.)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਖਾਲਸਾ ਸਾਜਨਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ 1763 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਖਾਲਸਾ ਜੀ ਦੇ ਜੈਕਾਰਿਆਂ ਨਾਲ ਰਵਾਨਾ ਕੀਤਾ ਗਿਆ। ਇਸ ਧਾਰਮਿਕ ਯਾਤਰਾ ਦੌਰਾਨ ਸੰਗਤ 'ਚ ਭਾਰੀ ਉਤਸ਼ਾਹ ਵੇਖਿਆ ਗਿਆ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 1795 ਸ਼ਰਧਾਲੂਆਂ ਦੇ ਵੀਜ਼ਾ ਅਰਜ਼ੀਆਂ ਭੇਜੀਆਂ ਗਈਆਂ ਸਨ, ਜਿਨ੍ਹਾਂ ਚੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਅਰਜ਼ੀਆਂ ਨੂੰ ਮਨਜ਼ੂਰੀ ਨਹੀਂ ਮਿਲੀ। ਇਹ ਜਥਾ ਕੱਲ ਸਵੇਰੇ 8 ਵਜੇ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 409 ਤੇ ਹਰਿਆਣਾ ਕਮੇਟੀ ਦੇ 255 ਸ਼ਰਧਾਲੂਆਂ ਨੂੰ ਵੀ ਵੀਜ਼ਾ ਪ੍ਰਾਪਤ ਹੋਇਆ ਹੈ। ਇਸ ਤਰ੍ਹਾਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕੁੱਲ 2840 ਸ਼ਰਧਾਲੂ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਗੇ।
ਇਹ ਜੱਥਾ ਅਗਲੇ 10 ਦਿਨਾਂ ਦੌਰਾਨ ਨਨਕਾਣਾ ਸਾਹਿਬ, ਪੰਜਾ ਸਾਹਿਬ, ਡੇਰਾ ਸਾਹਿਬ, ਕਰਤਾਰਪੁਰ ਸਾਹਿਬ ਅਤੇ ਸੱਚਾ ਸੌਦਾ ਸਮੇਤ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰੇਗਾ। ਸ਼ਰਧਾਲੂਆਂ ਨੇ ਆਪਣੇ ਜਜ਼ਬਾਤ ਸਾਂਝੇ ਕਰਦਿਆਂ ਕਿਹਾ ਕਿ ਉਹ ਪਹਿਲੀ ਵਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਉਨ੍ਹਾਂ ਦੀ ਲੰਬੇ ਸਮੇਂ ਤੋਂ ਇੱਛਾ ਸੀ ਅਤੇ ਹੁਣ ਉਹ ਬੜੀ ਆਸ ਤੇ ਵਿਸ਼ਵਾਸ ਨਾਲ ਇਸ ਯਾਤਰਾ ‘ਤੇ ਨਿਕਲੇ ਹਨ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਹਰ ਸੰਗਤ ਨੂੰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਹੋਵੇ।

ਇਹ ਵੀ ਪੜ੍ਹੋ- ਪੰਜਾਬ 'ਚ 15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਇਸ ਮੌਕੇ ਐਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸੰਗਤ ਦੀਆਂ ਲੰਬੇ ਸਮੇਂ ਤੋਂ ਕੀਤੀਆਂ ਅਰਦਾਸਾਂ ਦੇ ਫਲਸਰੂਪ ਇਹ ਮੌਕਾ ਮਿਲਦਾ ਹੈ ਕਿ ਉਹ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ ਪਵਿੱਤਰ ਧਰਤੀਆਂ—ਨਨਕਾਣਾ ਸਾਹਿਬ, ਪੰਜਾ ਸਾਹਿਬ, ਡੇਰਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਉਨ੍ਹਾਂ ਅਰਦਾਸ ਕੀਤੀ ਕਿ ਇਹ ਯਾਤਰਾ ਖੁਸ਼ੀਆਂ ਅਤੇ ਚੜ੍ਹਦੀ ਕਲਾ ਨਾਲ ਸੰਪੰਨ ਹੋਵੇ ਅਤੇ ਸਾਰੇ ਸ਼ਰਧਾਲੂ ਸੁਰੱਖਿਅਤ ਵਾਪਸ ਪਹੁੰਚਣ।

ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ
ਇਸ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਪੂਰੀ ਤਰ੍ਹਾਂ ਖੋਲ੍ਹਣ ਦੀ ਮੰਗ ਵੀ ਉਠਾਈ ਗਈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿੱਖ ਸੰਗਤ ਦੀਆਂ ਗਹਿਰੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸੰਗਤ ਦੀ ਸਹੂਲਤ ਲਈ ਇਸਨੂੰ ਜਲਦ ਖੋਲ੍ਹਿਆ ਜਾਣਾ ਚਾਹੀਦਾ ਹੈ, ਤਾਂ ਜੋ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਰਧਾਲੂ ਦਰਸ਼ਨ ਕਰ ਸਕਣ। ਜੱਥੇ ਦੇ ਲੀਡਰ ਸੁਰਜੀਤ ਸਿੰਘ ਨੇ ਕਿਹਾ ਕਿ ਉਹ ਪਹਿਲੀ ਵਾਰ ਇਸ ਯਾਤਰਾ ਦੀ ਅਗਵਾਈ ਕਰ ਰਹੇ ਹਨ ਅਤੇ ਐਸਜੀਪੀਸੀ ਵੱਲੋਂ ਹਰ ਸਾਲ ਯਾਤਰੀਆਂ ਲਈ ਬਿਹਤਰ ਪ੍ਰਬੰਧ ਕੀਤੇ ਜਾਂਦੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਵਾਰ ਵੀ ਯਾਤਰਾ ਸੁਚੱਜੇ ਢੰਗ ਨਾਲ ਪੂਰੀ ਹੋਵੇਗੀ।
ਇਹ ਵੀ ਪੜ੍ਹੋ- DM ਰੰਧਾਵਾ ਦੇ ਪਰਿਵਾਰ ਨੇ ਚੁੱਕਿਆ ਵੱਡਾ ਮੁੱਦਾ, ਕੀਤੀ ਇਹ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅਜੀਤ ਰੋਡ ’ਤੇ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
NEXT STORY