ਮੰਡੀ ਲਾਧੂਕਾ (ਸੰਧੂ) : ਖ਼ੇਤੀ ਕਾਨੂੰਨ ਦੇ ਖ਼ਿਲਾਫ਼ ਦਿੱਲੀ 'ਚ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਦੇਣ ਲਈ ਸ਼ੁੱਕਰਵਾਰ ਨੂੰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠਾਂ ਵੱਡੀ ਗਿਣਤੀ 'ਚ ਕਿਸਾਨ ਪਿੰਡ ਮੁਰਕ ਵਾਲਾ ਤੋਂ ਰਵਾਨਾ ਹੋਏ। ਰਵਾਨਾ ਹੋਣ ਵਾਲੇ ਕਿਸਾਨਾਂ 'ਚ ਕ੍ਰਿਪਾਲ ਸਿੰਘ (ਸੋਨੂੰ) ਗੁਰਭੇਜ ਸਿੰਘ, ਹਰਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਕ੍ਰਿਸ਼ਨ ਸਿੰਘ, ਅਮਨਿੰਦਰ ਸਿੰਘ ਅਤੇ ਪਿੰਡ ਵਿਰਕ ਖੁਰਦ (ਕਰਕਾਦੀ) ਨਾਲ ਸਬੰਧਤ ਕਿਸਾਨ ਮਨਜੀਤ ਸਿੰਘ ਵਿਰਕ, ਬਲਜਿੰਦਰ ਸਿੰਘ, ਗੁਰਸੇਵਕ ਸਿੰਘ, ਜਸਪਾਲ ਸਿੰਘ, ਨਿਛੱਤਰ ਸਿੰਘ ਤੇ ਹਰਭਜਨ ਸਿੰਘ ਸ਼ਾਮਿਲ ਸਨ। ਇਸ ਜਥੇ ਨੂੰ ਸਾਬਕਾ ਸਰਪੰਚ ਸੁਖਦੇਵ ਸਿੰਘ, ਕੁਲਵੰਤ ਸੰਧੂ, ਮਲਕੀਤ ਗਰੇਵਾਲ, ਗੁਰਮੀਤ ਸਿੰਘ ਤੇ ਗੁਰਦੀਪ ਸਿੰਘ ਨੇ ਤੋਰਿਆ। ਇਸ ਤੋਂ ਪਹਿਲਾਂ ਸਾਰਿਆਂ ਨੇ ਵਾਹਿਗੁਰੂ ਦੇ ਚਰਨਾਂ 'ਚ ਅਰਦਾਸ ਕੀਤੀ ਕਿ ਕਿਸਾਨ ਇਸ ਸੰਘਰਸ਼ 'ਚ ਸਫ਼ਲ ਹੋਣ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਖ਼ੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨ ਠੰਡੀਆਂ ਰਾਤਾਂ ਸੜਕਾਂ 'ਤੇ ਗੁਜ਼ਾਰ ਰਹੇ ਹਨ ਅਤੇ ਉਹ ਵੀ ਕਿਸਾਨੀ ਸੰਘਰਸ਼ 'ਚ ਆਪਣਾ ਯੋਗਦਾਨ ਪਾਉਣ ਲਈ ਜਾ ਰਹੇ ਹਨ ਅਤੇ ਜਿਸ ਤਰ੍ਹਾਂ ਕਿਸਾਨ ਸੰਘਰਸ਼ ਕਰ ਰਹੇ ਹਨ, ਉਸ ਨਾਲ ਕੇਂਦਰ ਸਰਕਾਰ ਪੂਰੀ ਤਰ੍ਹਾਂ ਹਿੱਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਮੀਦ ਹੈ ਕਿ ਉਹ ਕਾਨੂੰਨ ਰੱਦ ਕਰਵਾਕੇ ਵਾਪਸ ਪਰਤਣਗੇ।
ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਵਿਚ ਫੁੱਟ ਪਾਉਣੀ ਚਾਹੁੰਦੈ ਅਮਿਤ ਸ਼ਾਹ : ਮਾਨ
ਦਿੱਲੀ ਸਰਹੱਦ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ 16ਵਾਂ ਦਿਨ ਹੈ। ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਅੜੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਅੱਗੇ ਦੀ ਗੱਲਬਾਤ ਲਈ ਤਿਆਰ ਹੈ ਅਤੇ ਉਨ੍ਹਾਂ ਨੂੰ ਆਪਣਾ ਅੰਦੋਲਨ ਖਤਮ ਕਰਨਾ ਚਾਹੀਦਾ ਪਰ ਕਿਸਾਨ ਖੇਤੀਬਾੜੀ ਬਿੱਲ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ। ਪੰਜਾਬ ਸਮੇਤ ਕਈ ਸੂਬਿਆਂ ਤੋਂ ਹਜ਼ਾਰਾਂ ਦੀ ਗਿਣਤੀ ਕਿਸਾਨ ਸਿੰਘੂ, ਟਿਕਰੀ, ਚਿੱਲਾ ਅਤੇ ਗਾਜੀਪੁਰ ਸਰਹੱਦ 'ਤੇ ਜਮ੍ਹਾ ਹਨ ਅਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ : ''ਦੇਸ਼ ਦੇ ਅੰਨਦਾਤਾ ਨਾਲ ਖੇਡਾਂ ਖੇਡਣੀਆਂ ਬੰਦ ਕਰੇ ਕੇਂਦਰ'' : ਅਕਾਲੀ ਦਲ
ਨੋਟ : ਕਿਸਾਨਾਂ ਵਲੋਂ ਦਿੱਲੀ ਜਾਣ ਸਬੰਧੀ ਕੀ ਹੈ ਤੁਹਾਡੀ ਰਾਏ?
SCERT ਵੱਲੋਂ ਵਜ਼ੀਫਾ ਪ੍ਰੀਖਿਆਵਾਂ ਹਫ਼ਤੇ ਲਈ ਮੁਲਤਵੀ
NEXT STORY