ਸੈਲਾ ਖੁਰਦ, (ਅਰੋੜਾ)- ਸਥਾਨਕ ਪੁਲਸ ਨੇ ਇਕ ਨੌਜਵਾਨ ਨੂੰ 42 ਗ੍ਰਾਮ ਚਿੱਟੇ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਮਾਹਿਲਪੁਰ ਬਲਵਿੰਦਰ ਪਾਲ ਨੇ ਦੱਸਿਆ ਕਿ ਸੈਲਾ ਖੁਰਦ ਪੁਲਸ ਚੌਕੀ ਦੇ ਇੰਚਾਰਜ ਸੋਹਣ ਲਾਲ ਨੇ ਆਪਣੀ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਸੈਲਾ ਕਲਾਂ ਨੇੜੇ ਪਿੰਡ ਦੀ ਚੋਈ ਕੋਲ ਇਕ ਨੌਜਵਾਨ ਗੁਰਦੀਪ ਸਿੰਘ ਪੁੱਤਰ ਦਲਜੀਤ ਸਿੰਘ ਪਿੰਡ ਸੈਲਾ ਕਲਾਂ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਪਾਸੋਂ 42 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਦੋਸ਼ੀ ਖਿਲਾਫ਼ ਕੇਸ ਦਰਜ ਕਰ ਕੇ ਜੇਲ ਭੇਜ ਦਿੱਤਾ ਹੈ।
ਪੰਜਾਬ ਦੇ ਉਦਯੋਗਾਂ ਲਈ ਕਲਸਟਰ ਸਥਾਪਿਤ ਕਰਨਗੇ ਲਕਸ਼ਮੀ ਮਿੱਤਲ
NEXT STORY