ਜਲੰਧਰ (ਵੈੱਬ ਡੈਸਕ)- ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਭਲਕੇ ਯਾਨੀ ਕਿ ਸ਼ਨੀਵਾਰ 9 ਅਗਸਤ ਨੂੰ ਦੇਸ਼ ਭਰ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਰੱਖੜੀ ਦੇ ਤਿਉਹਾਰ ਨੂੰ ਲੈ ਕੇ ਦੇਸ਼ ਦੇ ਕਈ ਸੂਬਿਆਂ ਨੇ ਸਾਰੇ ਸਰਕਾਰੀ ਅਤੇ ਸਰਕਾਰ ਨਾਲ ਸਬੰਧਤ ਦਫ਼ਤਰਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤਹਿਤ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ, ਬੈਂਕਾਂ ਆਦਿ ਵਿੱਚ ਛੁੱਟੀ ਰਹੇਗੀ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ ਦਾ ਕਾਰਾ ਜਾਣ ਹੋਵੋਗੇ ਹੈਰਾਨ, ਨਾਕੇ 'ਤੇ ...
ਉਥੇ ਹੀ ਪੰਜਾਬ ਵਿਚ ਉਂਝ ਸਰਕਾਰ ਵੱਲੋਂ ਕੋਈ ਗਜ਼ਟਿਡ ਛੁੱਟੀ ਨਹੀਂ ਐਲਾਨੀ ਗਈ ਹੈ। ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਵਿਚ ਭਲਕੇ ਦੂਜਾ ਸ਼ਨੀਵਾਰ ਹੋਣ ਕਾਰਨ ਜ਼ਿਆਦਤਰ ਨਿੱਜੀ ਸਕੂਲਾਂ ਵਿਚ ਛੁੱਟੀ ਕੀਤੀ ਗਈ ਹੈ। ਸੂਬੇ ਦੇ ਜ਼ਿਆਦਾਤਰ ਨਿੱਜੀ ਸਕੂਲਾਂ ਨੇ ਸ਼ਨੀਵਾਰ ਨੂੰ ਆਪਣੇ ਤੌਰ 'ਤੇ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਉਥੇ ਹੀ ਅਗਲੇ ਦਿਨ ਐਤਵਾਰ ਆ ਰਿਹਾ ਹੈ। ਜਿਸ ਕਰਕੇ ਜੇਕਰ ਕਿਸੇ ਨੇ ਘੁੰਮਣ ਦਾ ਪਲਾਨ ਬਣਾਉਣਾ ਹੋਵੇ ਤਾਂ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀ ਦਾ ਆਨੰਦ ਮਾਣ ਸਕਦੇ ਹੋ। ਹਾਲਾਂਕਿ ਸਰਕਾਰੀ ਤੌਰ 'ਤੇ ਕੋਈ ਛੁੱਟੀ ਨਹੀਂ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਕਲੰਡਰ ਵਿਚ ਇਸ ਦਿਨ ਕੋਈ ਛੁੱਟੀ ਨਹੀਂ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ ਦਾ ਕਾਰਾ ਜਾਣ ਹੋਵੋਗੇ ਹੈਰਾਨ, ਨਾਕੇ 'ਤੇ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ 'ਤੇ ਰੱਖਿਆ ਜਾਵੇ : ਵਿਕਰਮ ਸਾਹਨੀ
NEXT STORY