ਦਿੜ੍ਹਬਾ ਮੰਡੀ (ਅਜੈ)- ਪਿੰਡ ਦੀਵਾਨਗੜ੍ਹ ਕੈਂਪਰ ਦੇ ਇਕ ਮਜ਼ਦੂਰ ਕਿਸਾਨ ਨੇ ਕਰਜ਼ੇ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਮਜ਼ਦੂਰ ਵਰਗ ਨਾਲ ਸਬੰਧਤ ਨਿਰੰਜਨ ਸਿੰਘ (55) ਕਰੀਬ 12 ਏਕੜ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦਾ ਸੀ। ਮ੍ਰਿਤਕ ਕਿਸਾਨ ਦੀ ਪਤਨੀ ਕ੍ਰਿਸ਼ਨਾ ਕੌਰ ਅਤੇ ਪੁੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਠੇਕੇ ’ਤੇ ਜ਼ਮੀਨ ਲੈਣ ਕਰ ਕੇ ਪਰਿਵਾਰ ’ਤੇ ਕਰੀਬ 7 ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ ਸੀ। ਜਿਸ ਕਾਰਨ ਨਿਰੰਜਨ ਸਿੰਘ ਪਿਛਲੇ ਸਮੇਂ ਤੋਂ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ, ਇਸੇ ਕਾਰਨ ਨਿਰੰਜਨ ਸਿੰਘ ਨੇ ਰਾਤ ਨੂੰ ਆਪਣੇ ਘਰ ’ਚ ਹੀ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ- ਪ੍ਰੇਮਿਕਾ ਦੇ ਪਿਤਾ ਵੱਲੋਂ ਜ਼ਲੀਲ ਕਰਨ ਤੋਂ ਖ਼ਫ਼ਾ ਨੌਜਵਾਨ ਨੇ ਗਲ਼ ਲਾਈ ਮੌਤ
ਥਾਣਾ ਦਿੜ੍ਹਬਾ ਦੀ ਪੁਲਸ ਪਾਰਟੀ ਨੇ ਪਰਿਵਾਰ ਤੋਂ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਦੇ ਹਵਾਲੇ ਕਰ ਦਿੱਤਾ ਹੈ। ਮ੍ਰਿਤਕ ਨਿਰੰਜਨ ਸਿੰਘ ਆਪਣੇ ਪਿੱਛੇ ਪਤਨੀ ਅਤੇ ਚਾਰ ਪੁੱਤਰ ਛੱਡ ਗਿਆ ਹੈ। ਬਹੁਜਨ ਸਮਾਜ ਪਾਰਟੀ ਦੇ ਆਗੂ ਬੰਤਾ ਸਿੰਘ ਕੈਂਪਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਹੈ ਮ੍ਰਿਤਕ ਦਾ ਸਾਰਾ ਕਰਜ਼ਾ ਮੁਆਫ਼ ਕਰ ਕੇ ਪਰਿਵਾਰ ਨੂੰ ਵੱਧ ਤੋਂ ਵੱਧ ਆਰਥਿਕ ਸਹਾਇਤਾ ਦਿੱਤੀ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ 348 ਨੌਜਵਾਨਾਂ ਨੂੰ ਕੀਤਾ ਰਿਹਾਅ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ
NEXT STORY