ਚੰਡੀਗੜ੍ਹ : ਭਾਰਤ-ਪਾਕਿਸਤਾਨ ਤਣਾਅ ਦਰਮਿਆਨ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਨੌਜਵਾਨਾਂ ਨੂੰ 'ਸਿਵਲ ਡਿਫੈਂਸ ਵਲੰਟੀਅਰ' ਦੇ ਤੌਰ 'ਤੇ ਸ਼ਾਮਲ ਹੋਣ ਅਤੇ ਐਮਰਜੈਂਸੀ ਤਿਆਰੀਆਂ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਅੱਜ ਭਾਰੀ ਗਿਣਤੀ 'ਚ ਚੰਡੀਗੜ੍ਹ ਦੇ ਨੌਜਵਾਨ ਟੈਗੋਰ ਥੀਏਟਰ ਪਹੁੰਚੇ ਹਨ।
ਇਹ ਵੀ ਪੜ੍ਹੋ : ਤਣਾਅ ਵਿਚਾਲੇ ਪੰਜਾਬ ਦੇ ਵਿਦਿਆਰਥੀਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ DETAIL
ਨੌਜਵਾਨਾਂ ਦਾ ਕਹਿਣਾ ਹੈ ਕਿ ਜੇਕਰ ਲੜਾਈ ਲੱਗੀ ਤਾਂ ਅਸੀਂ ਫ਼ੌਜ ਦਾ ਸਾਥ ਦੇਣ ਲਈ ਤਿਆਰ ਹਾਂ। ਇਸ ਦੌਰਾਨ ਨੌਜਵਾਨਾਂ ਨੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਾਏ। ਦਰਅਸਲ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ 18 ਸਾਲ ਤੋਂ ਜ਼ਿਆਦਾ ਉਮਰ ਦੇ ਨੌਜਵਾਨਾਂ ਨੂੰ 'ਸਿਵਲ ਡਿਫੈਂਸ ਵਲੰਟੀਅਰ' ਦੇ ਤੌਰ 'ਤੇ ਸ਼ਾਮਲ ਹੋਣ ਲਈ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ : ਧਮਾਕਿਆਂ ਵਿਚਾਲੇ ਕਪੂਰਥਲਾ ਦੇ ਲੋਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ, DC ਨੇ ਕੀਤੀ ਅਪੀਲ
ਪ੍ਰਸ਼ਾਸਨ ਵਲੋਂ ਕੀਤੀ ਇਕ ਅਪੀਲ ਤੋਂ ਬਾਅਦ ਵੱਡੀ ਗਿਣਤੀ 'ਚ ਮੁੰਡੇ ਹੀ ਨਹੀਂ, ਸਗੋਂ ਕੁੜੀਆਂ ਵੀ ਅੱਗੇ ਆਈਆਂ ਹਨ। 'ਭਾਰਤ ਮਾਤਾ ਦੀ ਜੈ' ਦੇ ਨਾਅਰੇ ਲਾਉਂਦੇ ਹੋਏ ਮੁੰਡੇ ਅਤੇ ਕੁੜੀਆਂ ਟੈਗੋਰ ਥੀਏਟਰ ਪਹੁੰਚ ਰਹੇ ਹਨ, ਜਿੱਥੇ ਉਨ੍ਹਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ-ਪਾਕਿਸਤਾਨ 'ਚ ਬਣੇ ਜੰਗ ਦੇ ਹਾਲਾਤ ਦਰਮਿਆਨ ਆਦਮਪੁਰ ਬੰਦ ਕਰਨ ਦੇ ਹੁਕਮ
NEXT STORY