ਅੰਮ੍ਰਿਤਸਰ ( ਸਰਬਜੀਤ ) - ਮੀਰੀ ਪੀਰੀ ਦੇ ਮਾਲਿਕ ਅਤੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ। ਇਸ ਦੌਰਾਨ ਸੰਗਤਾਂ ਵਲੌ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਛੇਵੀਂ ਪਾਤਸ਼ਾਹੀ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਪੂਰੀ ਤਰ੍ਹਾਂ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾ ਕੇ ਦੀਪ ਮਾਲਾ ਕੀਤੀ ਗਈ। ਇਸ ਮੌਕੇ ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਦੀਪਮਾਲਾ ਵੀ ਕੀਤੀ ਗਈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਗਈ ਆਤਿਸ਼ਬਾਜੀ ਦਾ ਆਨੰਦ ਮਾਣਿਆ । ਸਰੌਮਣੀ ਕਮੇਟੀ ਵਲੌ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਧਾਰਮਿਕ ਸਮਾਗਮ ਕੀਤੇ ਜਾ ਰਹੇ ਹਨ ।
ਇਸ ਮੌਕੇ ਗੱਲਬਾਤ ਕਰਦਿਆਂ ਸਿੱਖ ਸਰਧਾਲੂਆਂ ਨੇ ਦੱਸਿਆ ਕਿ ਅੱਜ ਸਿੱਖਾਂ ਲਈ ਬਹੁਤ ਹੀ ਵੱਡਾ ਅਤੇ ਖੁਸ਼ੀ ਦਾ ਦਿਹਾੜਾ ਹੈ, ਇਸ ਮੌਕੇ ਦੇਸ਼ ਭਰ ਵਿਚੋਂ ਆਈਆਂ ਸੰਗਤਾਂ ਨੇ ਦੀਪਮਾਲਾ ਕੀਤੀ ਤੇ ਆਤਿਸ਼ਬਾਜੀ ਦਾ ਆਨੰਦ ਮਾਣਿਆ। ਉਨ੍ਹਾਂ ਕਿਹਾ ਅੱਜ ਪਰਿਵਾਰ ਨਾਲ ਗੁਰੂ ਘਰ ਦੇ ਦਰਸ਼ਨ ਕਰਨ ਲਈ ਆਏ ਹਾਂ ਤੇ ਮਨ ਵਿੱਚ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ।
ਡਾ. ਬਲਜੀਤ ਕੌਰ ਨੇ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਕੀਤਾ ਦੌਰਾ, ਕਮੀਆਂ ਨੂੰ ਦੂਰ ਕਰਨ ਦੇ ਦਿੱਤੇ ਨਿਰਦੇਸ਼
NEXT STORY