ਅੰਮ੍ਰਿਤਸਰ (ਸਰਬਜੀਤ) : ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਸ੍ਰੀ ਦਰਬਾਰ ਸਾਹਿਬ ਵਿਖੇ ਤੜਕਸਾਰ ਤੋਂ ਹੀ ਜਿੱਥੇ ਸ਼ਰਧਾਲੂਆਂ ਦੀਆਂ ਦਰਸ਼ਨਾਂ ਲਈ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ, ਉੱਥੇ ਹੀ ਇਲਾਹੀ ਬਾਣੀ ਦੇ ਕੀਰਤਨ ਨਾਲ ਸਾਰਾ ਮਾਹੌਲ ਰੂਹਾਨੀ ਰੰਗ ਵਿੱਚ ਰੰਗਿਆ ਹੋਇਆ ਸੀ। ਸੰਗਤਾਂ ਨੇ ਸ਼ਰਧਾ ਨਾਲ ਮੱਥਾ ਟੇਕਿਆ, ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਰਾਤ ਦੇ ਸਮੇਂ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ।
ਇਹ ਵੀ ਪੜ੍ਹੋ : ਅਕਸ਼ੈ ਤ੍ਰਿਤੀਆ ਤੋਂ ਪਹਿਲਾਂ ਸੋਨਾ-ਚਾਂਦੀ ਹੋਇਆ ਸਸਤਾ! ਜਾਣੋ ਕਿੰਨੇ ਘਟੇ ਕੀਮਤੀ ਧਾਤਾਂ ਦੇ ਭਾਅ
ਇਸ ਮੌਕੇ ਸ੍ਰੀ ਗੁਰੂ ਅੰਗਦ ਦੇਵ ਨਿਵਾਸ ਦੀ ਮੁੱਖ ਸੇਵਾਦਾਰ ਬੀਬੀ ਪਰਮਜੀਤ ਕੌਰ ਪਿੰਕੀ ਨੇ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਅਮਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਦਾ ਪ੍ਰਚਾਰ ਕਰਕੇ ਸਿੱਖੀ ਨੂੰ ਮਜ਼ਬੂਤੀ ਦਿੱਤੀ ਅਤੇ ਧਰਮ ਨੂੰ ਵਿਲੱਖਣ ਪਛਾਣ ਬਖ਼ਸ਼ੀ। ਗੁਰਪੁਰਬ ਮੌਕੇ ਪੂਰੇ ਇਲਾਕੇ ਵਿੱਚ ਭਗਤੀ ਭਾਵਨਾ ਦਾ ਮਾਹੌਲ ਬਣਿਆ ਰਿਹਾ ਅਤੇ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਇਸ ਪਵਿੱਤਰ ਦਿਹਾੜੇ ਨੂੰ ਮਨਾਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਹਿਲਾਂ ਲਿਆ ਆਸ਼ੀਰਵਾਦ ਤੇ ਫਿਰ ਲੁਹਾ ਲਈਆਂ ਵਾਲ਼ੀਆਂ! ਲੁਧਿਆਣਾ 'ਚ ਦਿਨ ਦਿਹਾੜੇ ਸਨਸਨੀਖੇਜ਼ ਵਾਰਦਾਤ
NEXT STORY