ਗੁਰਦਾਸਪੁਰ (ਗੁਰਪ੍ਰੀਤ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚੋਲੇ ਸਾਹਿਬ (ਅੰਗ ਬਸਤਰ) ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ 'ਚ ਚੋਲਾ ਸਾਹਿਬ ਦਾ ਮੇਲਾ ਮਨਾਇਆ ਜਾਂਦਾ ਹੈ। ਪਿਛਲੇ ਕਈ ਸਾਲਾਂ ਤੋਂ ਇਹ ਮੇਲਾ ਮਨਾਇਆ ਜਾ ਰਿਹਾ ਹੈ ਅਤੇ 1 ਮਾਰਚ ਤੋਂ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸੰਗਤ ਪੈਦਲ ਚੱਲ ਕੇ ਡੇਰਾ ਬਾਬਾ ਨਾਨਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚੋਲੇ ਸਾਹਿਬ (ਅੰਗ ਬਸਤਰ) ਨੂੰ ਨਤਮਸਤਕ ਹੋ ਕੇ ਗੁਰੂ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੀ ਹੈ। ਇਸ ਧਾਰਮਿਕ ਮੇਲੇ 'ਚ ਵੱਡੀ ਤਦਾਤ ਵਿੱਚ ਸੰਗਤ ਡੇਰਾ ਬਾਬਾ ਨਾਨਕ ਨਤਮਸਤਕ ਹੋਣ ਪਹੁੰਚਦੀ ਹੈ ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ 'ਸਰਕਾਰ-ਵਪਾਰ ਮਿਲਣੀ' 'ਚ ਪੁੱਜੇ CM ਮਾਨ ਤੇ ਕੇਜਰੀਵਾਲ, ਆਖੀਆਂ ਅਹਿਮ ਗੱਲਾਂ
ਗੁਰਦੁਆਰਾ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਦੀ ਸੇਵਾ ਸੰਭਾਲ ਕਰ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦੇ ਅੰਸ਼ ਬੇਦੀ ਪਰਿਵਾਰ ਦੇ ਮੁਖ ਸੇਵਾਦਾਰ ਬਾਬਾ ਅਵਤਾਰ ਸਿੰਘ ਬੇਦੀ ਨੇ ਇਤਿਹਾਸ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਧਾਰਮਿਕ ਮੇਲੇ 'ਚ ਲਗਾਤਾਰ ਚਾਰ ਦਿਨ ਵੱਡੀ ਗਿਣਤੀ ਵਿੱਚ ਸੰਗਤ ਡੇਰਾ ਬਾਬਾ ਨਾਨਕ ਚੋਲਾ ਸਾਹਿਬ ਦੇ ਦਰਸ਼ਨ ਕਰਣ ਪੁੱਜਦੀ ਹੈ। ਇਸ ਅਸਥਾਨ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚੋਲੇ ਸਮੇਤ ਬੇਬੇ ਨਾਨਕੀ ਜੀ ਦੇ ਹੱਥੀਂ ਕਢਾਈ ਨਾਲ ਤਿਆਰ ਕੀਤਾ ਰੁਮਾਲਾ ਸਾਹਿਬ ਵੀ ਸ਼ਸ਼ੋਭਿਤ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚੋਲੇ ਸਾਹਿਬ ਉੱਤੇ ਅਰਬੀ ਅਤੇ ਫਾਰਸੀ ਭਾਸ਼ਾ ਵਿੱਚ ਇਸਲਾਮ ਦੀਆਂ ਆਇਤਾਂ ਲਿਖੀਆਂ ਹੋਈਆਂ ਹਨ।
ਸੰਗਤ ਇੱਥੇ ਅਰਦਾਸ ਕਰਦੀ ਹੈ ਅਤੇ ਸੱਚੇ ਮਨ ਤੋਂ ਕੀਤੀ ਗਈ ਅਰਦਾਸਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਪੂਰਾ ਕਰਦੇ ਹਨ। ਜਿਨ੍ਹਾਂ ਦੀ ਮਨੋਕਾਮਨਾ ਪੂਰੀ ਹੋ ਜਾਂਦੀ ਹੈ ਉਹ ਆਪਣੀ ਮੰਨਤ ਲਾਉਣ ਲਈ ਪੈਦਲ ਚਲਕੇ ਮੇਲੇ ਵਿੱਚ ਸ਼ਾਮਲ ਹੁੰਦੇ ਹਨ। ਉਥੇ ਹੀ ਐੱਸ. ਜੀ. ਪੀ. ਸੀ ਵਲੋਂ ਡੇਰਾ ਬਾਬਾ ਨਾਨਕ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੇ ਠਹਿਰਾਅ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਡੇਰਾ ਬਾਬਾ ਨਾਨਕ ਦੀ ਸੰਗਤ ਵਲੋਂ ਵੀ ਪੂਰੀ ਸ਼ਰਧਾ ਨਾਲ ਦੂਰ-ਦੁਰਾਡੇ ਤੋਂ ਆਉਣ ਵਾਲੀ ਸੰਗਤ ਦੀ ਆਮਦ ਲਈ ਜਗ੍ਹਾ-ਜਗ੍ਹਾ 'ਤੇ ਲੰਗਰ ਲਗਾਏ ਜਾਂਦੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ’ਚ ਸ਼ਿਫਟ ਕਰਨ ਤੋਂ ਪੰਜਾਬ ਸਰਕਾਰ ਨੇ ਕੀਤੀ ਨਾਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿਟਬੁੱਲ ਕੁੱਤੇ ਨੇ 85 ਸਾਲਾ ਬਜ਼ੁਰਗ ਨੂੰ ਬੁਰੀ ਤਰ੍ਹਾਂ ਵੱਢਿਆ, ਸਿਵਲ ਹਸਪਤਾਲ ’ਚ ਦਾਖ਼ਲ
NEXT STORY