ਜਲੰਧਰ (ਸੋਨੂੰ)- ਜਲੰਧਰ ਦੇ ਵੈਸਟ ਹਲਕੇ ਵਿਚ ਦੇਰ ਰਾਤ ਭਿਆਨਕ ਹਾਦਸਾ ਵਾਪਰ ਗਿਆ। ਵਿਧਾਇਕ ਸ਼ੀਤਲ ਅੰਗੁਰਾਲ ਅਤੇ ਸੰਸਦ ਮੈਂਬਰ ਰਿੰਕੂ ਦੇ ਘਰ ਨੇੜੇ ਮਨਜੀਤ ਨਗਰ ਦੀ ਗਲੀ ਵਿੱਚ ਜਮ੍ਹਾ ਸੀਵਰੇਜ ਦੇ ਗੰਦੇ ਪਾਣੀ ਵਿੱਚ ਪੈਰ ਤਿਲਕਣ ਕਾਰਨ ਇਕ ਔਰਤ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਦੇਰ ਸ਼ਾਮ ਔਰਤ ਇਕ ਨਿੱਜੀ ਫੈਕਟਰੀ ਵਿੱਚ ਕੰਮ ਕਰਕੇ ਘਰ ਪਰਤ ਰਹੀ ਸੀ। ਔਰਤ ਦੀ ਪਛਾਣ ਨੀਰੂ ਵਜੋਂ ਹੋਈ ਹੈ ਅਤੇ ਉਹ ਘਾਹ ਮੰਡੀ ਵੱਲ ਰਹਿੰਦੀ ਸੀ। ਔਰਤ ਦੀ ਮੌਤ ਤੋਂ ਬਾਅਦ ਲੋਕਾਂ ਨੇ ਇਲਾਕੇ 'ਚ ਜੰਮ ਕੇ ਹੰਗਾਮਾ ਕਰ ਦਿੱਤਾ।
ਲੋਕਾਂ ਦਾ ਕਹਿਣਾ ਹੈ ਕਿ ਕਰੀਬ 3 ਮਹੀਨਿਆਂ ਤੋਂ ਉਨ੍ਹਾਂ ਦੇ ਇਲਾਕੇ ਵਿੱਚ ਸੀਵਰੇਜ ਦਾ ਪਾਣੀ ਖੜ੍ਹਾ ਹੈ। ਉਹ ਸਾਬਕਾ ਕੌਂਸਲਰ ਬੰਟੀ, ਵਿਧਾਇਕ ਸ਼ੀਤਲ ਅੰਗੁਰਾਲ ਤੋਂ ਲੈ ਕੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਤੱਕ ਸਾਰਿਆਂ ਨੂੰ ਕਈ ਵਾਰ ਦੱਸ ਚੁੱਕੇ ਹਨ ਪਰ ਅੱਜ ਤੱਕ ਕਿਸੇ ਨੇ ਵੀ ਸਮੱਸਿਆ ਦਾ ਹੱਲ ਨਹੀਂ ਕੀਤਾ।
ਇਹ ਵੀ ਪੜ੍ਹੋ- ਮਾਂ-ਪੁੱਤ ਦਾ ਕਾਰਾ ਕਰੇਗਾ ਹੈਰਾਨ, ਇੰਝ ਚਲਾਉਂਦੇ ਰਹੇ ਜਲੰਧਰ ਵਿਚ ਕਾਲਾ ਕਾਰੋਬਾਰ
ਮੁਹੱਲਾ ਵਾਸੀਆਂ ਨੇ ਦੱਸਿਆ ਕਿ ਪਾਣੀ ਕਾਰਨ ਗਲੀ ਵਿੱਚ ਕਾਈ ਜੰਮ ਗਈ ਹੈ ਅਤੇ ਤਿਲਕਣ ਹੋ ਗਈ ਹੈ। ਇਥੇ ਅਕਸਰ ਲੋਕ ਡਿੱਗਦੇ ਰਹਿੰਦੇ ਹਨ। ਹੁਣ ਇਹ ਤਿਲਕਣ ਵਾਲੀ ਢਲਾਣ ਵੀ ਘਾਤਕ ਸਾਬਤ ਹੋਣ ਲੱਗੀ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਪਾਣੀ ਖੜ੍ਹਾ ਹੋਣ ਕਾਰਨ ਇਲਾਕੇ ਵਿੱਚ ਬੀਮਾਰੀਆਂ ਫੈਲ ਰਹੀਆਂ ਹਨ। ਬੱਚੇ ਅਤੇ ਔਰਤਾਂ ਘਰਾਂ ਵਿੱਚੋਂ ਗੰਦੇ ਪਾਣੀ ਵਿੱਚੋਂ ਲੰਘਣ ਲਈ ਮਜਬੂਰ ਹਨ ਪਰ ਭਾਵੇਂ ਨਿਗਮ ਹੋਵੇ ਜਾਂ ਲੀਡਰ ਇਨ੍ਹਾਂ ਦੀ ਕਿਸੇ ਨੂੰ ਕੋਈ ਪਰਵਾਹ ਨਹੀਂ।
ਇਹ ਵੀ ਪੜ੍ਹੋ- ਜਲੰਧਰ: ਸੁਸਾਈਡ ਨੋਟ ਲਿਖ ਲਾਪਤਾ ਹੋਇਆ ਵਿਅਕਤੀ, ਜਦ ਪਰਿਵਾਰ ਨੇ ਵੇਖਿਆ ਤਾਂ ਪੜ੍ਹ ਕੇ ਉੱਡੇ ਹੋਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਮਾਂ-ਪੁੱਤ ਦਾ ਕਾਰਾ ਕਰੇਗਾ ਹੈਰਾਨ, ਇੰਝ ਚਲਾਉਂਦੇ ਰਹੇ ਜਲੰਧਰ ਵਿਚ ਕਾਲਾ ਕਾਰੋਬਾਰ
NEXT STORY