ਗੋਰਾਇਆ (ਮੁਨੀਸ਼)- ਗੋਰਾਇਆ ਵਿਖੇ ਤੇਜ਼ ਰਫ਼ਤਾਰ ਕਾਰ ਦਾ ਕਹਿਰ ਵੇਖਣ ਨੂੰ ਮਿਲਿਆ, ਜਿਸ ਨੇ ਆਪਣੀ ਲਪੇਟ ’ਚ ਬੁਲੇਟ ਮੋਟਰਸਾਈਕਲ ’ਤੇ ਜਾ ਰਹੇ ਜਲੰਧਰ ਫਗਵਾੜਾ ਹਾਈਵੇਅ ’ਤੇ ਬਣੀ ਇਕ ਨਿੱਜੀ ਯੂਨੀਵਰਸਿਟੀ ’ਚ ਲਾਅ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਨੂੰ ਲੈ ਲਿਆ। ਜਿਸ ਨਾਲ ਮੋਟਰਸਾਈਕਲ ਸਵਾਰ ਵਿਦਿਆਰਥੀ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਇਕ ਪਟਿਆਲਾ ਨੰਬਰ ਸਵਿੱਫਟ ਕਾਰ ਗੁਰਦਾਸਪੁਰ ਤੋਂ ਪਟਿਆਲਾ ਜਾ ਰਹੀ ਸੀ। ਜਦੋਂ ਗੋਰਾਇਆ ਦੇ ਮਾਹਲਾ ਪਿੰਡ ਦੇ ਗੇਟ ਨੇੜੇ ਨੈਸ਼ਨਲ ਹਾਈਵੇਅ 44 ਦਾ ਪੁਲ਼ ਉਤਰ ਰਹੀ ਸੀ ਤਾਂ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਬੁਲੇਟ ’ਤੇ ਜਾ ਰਹੇ ਨੌਜਵਾਨ ਨਾਲ ਜਾ ਟਕਰਾਈ। ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਕਾਰ ਨੈਸ਼ਨਲ ਹਾਈਵੇਅ ਨੰ. 44 ਤੋਂ ਸਰਵਿਸ ਲੇਨ ਤੋਂ ਇਕ ਦਰੱਖ਼ਤ ਨਾਲ ਟਕਰਾਈ। ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਨਾਲੇ ’ਚ ਕਾਰ ਪਲਟ ਗਈ ਅਤੇ ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ। ਕਾਰ ਸਵਾਰ ਨੌਜਵਾਨ ਕੋਮਲ ਪੁੱਤਰ ਅਮਰਜੀਤ ਵਾਸੀ ਪਟਿਆਲਾ ਦੇ ਮਾਮੂਲੀ ਜਿਹੀ ਝਰੀਟ ਤੱਕ ਨਹੀਂ ਆਈ, ਜਦਕਿ ਬੁਲੇਟ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬੁਲੇਟ ਮੋਟਰਸਾਈਕਲ ’ਤੇ 2 ਹੈਲਮਟ ਵੇਖੇ ਗਏ ਪਰ ਮੌਕੇ ’ਤੇ ਮੌਜੂਦ ਲੋਕਾਂ ਨੂੰ ਇਸ ਗੱਲ ਦਾ ਨਹੀਂ ਪਤਾ ਲੱਗ ਰਿਹਾ ਸੀ ਕਿ ਮੋਟਰਸਾਈਕਲ ’ਤੇ ਕਿੰਨੇ ਲੋਕ ਸਵਾਰ ਸਨ, ਕਿਉਂਕਿ 2 ਹੈਲਮਟ ਮੋਟਰਸਾਈਕਲ ਤੋਂ ਬਰਾਮਦ ਹੋਏ ਹਨ, ਜਦਕਿ ਨੌਜਵਾਨ ਇਕ ਹੀ ਮੌਕੇ ’ਤੇ ਮ੍ਰਿਤਕ ਪਿਆ ਵੇਖਿਆ ਗਿਆ।

ਇਹ ਵੀ ਪੜ੍ਹੋ- ਇਸ ਸਾਲ ਦੇ ਅੰਤ ਤੱਕ ਪੰਜਾਬ ਵਿਧਾਨ ਸਭਾ ’ਚ 'ਆਪ' ਦੇ 95 ਵਿਧਾਇਕ ਹੋਣਗੇ : ਭਗਵੰਤ ਮਾਨ
ਗੱਡੀ ਸਵਾਰ ਨੌਜਵਾਨ ਨੂੰ ਲੋਕਾਂ ਨੇ ਬਾਹਰ ਕੱਢਿਆ, ਜਿਸ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ। ਨੌਜਵਾਨ ਨੇ ਦੱਸਿਆ ਕਿ ਉਹ ਗੁਰਦਾਸਪੁਰ ਤੋਂ ਪਟਿਆਲਾ ਜਾ ਰਿਹਾ ਸੀ। ਨੌਜਵਾਨ ਦੇ ਕਹਿਣ ਮੁਤਾਬਕ ਕਿ ਉਹ ਕਾਰ ’ਚ ਨਾਲ ਬੈਠਾ ਸੀ। ਡਰਾਈਵਰ ਕਾਰ ਚਲਾ ਰਿਹਾ ਸੀ। ਉਸ ਨੂੰ ਨਹੀਂ ਪਤਾ ਲੱਗਾ ਕਿ ਕਾਰ ਕਿਵੇਂ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋਈ ਹੈ, ਜਦਕਿ ਪੁਲਸ ਨੇ ਆਪਣੀ ਜਾਂਚ ਵੀ ਦੱਸਿਆ ਕਿ ਨੌਜਵਾਨ ਹੀ ਕਾਰ ਚਲਾ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖਤ 23 ਸਾਲਾ ਭਵਿਆ ਕਸ਼ਯਪ ਵਾਸੀ ਲੁਧਿਆਣਾ ਵਜੋ ਹੋਈ ਹੈ, ਜੋ ਯੂਨੀਵਰਸਿਟੀ ਤੋਂ ਵਾਪਸ ਆਪਣੇ ਘਰ ਲੁਧਿਆਣਾ ਪਰਤ ਰਿਹਾ ਸੀ, ਜੋ ਇਕੱਲਾ ਹੀ ਮੋਟਰਸਾਈਕਲ ’ਤੇ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਫਿਲੌਰ ’ਚ ਪੋਸਟਮਾਰਟਮ ਲਈ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ- CM ਮਾਨ ਦੀ ਜਲੰਧਰ 'ਚ ਅਹਿਮ ਮੀਟਿੰਗ, ਕਿਹਾ-ਪਾਰਟੀ 'ਚ ਕੋਈ ਮਤਭੇਦ ਨਹੀਂ, ਜਨਤਾ ਅਫ਼ਵਾਹਾਂ ਤੋਂ ਬਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਿਟਬੁੱਲ ਕੁੱਤੇ ਨੇ ਘਰ ਦੇ ਬਾਹਰ ਖੜ੍ਹੇ ਗੁਆਂਢੀ ਨੂੰ ਵੱਢਿਆ, ਕੁੱਤੇ ਦੇ ਮਾਲਕ ਖ਼ਿਲਾਫ਼ ਮਾਮਲਾ ਦਰਜ
NEXT STORY