ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਸ੍ਰੀ ਆਨੰਦਪੁਰ ਸਾਹਿਬ ਦੇ ਨਜ਼ਦੀਕ ਬਲਾਕ ਨੂਰਪੁਰ ਬੇਦੀ ਦੇ ਪਿੰਡ ਮਿੱਠਾਪੁਰ ਵਿੱਚ ਅੱਜ ਨਵੇਂ ਰੱਖੇ ਜਾ ਰਹੇ ਸ਼ਰਾਬ ਦੇ ਸਭ ਠੇਕੇ ਤੋਂ ਪਰੇਸ਼ਾਨ ਬੀਬੀਆਂ ਨੇ ਇਕੱਠੇ ਹੋ ਕੇ ਧਾਵਾ ਬੋਲ ਦਿੱਤਾ।

ਦਰਅਸਲ ਨਵੇਂ ਰੱਖੇ ਜਾ ਰਹੇ ਇਹ ਸਭ ਸ਼ਰਾਬ ਦੇ ਠੇਕੇ ਪ੍ਰਤੀ ਪਿੰਡ ਵਾਸੀਆਂ ਨੇ ਪਹਿਲਾਂ ਪ੍ਰਸ਼ਾਸਨ ਨੂੰ ਸ਼ਿਕਾਇਤ ਕੀਤੀ ਸੀ ਕਿ ਇਥੇ ਨਾ ਖੋਲ੍ਹਿਆ ਜਾਵੇ ਪਰ ਠੇਕੇ ਮਾਲਕ ਵੱਲੋਂ ਕੋਈ ਐਕਸ਼ਨ ਨਹੀਂ ਦਿੱਤਾ ਗਿਆ। ਪਿੰਡ ਦੀਆਂ ਔਰਤਾਂ ਇਹ ਸ਼ਰਾਬ ਦਾ ਠੇਕਾ ਘੜੀਸ ਕੇ ਇਕ ਚੋਏ ਤਕ ਲੈ ਕੇ ਗਈਆਂ, ਜਿੱਥੇ ਚੋਅ ਵਿਚ ਖੇਤਾਂ ਲਾਗੇ ਇਹ ਖੋਖਾ ਸੁੱਟ ਦਿੱਤਾ ਗਿਆ।
ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਆਇਆ ਨਵਾਂ ਮੋੜ, ਕਬੱਡੀ ਫੈੱਡਰੇਸ਼ਨਾਂ ਦੇ ਮਾਲਕ ਨਾਮਜ਼ਦ

ਪਿੰਡ ਵਾਸੀਆਂ ਨੇ ਮਹਿਕਮੇ ਨੂੰ ਚਿਤਾਵਨੀ ਦਿੰਦਿਆਂ ਹੋਇਆ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਠੇਕੇਦਾਰ ਵੱਲੋਂ ਉਕਤ ਠੇਕਾ ਖੋਲ੍ਹਣ ਦੇ ਲਈ ਖੋਖਾ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਹੋਰ ਵੱਡਾ ਸੰਘਰਸ਼ ਕੀਤਾ ਜਾਵੇਗਾ।


ਇਹ ਵੀ ਪੜ੍ਹੋ: ਪਤਨੀ ਨੂੰ ਮਨਾਉਣ ਗਏ ਪਤੀ ਨੇ ਖ਼ੁਦਕੁਸ਼ੀ ਦਾ ਕੀਤਾ ਡਰਾਮਾ, ਸੱਚ ਸਮਝ ਪਤਨੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਮਾਨਸਾ ਦੇ ਐੱਸ. ਐੱਸ. ਪੀ. ਦਾ ਵੱਡਾ ਬਿਆਨ
NEXT STORY