ਫਗਵਾੜਾ (ਜਲੋਟਾ)-ਫਗਵਾੜਾ ਦੀ ਲੋਹਾ ਮੰਡੀ ’ਚ ਉਸ ਸਮੇਂ ਕਾਫ਼ੀ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਜ਼ੋਰਦਾਰ ਧਮਾਕੇ ਦੀ ਆਵਾਜ਼ ਮੰਡੀ ’ਚ ਮੌਜੂਦ ਲੋਕਾਂ ਅਤੇ ਦੁਕਾਨਦਾਰਾਂ ਨੂੰ ਸੁਣਾਈ ਦਿੱਤੀ। ਇਸ ਤੋਂ ਬਾਅਦ ਵੱਡੀ ਗਿਣਤੀ ’ਚ ਲੋਕ ਦੁਕਾਨ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ, ਜਿੱਥੋਂ ਧਮਾਕੇ ਦੀ ਆਵਾਜ਼ ਆਈ ਸੀ।
ਜਾਣਕਾਰੀ ਅਨੁਸਾਰ ਸ਼ਹਿਰ ਦੇ ਵਿਚੋਂ ਵਿਚ ਲੋਹਾ ਮੰਡੀ ’ਚ ਸਥਿਤ ਕੱਪੜਿਆਂ ਦੀ ਦੁਕਾਨ (ਮੈ. ਭਗਤ ਦੀ ਹੱਟੀ) ਵਿਚ ਲੱਗੇ ਏ. ਸੀ. ਯੂਨਿਟ ਵਿਚ ਅਚਾਨਕ ਅੱਗ ਲੱਗਣ ਕਾਰਨ ਉਪਰੋਕਤ ਧਮਾਕਾ ਹੋਇਆ, ਜਿਸ ਤੋਂ ਬਾਅਦ ਦੁਕਾਨ ਨੂੰ ਅੱਗ ਲੱਗ ਗਈ। ਦੁਕਾਨ ਮਾਲਕ ਜਸਵੰਤ ਰਾਮ ਬੰਗਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਦੁਕਾਨ ਆਮ ਵਾਂਗ ਖੁੱਲ੍ਹੀ ਹੋਈ ਸੀ, ਜਦੋਂ ਇਲਾਕੇ ’ਚ ਪੈ ਰਹੀ ਅੱਤ ਦੀ ਗਰਮੀ ਕਾਰਨ ਦੋ ਏ. ਸੀ. ਯੂਨਿਟਾਂ ’ਚ ਅੱਗ ਲੱਗ ਗਈ ਅਤੇ ਸਾਰੀ ਦੁਕਾਨ ’ਚ ਫੈਲ ਗਈ। ਉਨ੍ਹਾਂ ਦੱਸਿਆ ਕਿ ਦੁਕਾਨ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਸੰਗਠਨ ਦੇ ਵਰਕਿੰਗ ਸਟਾਈਲ ’ਚ ਫਿੱਟ ਨਹੀਂ ਹੋਏ ਰਿੰਕੂ, ਭਾਜਪਾ ’ਚ ਰਹਿੰਦੇ ਕਾਂਗਰਸ ਤੇ 'ਆਪ' ਦੇ ਸਟਾਈਲ ’ਚ ਲੜੀ ਚੋਣ
ਇਸੇ ਦੌਰਾਨ ਲੋਹਾ ਮੰਡੀ ਵਿਖੇ ਕੱਪੜੇ ਦੀ ਦੁਕਾਨ ਨੂੰ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਮੇਤ ਮੌਕੇ ’ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਲੋਹਾ ਮੰਡੀ ’ਚ ਹੋਏ ਜ਼ਬਰਦਸਤ ਧਮਾਕੇ ਦੌਰਾਨ ਅੱਗ ਲੱਗਣ ਦੀ ਸੂਚਨਾ ਸਿਟੀ ਪੁਲਸ ਨੂੰ ਦਿੱਤੀ ਗਈ ਹੈ। ਖਬਰ ਲਿਖੇ ਜਾਣ ਤੱਕ ਉਪਰੋਕਤ ਮਾਮਲਾ ਲੋਕਾਂ ਵਿਚ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਚੋਣਾਂ 'ਚ ਮਿਲੀ ਹਾਰ ਮਗਰੋਂ ਗਾਇਕ ਹੰਸ ਰਾਜ ਹੰਸ ਦਾ ਵੱਡਾ ਬਿਆਨ, 27 ਦੀਆਂ ਚੋਣਾਂ ਸਬੰਧੀ ਕਹੀਆਂ ਅਹਿਮ ਗੱਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ 'ਚ ਦਰਦਨਾਕ ਹਾਦਸਾ, DSP ਦੇ ਪੁੱਤ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ, ਦੋ ਹਿੱਸਿਆਂ 'ਚ ਵੰਡੀ ਮਿਲੀ ਲਾਸ਼
ਪੈਰ 'ਤੇ ਮੋਟਰਸਾਈਕਲ ਚੜ੍ਹਾਉਣ 'ਤੇ ਛਿੜਿਆ ਵਿਵਾਦ, ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ
NEXT STORY