ਬਠਿੰਡਾ : ਬਠਿੰਡਾ 'ਚ ਵੀਰਵਾਰ ਦੁਪਹਿਰ ਨੂੰ ਇਕ ਦਰਦਨਾਕ ਹਾਦਸਾ ਵਾਪਰ ਗਿਆ। ਸ਼ਹਿਰ ਦੇ 100 ਫੁੱਟੀ ਰੋਡ 'ਤੇ ਇਕ ਤੇਜ਼ ਰਫਤਾਰ ਫਾਰਚੂਨਰ ਦੀ ਲਪੇਟ 'ਚ ਆਉਣ ਨਾਲ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਆਟੋ ਸੜਕ ਦੇ ਵਿਚਕਾਰ ਪਲਟ ਗਿਆ। ਇਸ ਭਿਆਨਕ ਹਾਦਸੇ ਕਾਰਣ ਆਟੋ ਵਿਚ ਸਵਾਰ ਲਗਭਗ ਇਕ ਦਰਜਨ ਦੇ ਕਰੀਬ ਸਕੂਲ ਦੇ ਵਿਦਿਆਰਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਦੋ ਤਿੰਨ ਬੱਚਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖ਼ਮੀਆਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਜਿਸ ਧੀ ਦੇ ਵਿਆਹ ਦੇ ਕਰ ਰਹੇ ਸੀ ਚਾਅ ਉਸ ਨੂੰ ਚਿਤਾ 'ਤੇ ਦੇਖ ਨਿਕਲੀਆਂ ਧਾਹਾਂ, ਦੋ ਭਰਾਵਾਂ ਸਣੇ ਹੋਇਆ ਸਸਕਾਰ
ਹਾਦਸੇ ਤੋਂ ਬਾਅਦ ਚੀਕ-ਚਿਹਾੜਾ ਮਚ ਗਿਆ ਅਤੇ ਘਟਨਾ ਸਥਾਨ 'ਤੇ ਮੌਜੂਦ ਲੋਕਾਂ ਨੇ ਤੇਜ਼ੀ ਨਾਲ ਰਾਹਤ ਕਾਰਜ ਸ਼ੁਰੂ ਕੀਤਾ। ਜ਼ਖ਼ਮੀ ਬੱਚਿਆਂ ਨੂੰ ਸਹਾਰਾ ਕਲੱਬ ਬਠਿੰਡਾ ਅਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ। ਇਸ ਦੌਰਾਨ ਪੁਲਸ ਵੀ ਘਟਨਾ ਸਥਾਨ 'ਤੇ ਪਹੁੰਚੀ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਹਾਦਸੇ ਦੌਰਾਨ ਫਿਲਹਾਲ ਰਾਹਤ ਦੀ ਗੱਲ ਇਹ ਰਹੀ ਕਿ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਹ ਵੀ ਪੜ੍ਹੋ : ਕੋਲਕਾਤਾ 'ਚ ਵਾਪਰੀ ਦਰਿੰਦਗੀ ਦੀ ਘਟਨਾ ਅਜੇ ਸ਼ਾਂਤ ਨਹੀਂ ਹੋਈ ਕਿ ਹੁਣ ਅੰਮ੍ਰਿਤਸਰ 'ਚ ਵਾਪਰੀ ਵੱਡੀ ਘਟਨਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੋਟਲ ਦੇ ਕਮਰੇ 'ਚ ਮੁੰਡੇ ਦੀ ਮੌਤ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਪ੍ਰੇਮਿਕਾ ਖ਼ਿਲਾਫ਼ FIR ਦਰਜ
NEXT STORY