ਅਜੀਤਵਾਲ (ਗੋਪੀ ਰਾਊਕੇ) : ਪਿੰਡ ਢੁੱਡੀਕੇ ਵਿਖੇ ਮ੍ਰਿਤਕ ਦੇਹ ਦਾ ਸਸਕਾਰ ਕਰਨ ਸ਼ਮਸ਼ਾਨ ਘਾਟ ਵਿਚ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 15 ਤੋਂ 20 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਪਿੰਡ ਢੁੱਡੀਕੇ ਦੇ ਸ਼ਮਸ਼ਾਨ ਘਾਟ ਵਿਚ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਸੀ, ਇਸ ਦੌਰਾਨ ਸਸਕਾਰ ਕਰਨ ਵਾਲੀ ਭੱਠੀ ਵਿਚ ਗੈਸ ਲੀਕ ਹੋਣ ਕਾਰਨ ਅਚਾਨਕ ਅੱਗ ਲੱਗ ਗਈ ਅਤੇ ਜ਼ੋਰਦਾਰ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਸਸਕਾਰ ਕਰਨ ਆਏ 15 ਤੋਂ 20 ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ ਜਿਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਮੋਗਾ ਵਿਖੇ ਭੇਜ ਦਿੱਤਾ ਗਿਆ। ਜ਼ਖ਼ਮੀ ਵਿਅਕਤੀਆਂ ਵਿਚ ਨਾਵਲਕਾਰ ਜਸਵੰਤ ਸਿੰਘ ਕੰਵਲ ਦਾ ਲੜਕਾ ਸਰਬਜੀਤ ਸਿੰਘ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਕਈ ਵਾਰ ਵਰਜਣ ’ਤੇ ਵੀ ਜਦੋਂ ਨਾ ਹਟਿਆ ਭਰਾ ਤਾਂ ਭੈਣ ਨੇ ਵੱਡਾ ਜਿਗਰਾ ਕਰਕੇ ਖੋਲ੍ਹ ਦਿੱਤੀ ਸ਼ਰਮਨਾਕ ਕਰਤੂਤ
ਜ਼ਖ਼ਮੀਆਂ ਨੇ ਦੱਸਿਆ ਕਿ ਪਿੰਡ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਦੌਰਾਨ ਜਦੋਂ ਗੈਸ ਸਿਲੰਡਰ ਰਾਹੀਂ ਮ੍ਰਿਤਕ ਦੇਹ ਨੂੰ ਅਗਨੀ ਦਿੱਤੀ ਜਾ ਰਹੀ ਸੀ ਤਾਂ ਉਸ ਵਕਤ ਅਚਾਨਕ ਸਿਲੰਡਰ ਦੀ ਗੈਸ ਲੀਕ ਹੋਣ ਕਾਰਨ ਬਹੁਤ ਵੱਡਾ ਧਮਾਕਾ ਹੋਇਆ ਅਤੇ ਧਮਾਕੇ ਕਾਰਨ ਉੱਥੇ ਮੌਜੂਦ ਦਰਜਨਾਂ ਲੋਕ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਕੁੱਝ ਨੂੰ ਸਰਕਾਰੀ ਅਤੇ ਕੁੱਝ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉੱਥੇ ਹੀ ਨਿੱਜੀ ਹਸਪਤਾਲ ਦੇ ਡਾਕਟਰ ਅਭਿਨਵ ਸਚਦੇਵਾ ਨੇ ਦੱਸਿਆ ਕਿ ਉਨ੍ਹਾਂ ਕੋਲ ਕੁੱਲ 7 ਜ਼ਖਮੀ ਪਹੁੰਚੇ ਸਨ, ਜਿਨ੍ਹਾਂ ਵਿਚੋਂ ਛੇ ਦੀ ਹਾਲਤ ਗੰਭੀਰ ਹੈ ਅਤੇ ਇਕ ਨੂੰ ਫਸਟਏਡ ਦੇ ਕੇ ਵਾਪਸ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦੇ ਦੱਸਣ ਮੁਤਾਬਕ ਕੁਝ ਲੋਕ ਲੁਧਿਆਣਾ ਚਲੇ ਗਏ ਅਤੇ ਕਰੀਬ ਚਾਰ-ਪੰਜ ਜ਼ਖਮੀ ਹੋਰ ਇੱਥੇ ਆ ਰਹੇ ਹਨ।
ਇਹ ਵੀ ਪੜ੍ਹੋ : ਵਿਦਿਆਰਥਣ ਦੀ ਇਤਰਾਜ਼ਯੋਗ ਵੀਡੀਓ ਲੀਕ ਹੋਣ ਤੋਂ ਬਾਅਦ ਯੂਨੀਵਰਸਿਟੀ ਦੋ ਦਿਨਾਂ ਲਈ ਬੰਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪਾਵਰਕਾਮ ਦਾ ਹੌਲਦਾਰ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਸਾਥੀ ਸਣੇ ਕਾਬੂ
NEXT STORY