ਲੁਧਿਆਣਾ ( ਹਿਤੇਸ਼ ): ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਜਥੇਬੰਦੀਆਂ ਵੱਲੋਂ ਪੰਥਕ ਏਕਤਾ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹੋਈ ਮੀਟਿੰਗ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਿਮਰਨਜੀਤ ਸਿੰਘ ਮਾਨ ਅਤੇ ਪਰਮਜੀਤ ਸਰਨਾ ਨੇ ਮੁੱਖ ਤੌਰ 'ਤੇ ਸ਼ਮੂਲੀਅਤ ਕੀਤੀ ਸੀ। ਇਸ ਦੌਰਾਨ ਜਦੋਂ ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਤੇ ਪੰਥਕ ਉਮੀਦਵਾਰ ਖੜ੍ਹੇ ਕਰਨ ਦੀ ਗੱਲ ਕੀਤੀ ਗਈ ਤਾਂ ਸ਼ੁਰੂਆਤੀ ਦੌਰ 'ਚ ਸਹਿਮਤੀ ਜਤਾਉਣ ਵਾਲੇ ਆਗੂ ਬਾਅਦ ਵਿਚ ਅਸਹਿਮਤ ਨਜ਼ਰ ਆਏ।
ਇਹ ਵੀ ਪੜ੍ਹੋ- ਘੱਲੂਘਾਰਾ ਦੀ ਬਰਸੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ
ਮੀਟਿੰਗ ਦੌਰਾਨ ਸਿਮਰਜੀਤ ਮਾਨ ਨੇ ਸਭ ਤੋਂ ਪਹਿਲਾਂ ਖੁਦ ਨੂੰ ਉਮੀਦਵਾਰ ਐਲਾਨਿਆਂ ਜਦਕਿ ਪਰਮਜੀਤ ਸਰਨਾ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਯੁਕਤ ਉਮੀਦਵਾਰ ਬਣਾਉਣ ਦੀ ਮੰਗ ਦਾ ਸਮਰਥਨ ਕੀਤਾ। ਹਾਲਾਂਕਿ ਪੰਥਕ ਉਮੀਦਵਾਰ ਖੜ੍ਹਾ ਕਰਨ ਦੇ ਮੁੱਦੇ 'ਤੇ ਸੁਖਬੀਰ ਬਾਦਲ ਨੇ ਸਿਮਰਨਜੀਤ ਮਾਨ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਪਰ ਇਸ ਨਾਲ ਵੀ ਗੱਲ ਨਹੀਂ ਬਣੀ। ਇਸ ਤੋਂ ਬਾਅਦ ਫਿਰ ਅਕਾਲੀ ਦਲ ਨੇ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਸੀ।
ਇਹ ਵੀ ਪੜ੍ਹੋ- ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਇਸ ਤੋਂ ਇਲਾਵਾ ਜੇਕਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪਹਿਲਾਂ ਹੀ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਸੀ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ. ਕੁਮੈਂਟ ਕਰਕੇ ਦਿਓ ਜਵਾਬ।
ਘੱਲੂਘਾਰਾ ਦੀ ਬਰਸੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ
NEXT STORY